Thursday, May 7, 2026
Google search engine
Homeਅਪਰਾਧਅੰਮ੍ਰਿਤਪਾਲ ਸਿੰਘ ਕੇਸ ‘ਚ ਅੰਮ੍ਰਿਤਸਰ ਸੈਸ਼ਨ ਕੋਰਟ ‘ਚ ਸੁਣਵਾਈ, 11 ਮਈ ਨੂੰ...

ਅੰਮ੍ਰਿਤਪਾਲ ਸਿੰਘ ਕੇਸ ‘ਚ ਅੰਮ੍ਰਿਤਸਰ ਸੈਸ਼ਨ ਕੋਰਟ ‘ਚ ਸੁਣਵਾਈ, 11 ਮਈ ਨੂੰ ਪੰਜਾਬ ਸਰਕਾਰ ਦਾਖ਼ਲ ਕਰੇਗੀ ਜਵਾਬ

ਸੁਣਵਾਈ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵਕੀਲ ਸੰਧੂ ਨੇ ਦੱਸਿਆ ਕਿ ਅੱਜ ਦੀ ਤਰੀਕ ਦੌਰਾਨ ਉਨ੍ਹਾਂ ਵੱਲੋਂ ਅਦਾਲਤ ਵਿੱਚ ਇੱਕ ਮਹੱਤਵਪੂਰਨ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਚਾਰਜਾਂ ਨੂੰ ਬੇਬੁਨਿਆਦ ਦੱਸਦੇ ਹੋਏ ਉਨ੍ਹਾਂ ਨੂੰ ਡਿਸਚਾਰਜ ਕਰਨ ਦੀ ਮੰਗ ਕੀਤੀ ਗਈ ਹੈ।

ਸ੍ਰੀ ਅਮ੍ਰਿਤਸਰ ਸਾਹਿਬ- ਖਡੂਰ ਸਾਹਿਬ ਤੋਂ ਸੰਸਦ ਮੈਂਬਰ Amritpal Singh ਨਾਲ ਜੁੜੇ ਮਾਮਲੇ ਦੀ ਅੱਜ Amritsar Sessions Court ਵਿੱਚ ਸੁਣਵਾਈ ਹੋਈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਪੱਖੋਂ ਉਨ੍ਹਾਂ ਦੇ ਵਕੀਲ ਰੀਤੂ ਰਾਜ ਸਿੰਘ ਸੰਧੂ ਅਦਾਲਤ ਵਿੱਚ ਪੇਸ਼ ਹੋਏ। ਸੁਣਵਾਈ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵਕੀਲ ਸੰਧੂ ਨੇ ਦੱਸਿਆ ਕਿ ਅੱਜ ਦੀ ਤਰੀਕ ਦੌਰਾਨ ਉਨ੍ਹਾਂ ਵੱਲੋਂ ਅਦਾਲਤ ਵਿੱਚ ਇੱਕ ਮਹੱਤਵਪੂਰਨ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਚਾਰਜਾਂ ਨੂੰ ਬੇਬੁਨਿਆਦ ਦੱਸਦੇ ਹੋਏ ਉਨ੍ਹਾਂ ਨੂੰ ਡਿਸਚਾਰਜ ਕਰਨ ਦੀ ਮੰਗ ਕੀਤੀ ਗਈ ਹੈ।

ਵਕੀਲ ਨੇ ਦੱਸਿਆ ਕਿ ਚਲਾਨ ਅਤੇ ਕੇਸ ਨਾਲ ਸੰਬੰਧਿਤ ਸਾਰੇ ਦਸਤਾਵੇਜ਼ਾਂ ਦਾ ਅਧਿਐਨ ਕਰਨ ਤੋਂ ਬਾਅਦ ਅਦਾਲਤ ਵਿੱਚ ਵਿਸਥਾਰ ਨਾਲ ਅਰਜ਼ੀ ਪੇਸ਼ ਕੀਤੀ ਗਈ ਹੈ। ਉਨ੍ਹਾਂ ਦਲੀਲ ਦਿੱਤੀ ਕਿ ਜਿਨ੍ਹਾਂ ਧਾਰਾਵਾਂ ਤਹਿਤ ਚਾਰਜ ਲਗਾਏ ਗਏ ਹਨ, ਉਹ ਮੌਜੂਦਾ ਤੱਥਾਂ ਅਤੇ ਸਬੂਤਾਂ ਦੇ ਆਧਾਰ ‘ਤੇ ਠੀਕ ਨਹੀਂ ਬਣਦੇ, ਇਸ ਲਈ ਅਦਾਲਤ ਨੂੰ ਅੰਮ੍ਰਿਤਪਾਲ ਸਿੰਘ ਨੂੰ ਇਨ੍ਹਾਂ ਚਾਰਜਾਂ ਤੋਂ ਬਰੀ ਕਰਨਾ ਚਾਹੀਦਾ ਹੈ।

11 ਮਈ ਨੂੰ ਸਰਕਾਰ ਵੱਲੋਂ ਦਾਖ਼ਲ ਕੀਤਾ ਜਾਵੇਗਾ ਜਵਾਬ
ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਅਦਾਲਤ ਵੱਲੋਂ ਹੁਣ ਇਸ ਅਰਜ਼ੀ ‘ਤੇ ਸਟੇਟ ਨੂੰ ਆਪਣਾ ਜਵਾਬ ਪੇਸ਼ ਕਰਨ ਲਈ ਸਮਾਂ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ 11 ਮਈ ਨੂੰ ਆਪਣਾ ਰਿਪਲਾਈ ਫਾਈਲ ਕੀਤਾ ਜਾਵੇਗਾ, ਜਿਸ ਤੋਂ ਬਾਅਦ ਅਦਾਲਤ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਲਗਾਤਾਰ ਵੀਡੀਓ ਕਾਨਫਰੰਸਿੰਗ ਰਾਹੀਂ ਦਰਜ ਕੀਤੀ ਜਾ ਰਹੀ ਹੈ। ਵਕੀਲ ਦੇ ਮੁਤਾਬਕ ਉਹ ਇਸ ਵੇਲੇ ਵੀ ਉਸੇ ਸੈੱਲ ਵਿੱਚ ਹਨ, ਜਿੱਥੇ ਪਹਿਲਾਂ ਰੱਖੇ ਗਏ ਸਨ ਅਤੇ ਉਨ੍ਹਾਂ ਦੀ ਸਥਿਤੀ ਵਿੱਚ ਕੋਈ ਵੱਡਾ ਬਦਲਾਅ ਨਹੀਂ ਆਇਆ।

ਵਕੀਲ ਸੰਧੂ ਨੇ ਕਿਹਾ ਕਿ ਅਦਾਲਤੀ ਕਾਰਵਾਈ ਦੌਰਾਨ ਹਰ ਤਰੀਕ ‘ਤੇ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਵੀਡੀਓ ਕਾਨਫਰੰਸਿੰਗ ਜ਼ਰੀਏ ਲਗਾਈ ਜਾਂਦੀ ਹੈ ਅਤੇ ਸਾਰੀ ਕਾਰਵਾਈ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੀ ਚੱਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਮੁਅੱਕਲ ਖ਼ਿਲਾਫ਼ ਜਾਂਚ ਦੌਰਾਨ ਕੋਈ ਨਵਾਂ ਗੰਭੀਰ ਤੱਥ ਸਾਹਮਣੇ ਨਹੀਂ ਆਇਆ ਅਤੇ ਉਹ ਕਾਨੂੰਨੀ ਤੌਰ ‘ਤੇ ਆਪਣਾ ਪੱਖ ਮਜ਼ਬੂਤੀ ਨਾਲ ਅਦਾਲਤ ਅੱਗੇ ਰੱਖ ਰਹੇ ਹਨ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments