Monday, March 16, 2026
Google search engine
Homeਅਪਰਾਧਅੰਮ੍ਰਿਤਸਰ ਵਿੱਚ ਇੱਕ ਮੋਬਾਈਲ ਦੁਕਾਨ 'ਤੇ ਗੋਲੀਬਾਰੀ, ਇੱਕ ਨੌਜਵਾਨ ਗੰਭੀਰ ਜ਼ਖਮੀ

ਅੰਮ੍ਰਿਤਸਰ ਵਿੱਚ ਇੱਕ ਮੋਬਾਈਲ ਦੁਕਾਨ ‘ਤੇ ਗੋਲੀਬਾਰੀ, ਇੱਕ ਨੌਜਵਾਨ ਗੰਭੀਰ ਜ਼ਖਮੀ

ਇਹ ਸਾਰੀ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦਾ ਕੁਝ ਦਿਨ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਕਾਰਨ ਇਹ ਘਟਨਾ ਵਾਪਰੀ।

ਅੰਮ੍ਰਿਤਸਰ- ਅੰਮ੍ਰਿਤਸਰ ਦੇ ਪਿੰਡ ਦਬੁਰਜੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੁਝ ਨੌਜਵਾਨਾਂ ਵੱਲੋਂ ਇੱਕ ਮੋਬਾਇਲ ਦੀ ਦੁਕਾਨ ‘ਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਇਸ ਫਾਇਰਿੰਗ ਦੌਰਾਨ ਇੱਕ ਨੌਜਵਾਨ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਿਆ, ਜਿਸਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।

ਘਟਨਾ ਦੀ ਸਾਰੀ ਵਾਰਦਾਤ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਨੌਜਵਾਨਾਂ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਤਲਾਸ਼ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਕਾਬਿਲੇਗੌਰ ਹੈ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਆਏ ਦਿਨ ਪੰਜਾਬ ’ਚ ਕਤਲ, ਲੁੱਟਖੋਹ ਅਤੇ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਕਾਰਨ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਬੇਸ਼ੱਕ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਮੁਲਜ਼ਮਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਪਰ ਇਸ ਤਰ੍ਹਾਂ ਦੀਆਂ ਵਾਰਦਾਤਾਂ ਰੁਕਣ ਦੀ ਥਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments