ਅਹਿਮ ਖ਼ਬਰ – 2.13 ਕਰੋੜ ਰੁਪਏ ਦੀ ਲਾਗਤ ਨਾਲ ਆਈ.ਟੀ.ਆਈ. ਦੀ ਇਮਾਰਤ ਦੀ ਕੀਤੀ ਜਾਵੇਗੀ ਰਿਪੇਅਰ – ਵਿਧਾਇਕ ਸੇਖੋਂ
ਟੈਂਡਰ ਲਗਾ ਕੇ ਜਲਦ ਕੰਮ ਕੀਤਾ ਜਾਵੇਗਾ ਸ਼ੁਰੂ
ਫਰੀਦਕੋਟ, 22 ਫਰਵਰੀ – (ਪੰਜਾਬ ਡਾਇਰੀ) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਆਈ.ਟੀ.ਆਈ. ਫਰੀਦਕੋਟ ਵਿਖੇ 2.13 ਕਰੋੜ ਰੁਪਏ ਦੀ ਰਾਸ਼ੀ ਦੇ ਨਾਲ ਇਮਾਰਤ ਦੀ ਅਪਗ੍ਰੇਡੇਸ਼ਨ ਅਤੇ ਸਪੈਸ਼ਲ ਰਿਪੇਅਰ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਇਸ ਸਬੰਧੀ ਪ੍ਰਸ਼ਾਸ਼ਕੀ ਪ੍ਰਵਾਨਗੀ ਜਾਰੀ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੱਧ ਤੋਂ ਵੱਧ ਤਕਨੀਕੀ ਕੋਰਸ ਕਰਵਾ ਕੇ ਨੋਜਵਾਨਾਂ ਨੂੰ ਆਪਣੇ ਪੈਰਾ ਤੇ ਖੜ੍ਹੇ ਹੋਣ ਦੇ ਕਾਬਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਈ.ਟੀ.ਆਈ. ਵਿਖੇ ਕਈ ਤਰ੍ਹਾਂ ਦੇ ਤਕਨੀਕੀ ਕੋਰਸ ਕਰਵਾਏ ਜਾਂਦੇ ਹਨ, ਜਿੰਨਾ ਵਿੱਚ ਦਾਖਲਾ ਲੈ ਕੇ ਨੋਜਵਾਨ ਆਪਣੀ ਰੁਚੀ ਦੇ ਅਨੁਸਾਰ ਤਕਨੀਕੀ ਕੌਸ਼ਲ ਹਾਸਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਈ.ਟੀ.ਆਈ. ਵਿਖੇ ਚਲਾਏ ਜਾਂਦੇ ਵੱਖ ਵੱਖ ਕੋਰਸਾਂ ਸਬੰਧੀ ਜਾਣਕਾਰੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਆਈ.ਟੀ.ਆਈ ਫਰੀਦਕੋਟ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਆ ਕੇ ਲਈ ਜਾ ਸਕਦੀ ਹੈ। ਉਨ੍ਹਾਂ ਨੋਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਵੱਧ ਤੋਂ ਵੱਧ ਨੋਜਵਾਨ ਆਪਣੀ ਯੋਗਤਾ ਅਤੇ ਰੁਚੀ ਦੇ ਅਨੁਸਾਰ ਇਨ੍ਹਾਂ ਕੋਰਸਾਂ ਵਿੱਚ ਦਾਖਲਾ ਲੈ ਕੇ ਅੱਗੇ ਵੱਧਣ। ਉਨ੍ਹਾਂ ਦੱਸਿਆ ਕਿ ਇਸ ਆਈ.ਟੀ.ਆਈ. ਦੀ ਰਿਪੇਅਰ ਸਬੰਧੀ ਜਲਦੀ ਹੀ ਟੈਂਡਰ ਲਗਾ ਕੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।