Image default
ਅਪਰਾਧ

ਅੰਮ੍ਰਿਤਸਰ ਅਦਾਲਤ ‘ਚ ਪੇਸ਼ ਹੋਏ ਸੁਖਬੀਰ ਬਾਦਲ , ਭਗਵੰਤ ਮਾਨ ਸਰਕਾਰ ‘ਤੇ ਸਾਧਿਆ ਨਿਸ਼ਾਨਾ

ਅੰਮ੍ਰਿਤਸਰ ਅਦਾਲਤ ‘ਚ ਪੇਸ਼ ਹੋਏ ਸੁਖਬੀਰ ਬਾਦਲ , ਭਗਵੰਤ ਮਾਨ ਸਰਕਾਰ ‘ਤੇ ਸਾਧਿਆ ਨਿਸ਼ਾਨਾ

ਅੰਮ੍ਰਿਤਸਰ, 12 ਮਈ (ਏਬੀਪੀ ਸਾਂਝਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿਖੇ ਸੀਜੇਐਮ ਆਸ਼ੀਸ਼ ਸਾਲਦੀ ਦੀ ਅਦਾਲਤ ਵਿੱਚ ਪੇਸ਼ ਹੋਏ। ਇਹ ਮੁਕਦਮਾ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੈਂਦੇ ਥਾਣਾ ਬਿਆਸ ਵਿਖੇ 2 ਜੁਲਾਈ 2021 ਨੂੰ ਕੋਵਿਡ ਨਿਯਮਾਂ ਦੀਆਂ ਉਲੰਘਣਾ ਤੇ ਮਾਈਨਿੰਗ ਠੇਕੇਦਾਰ ਦੇ ਸਟਾਫ ਨੂੰ ਧਮਕਾਉਣ ਦੇ ਦੋਸ਼ਾਂ ਤਹਿਤ ਦਰਜ ਕੀਤਾ ਗਿਆ ਸੀ।
ਮਿਲੀ ਜਾਣਕਾਰੀ ਅਨੁਸਾਰ ਅਦਾਲਤ ਨੇ ਹੁਣ ਅਗਲੀ ਤਰੀਕ 29 ਮਈ ਤੈਅ ਕੀਤੀ ਹੈ ਤੇ ਸੁਖਬੀਰ ਬਾਦਲ ਨੂੰ ਉਸ ਦਿਨ ਅਦਾਲਤ ‘ਚ ਪੇਸ਼ ਹੋਣਾ ਪਵੇਗਾ। ਪੇਸ਼ੀ ਤੋਂ ਬਾਅਦ ਸੁਖਬੀਰ ਬਾਦਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਅੱਜ ਮਾਨ ਸਰਕਾਰ ਹਰ ਕਿਸੇ ਨਾਲ ਧੱਕਾ ਕਰ ਰਹੀ ਹੈ।
ਦੱਸਣਯੋਗ ਹੈ ਕਿ ਪਿਛਲੇ ਸਾਲ ਅਦਾਲਤ ਵਲੋਂ ਇਸ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਸਮੇਤ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਇਹ ਵਾਰੰਟ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਨੇ ਜਾਰੀ ਕੀਤੇ ਸਨ।
ਕੀ ਹੈ ਪੂਰਾ ਮਾਮਲਾ
ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਇਹ ਮਾਮਲਾ ਉਸ ਸਮੇਂ ਦਰਜ ਕੀਤਾ ਗਿਆ ਸੀ,ਜਦੋਂ ਉਹ 2 ਜੁਲਾਈ 2021 ਨੂੰ ਬਿਆਸ ਵਿਖੇ ਕਥਿਤ ਤੌਰ ’ਤੇ ਹੋ ਰਹੀ ਰੇਤੇ ਦੀ ਮਾਈਨਿੰਗ ’ਤੇ ਰੇਡ ਕਰਨ ਪੁੱਜੇ ਸਨ। ਇਸ ਦੌਰਾਨ ਮਾਈਨਿੰਗ ਕਰ ਰਹੀ ਫ੍ਰੈਂਡਸ ਐਂਡ ਕੰਪਨੀ ਨੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਥਾਣਾ ਬਿਆਸ ਵਿਚ ਉਨ੍ਹਾਂ ਖ਼ਿਲਾਫ਼ ਕੰਪਨੀ ਦੇ ਵਰਕਰਾਂ ਨੂੰ ਡਰਾਉਣ ਤੇ ਕੋਵਿਡ ਨਿਯਮਾਂ ਦੀ ਅਣਦੇਖੀ ਕਰਨ ਦੇ ਮਾਮਲਾ ਦਰਜ ਕੀਤਾ ਗਿਆ ਸੀ।

Related posts

ਵਿਜੀਲੈਂਸ ਦਾ ਐਕਸ਼ਨ, 1 ਲੱਖ ਦੀ ਰਿਸ਼ਵਤ ਲੈਂਦਿਆਂ ਜਲ ਵਿਭਾਗ ਦਾ ਐਸਡੀਓ ਤੇ ਹੈਲਪਰ ਕੀਤਾ ਗ੍ਰਿਫਤਾਰ

punjabdiary

Breking News–ਥਾਣੇ ਵਿੱਚ ਜਮ੍ਹਾਂ ਅਸਲਾ ਨਸ਼ਾ ਤਸਕਰਾਂ ਕੋਲੋਂ ਬਰਾਮਦ

punjabdiary

Big News- ਗੁੰਮ ਹੋਏ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਨਹਿਰ ’ਚੋਂ ਬਰਾਮਦ

punjabdiary

Leave a Comment