Friday, June 26, 2026
Google search engine
Homeਤਾਜ਼ਾ ਖਬਰਅੰਤਰ ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸਮਾਗਮ...

ਅੰਤਰ ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸਮਾਗਮ ਆਯੋਜਿਤ

ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ, ਜਿਸਨੂੰ ਕਿ ਇਲਾਜ ਦੀ ਸਖਤ ਜਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ।

ਫਰੀਦਕੋਟ
ਸਿਵਲ ਸਰਜਨ ਫਰੀਦਕੋਟ ਡਾ ਰਮਨਦੀਪ ਸਿੰਗਲਾ, ਨੋਡਲ ਅਫਸਰ ਡੀ ਐਮ ਸੀ ਡਾ ਵਿਸ਼ਵਦੀਪ ਗੋਇਲ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ ਨਵਪ੍ਰੀਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੀ ਐਚ ਸੀ ਗੁਰੂਸਰ ਮੈਡੀਕਲ ਅਫਸਰ ਡਾ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਪਿੰਡ ਗੁਰੂਸਰ ਵਿਖੇ ਅੰਤਰ ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਕਾਊਂਸਲਰ ਅਮਨਦੀਪ ਕੌਰ ਨੇ ਸਿਹਤ ਵਿਭਾਗ ਅਧੀਨ ਸਫਲਤਾ ਪੂਰਵਕ ਚੱਲ ਰਹੇ ਨਸ਼ਾ ਛੁਡਾਊ ਕੇਂਦਰ, ਪੁਨਰਵਾਸ ਕੇਂਦਰ ਅਤੇ ਓਟ ਕਲੀਨਕਾਂ ਵਿੱਚ ਦਿੱਤੀਆਂ ਜਾ ਰਹੀਆਂ ਇਲਾਜ ਸੇਵਾਵਾਂ ਅਤੇ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਉਨਾਂ ਨੇ ਦੱਸਿਆ ਕਿ ਸਮਾਜ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵੱਖ ਵੱਖ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ । ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ, ਜਿਸਨੂੰ ਕਿ ਇਲਾਜ ਦੀ ਸਖਤ ਜਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ।

ਉਨਾਂ ਨੇ ਦੱਸਿਆ ਕਿ ਕਿਸੇ ਵੀ ਨਸ਼ਾ ਕਰਨ ਵਾਲੇ ਬਿਮਾਰ ਵਿਅਕਤੀ ਨਾਲ ਕਿਸੇ ਵੀ ਕਿਸਮ ਦਾ ਵਿਤਕਰਾ ਜਾਂ ਘਿਰਣਾ ਨਹੀਂ ਕਰਨੀ ਚਾਹੀਦੀ, ਸਗੋਂ ਉਸਦਾ ਸਹਿਯੋਗ ਕਰਕੇ ਉਸਨੂੰ ਹੌਂਸਲੇ ਨਾਲ, ਉਤਸ਼ਾਹਿਤ ਕਰਕੇ ਨਸ਼ਾ ਛੁਡਾਊ ਕੇਂਦਰ ਜਾਂ ਕਿਸੇ ਨੇੜੇ ਦੀ ਸਿਹਤ ਸੰਸਥਾ ਵਿੱਚ ਪਹੁੰਚਾਉਣ ਲਈ ਮਦਦ ਕਰਨੀ ਚਾਹੀਦੀ ਹੈ।ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਭਰ ਵਿੱਚ ਚੱਲ ਰਹੇ ਸਰਕਾਰੀ ਓਟ ਕੇਂਦਰ, ਨਸ਼ਾ ਛੁਡਾਊ ਕੇਂਦਰ ਅਤੇ ਮੁੜਵਸੇਬਾ ਕੇਂਦਰਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ਼ ਚਲਾਇਆ ਜਾ ਰਿਹਾ ਹੈ । ਇਨ੍ਹਾਂ ਕੇਂਦਰਾ ਵਿਚ ਮੁਫਤ ਇਲਾਜ ਦੇ ਨਾਲ ਨਾਲ ਮਾਹਿਰ ਕਾਊਂਸਲਰਾਂ ਅਤੇ ਮਨੋਰੋਗ ਮਾਹਿਰਾਂ ਵੱਲੋਂ ਉਨ੍ਹਾਂ ਦੀ ਕਾਊਂਸਲਿਂਗ ਵੀ ਕੀਤੀ ਜਾਂਦੀ ਹੈ ਤਾਂ ਜੋ ਉਹ ਨਸ਼ਾ ਛੱਡਣ ਲਈ ਮਾਨਸਿਕ ਤੌਰ ਤੇ ਵੀ ਮਜਬੂਤ ਹੋ ਸਕਣ। ਇਸ ਮੌਕੇ ਨਵਨੀਤ ਸਿੰਘ, ਰੀਨਾ, ਸੁਖਪ੍ਰੀਤ ਕੌਰ, ਵੀਰਾਵੰਤੀ ਤੇ ਸਮੂਹ ਕਰਮਚਾਰੀ ਆਦਿ ਹਾਜਰ ਸਨ।

-(ਪੰਜਾਬ ਡਾਇਰੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments