Image default
ਤਾਜਾ ਖਬਰਾਂ

ਅਜ਼ਾਦੀ ਕਾ ਅਮ੍ਰਿਤ ਮਹਾਉਤਸਵ ਤਹਿਤ ਪ੍ਰਧਾਨ ਮੰਤਰੀ 31 ਮਈ ਨੂੰ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ-ਸਹੋਤਾ

ਵਧੀਕ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਲੋਕ ਭਲਾਈ ਸਕੀਮਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ
31 ਮਈ 2022 ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਖੇ ਹੋਵੇਗਾ ਸਮਾਗਮ

ਫਰੀਦਕੋਟ , 26 ਮਈ – ( ਪੰਜਾਬ ਡਾਇਰੀ ) ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਵਸਨੀਕਾਂ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਲੋਕ ਭਲਾਈ ਸਕੀਮਾਂ/ਯੋਜਨਾਵਾਂ ਅਤੇ ਅਜ਼ਾਦੀ ਕਾ ਅਮ੍ਰਿਤ ਮਹਾਉਤਸਵ ਪ੍ਰੋਗਰਾਮ ਤਹਿਤ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ 31 ਮਈ 2022 ਨੂੰ ਸਵੇਰੇ 10.15 ਤੋਂ 10.50 ਵਜੇ ਤੱਕ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਵੱਖ ਵੱਖ ਯੋਜਨਾਵਾਂ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ ਅਤੇ ਇਸ ਸਬੰਧੀ ਜਿਲਾ ਪੱਧਰੀ ਸਮਾਗਮ ਅਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਸਿੱਧਾ ਪ੍ਰਸਾਰਣ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਖੇ ਕੀਤਾ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਪ੍ਰੀਤਮਹਿੰਦਰ ਸਿੰਘ ਸਹੋਤਾ ਨੇ ਇਨ੍ਹਾਂ ਸਕੀਮਾਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਮੌਕੇ ਦਿੱਤੀ।
ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਦੀਆਂ ਸਹਾਇਤਾ ਪ੍ਰਾਪਤ ਵੱਖ ਵੱਖ ਭਲਾਈ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਸਿਰਤੋੜ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਅਜ਼ਾਦੀ ਕਾ ਅਮ੍ਰਿਤ ਮਹਾਉਤਸਵ ਤਹਿਤ ਕੋਈ ਵੀ ਲੋੜਵੰਦ ਲਾਭਪਾਤਰੀ ਯੋਜਨਾਵਾਂ ਜਾ ਸਕੀਮਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਅਜ ਤੋਂ 31 ਮਈ 2022 ਤੱਕ ਜਿਲੇ ਦੇ ਵੱਖ ਵੱਖ ਵਿਭਾਗਾਂ ਵੱਲੋਂ ਅਜ਼ਾਦੀ ਕਾ ਅਮ੍ਰਿਤ ਮਹਾਉਤਸਵ ਤਹਿਤ ਕੀਤੇ ਜਾਣ ਵਾਲੇ ਕੰਮਾਂ ਬਾਰੇ ਵੀ ਵਿਸਥਾਰ ਸਹਿਤ ਚਰਚਾ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਪ੍ਰੀਤਮਹਿੰਦਰ ਸਿੰਘ ਸਹੋਤਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 31 ਮਈ ਨੂੰ ਸਡਿਊਲ ਅਨੁਸਾਰ ਲਾਭਪਾਤਰੀਆਂ ਨੂੰ ਸਮੇਂ ਸਿਰ ਲਿਆ ਕਿ ਹਾਲ ਵਿੱਚ ਬਠਾਇਆ ਜਾਵੇ। ਸਕੀਮ ਵਾਇਜ਼ ਪੀ.ਪੀ.ਟੀ. ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲਾਭਪਤਾਰੀਆਂ ਨੂੰ ਪ੍ਰੋਗਰਾਮ ਵਿੱਚ ਸ਼ਾਮਿਲ ਕਰਨ ਦੀ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਇਸ ਮੌਕੇ ਉਨ੍ਹਾਂ ਸਿਵਲ ਸਰਜਨ ਫਰੀਦਕੋਟ ਸੰਜੇ ਕਪੂਰ ਨੂੰ ਹਦਾਇਤ ਕੀਤੀ ਕਿ ਪ੍ਰੋਗਰਾਮ ਵਾਲੇ ਸਥਾਨ ਤੇ ਮੈਡੀਕਲ ਟੀਮ ਦਾ ਪ੍ਰਬੰਧ ਕੀਤਾ ਜਾਵੇ।
ਇਸ ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਤੇ ਸੈਨੀਟੇਸ਼ਨ, ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਫਰੀਦਕੋਟ ਅਤੇ ਜੈਤੋ, ਅਤੇ ਸਬੰਧਤ ਅਧਿਕਾਰੀ ਹਾਜਰ ਸਨ।

Related posts

ਗੱਦਿਆ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਤਿੰਨ ਮਜ਼ਦੂਰਾਂ ਦੀ ਹੋਈ ਮੌਤ

Balwinder hali

Breaking- ਗ੍ਰਿਫਤਾਰ ਗਏ ਨੌਜਵਾਨਾਂ ਕੋਲੋ ਹੈਰੋਇਨ ਦੇ 10 ਪੈਕਟ, 02 ਪਿਸਤੌਲ, 4 ਮੈਗਜ਼ੀਨ ਅਤੇ 180 ਜਿੰਦਾ ਕਾਰਤੂਸ ਪੁਲਿਸ ਨੇ ਬਰਾਮਦ ਕੀਤੇ

punjabdiary

Breaking- ਬੱਸਾਂ ‘ਤੇ ਕਿਸੇ ਵੀ ਧਾਰਮਿਕ ਆਗੂ ਜਾਂ ਫਿਰ ਚਿੰਨ੍ਹ ਲਾਉਣ ਲਈ ਲੈਣੀ ਹੋਵੇਗੀ ਮਹਿਕਮੇ ਤੋਂ ਮਨਜ਼ੂਰੀ

punjabdiary

Leave a Comment