ਅੰਮ੍ਰਿਤਪਾਲ ਸਿੰਘ ਨੂੰ ਪਰਿਵਾਰਕ ਸੋਗ ’ਚ ਸ਼ਾਮਲ ਹੋਣ ਦੀ ਮਿਲੀ ਇਜਾਜ਼ਤ, ਅਦਾਲਤ ਨੇ ਦਿੱਤੀ ਇੱਕ ਦਿਨ ਦੀ ਰਾਹਤ
ਦਾਦੀ ਦੇ ਸਸਕਾਰ ਲਈ ਮਿਲੀ ਆਰਜ਼ੀ ਜ਼ਮਾਨਤ, ਡਿਬਰੂਗੜ੍ਹ ਤੋਂ ਲਿਆਉਣ ਦੀਆਂ ਤਿਆਰੀਆਂ ਲਈ ਵਕੀਲ 17 ਨਵੰਬਰ ਤੱਕ ਮੰਗਣਗੇ ਸਮਾਂ

ਅੰਮ੍ਰਿਤਸਰ- ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਅਦਾਲਤ ਵੱਲੋਂ ਅੰਤਰਿਮ ਜ਼ਮਾਨਤ ਦੇ ਦਿੱਤੀ ਗਈ ਹੈ। ਅਦਾਲਤ ਨੇ ਉਨ੍ਹਾਂ ਨੂੰ ਇੱਕ ਦਿਨ ਦੀ ਆਰਜ਼ੀ ਰਾਹਤ ਦਿੱਤੀ ਹੈ, ਜਿਸ ਨਾਲ ਉਹ ਆਪਣੇ ਪਰਿਵਾਰ ਨਾਲ ਦੁੱਖ ਦੀ ਇਸ ਘੜੀ ਵਿੱਚ ਸ਼ਾਮਲ ਹੋ ਸਕਣਗੇ।
ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਵੱਲੋਂ ਦਾਇਰ ਅੰਤਰਿਮ ਜ਼ਮਾਨਤ ਦੀ ਅਰਜ਼ੀ ’ਤੇ ਅਦਾਲਤ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਇਸ ਸਬੰਧੀ ਅਗਲੀ ਸੁਣਵਾਈ 13 ਨਵੰਬਰ ਨੂੰ ਤੈਅ ਕੀਤੀ ਗਈ ਸੀ।
ਉਧਰ, ਅੰਮ੍ਰਿਤਪਾਲ ਸਿੰਘ ਦੇ ਵਕੀਲ ਕਰਮਵੀਰ ਸਿੰਘ ਨੇ ਦੱਸਿਆ ਕਿ ਉਹ ਅਦਾਲਤ ਵਿੱਚ ਜ਼ਮਾਨਤ ਦੀ ਤਾਰੀਖ ਵਿੱਚ ਤਬਦੀਲੀ ਕਰਵਾਉਣ ਦੀ ਮੰਗ ਕਰਨਗੇ। ਉਨ੍ਹਾਂ ਅਨੁਸਾਰ ਅਦਾਲਤ ਨੇ 14 ਨਵੰਬਰ ਦੀ ਤਾਰੀਖ ਨਿਰਧਾਰਤ ਕੀਤੀ ਹੈ, ਪਰ ਇੰਨੇ ਥੋੜ੍ਹੇ ਸਮੇਂ ਵਿੱਚ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਪਾਲ ਸਿੰਘ ਨੂੰ ਲਿਆਉਣ ਲਈ ਸੁਰੱਖਿਆ ਪ੍ਰਬੰਧ ਅਤੇ ਹੋਰ ਜ਼ਰੂਰੀ ਕਾਰਵਾਈਆਂ ਪੂਰੀਆਂ ਕਰਨਾ ਮੁਸ਼ਕਲ ਹੋ ਸਕਦਾ ਹੈ।
ਵਕੀਲ ਨੇ ਕਿਹਾ ਕਿ ਉਹ ਅਦਾਲਤ ਨੂੰ ਅੰਤਰਿਮ ਜ਼ਮਾਨਤ ਦੀ ਤਾਰੀਖ 14 ਨਵੰਬਰ ਤੋਂ ਬਦਲ ਕੇ 17 ਨਵੰਬਰ ਕਰਨ ਦੀ ਅਪੀਲ ਕਰਨਗੇ, ਤਾਂ ਜੋ ਸੁਰੱਖਿਆ ਪ੍ਰਬੰਧਾਂ ਅਤੇ ਲੋੜੀਂਦੀ ਕਾਗਜ਼ੀ ਕਾਰਵਾਈ ਲਈ ਢੁੱਕਵਾਂ ਸਮਾਂ ਮਿਲ ਸਕੇ।
-(ਪੰਜਾਬੀ ਜਾਗਰਣ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


