Image default
ਅਪਰਾਧ

ਅੰਮ੍ਰਿਤਸਰ ਧਮਾਕੇ ਬਾਰੇ ਡੀਜੀਪੀ ਦਾ ਵੱਡਾ ਦਾਅਵਾ, ‘ਇਹ ਆਈਈਡੀ ਧਮਾਕਾ ਨਹੀਂ’

ਅੰਮ੍ਰਿਤਸਰ ਧਮਾਕੇ ਬਾਰੇ ਡੀਜੀਪੀ ਦਾ ਵੱਡਾ ਦਾਅਵਾ, ‘ਇਹ ਆਈਈਡੀ ਧਮਾਕਾ ਨਹੀਂ’

ਅੰਮ੍ਰਿਤਸਰ, 8 ਮਈ (ਏਬੀਪੀ ਸਾਂਝਾ)- ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ’ਤੇ ਅੱਜ ਇੱਕ ਵਾਰ ਫਿਰ ਧਮਾਕਾ ਹੋਇਆ ਹੈ। ਇਸ ਮਗਰੋਂ ਕਈ ਸਵਾਲ ਉੱਠ ਰਹੇ ਹਨ। ਬੀਤੇ ਸ਼ਨੀਵਾਰ ਵੀ ਵਿਰਾਸਤੀ ਮਾਰਗ ’ਤੇ ਧਮਾਕਾ ਹੋਇਆ ਸੀ। ਇਸ ਤੋਂ ਬਾਅਦ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਮੌਕੇ ਦਾ ਜਾਇਜ਼ਾ ਲਿਆ। 
ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਆਈਈਡੀ ਧਮਾਕਾ ਨਹੀਂ ਹੈ, ਇਹ ਅੱਗ ਵਿਸਫੋਟਕ ਸੀ। ਮੌਕੇ ’ਤੋਂ ਕੋਈ ਡੈਟੋਨੇਟਰ ਨਹੀਂ ਮਿਲਿਆ। ਵਿਸਫੋਟਕਾਂ ਨੂੰ ਇੱਕ ਕੰਟੇਨਰ ਵਿੱਚ ਰੱਖ ਕੇ ਧਮਾਕਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਫ਼ਿਲਹਾਲ ਇਸ ਬਾਰੇ ਕੁਝ ਨਹੀਂ ਕਹਿ ਸਕਦੇ। 
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕਾਬਲ ਹੈ ਤੇ ਉਹ ਕਾਨੂੰਨ ਵਿਵਸਥਾ ਬਣਾਈ ਰੱਖਣਗੇ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਹਰ ਪਾਸੇ ਤੋਂ ਜਾਂਚ ਕੀਤੀ ਜਾਵੇਗੀ। ਇਸ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ। 

ਦੱਸ ਦਈਏ ਕਿ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ ‘ਤੇ 32 ਘੰਟਿਆਂ ਬਾਅਦ ਮੁੜ ਧਮਾਕਾ ਹੋਇਆ ਹੈ। ਸਵੇਰ ਦਾ ਸਮਾਂ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਹ ਧਮਾਕਾ ਉਸੇ ਥਾਂ ਦੇ ਨੇੜੇ ਹੋਇਆ ਜਿੱਥੇ ਸ਼ਨੀਵਾਰ ਦੇਰ ਰਾਤ ਇਹ ਘਟਨਾ ਵਾਪਰੀ ਸੀ। ਹੁਣ ਤੱਕ ਪੁਲਿਸ ਪਹਿਲੇ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲਾ ਸਕੀ ਤੇ ਇਸ ਦੌਰਾਨ ਹੁਣ ਫਿਰ ਇਹ ਧਮਾਕਾ ਹੋਇਆ ਹੈ।
ਸਵੇਰੇ ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਖੁਦ ਮੌਕੇ ‘ਤੇ ਪਹੁੰਚ ਗਏ। ਡਿਟੈਕਟਿਵ ਡੀਸੀਪੀ ਤੇ ਏਸੀਪੀ ਗੁਰਿੰਦਰਪਾਲ ਸਿੰਘ ਨਾਗਰਾ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ।
ਘਟਨਾ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਦੇ ਬੰਬ ਨਿਰੋਧਕ ਦਸਤੇ ਤੇ ਫੋਰੈਂਸਿਕ ਵਿਭਾਗ ਦੀਆਂ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ। ਮੈਟਲ ਡਿਟੈਕਟਰ ਨਾਲ ਆਲੇ-ਦੁਆਲੇ ਦੇ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ। ਸੀਵਰੇਜ ਲਾਈਨਾਂ ਤੇ ਗਟਰਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Advertisement

Related posts

ਫਰੀਦਕੋਟ ਕੇਂਦਰੀ ਜੇਲ ‘ਚ ਕੈਦੀ ਕੋਲੋਂ ਮਿਲੀ ਹੈਰੋਇਨ, ਪੈਰੋਲ ਤੋਂ ਬਾਅਦ ਆਇਆ ਸੀ ਵਾਪਸ ਜੇਲ

punjabdiary

ਕਾਂਵੜੀਆਂ ‘ਤੇ ਪੁਲਿਸ ਵੱਲੋਂ ਕਥਿਤ ਤੌਰ ‘ਤੇ ਲਾਠੀਚਾਰਜ, 4 ਜ਼ਖਮੀ

punjabdiary

BIG BREAKING NEWS- ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਸੁਮੇਧ ਸੈਣੀ ਖਿਲਾਫ਼ 2400 ਪੇਜ਼ ਦਾ ਸਪਲੀਮੈਂਟਰੀ ਚਲਾਨ ਪੇਸ਼

punjabdiary

Leave a Comment