ਅੰਮ੍ਰਿਤ. ਪਾਲ ਸਿੰਘ ਨੇ MP ਅਹੁਦੇ ਲਈ ਲਿਆ ਹਲਫ਼, ਖਾਧੀ ਸੰਵਿਧਾਨ ਦੀ ਸਹੁੰ
ਨਵੀਂ ਦਿੱਲੀ, 5 ਜੁਲਾਈ (ਨਿਊਜ 18)- ਡਿਬਰੁਗੜ੍ਹ ਸੇੰਟ੍ਰਲ ਜੇਲ੍ਹ ਤੋਂ ਤੜਕੇ ਹੀ ਦਿੱਲੀ ਲਿਆਂਦੇ ਹਲਕਾ ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਨੇ MP ਅਹੁਦੇ ਲਈ ਹਲਫ਼ ਲੈ ਲਿਆ ਹੈ। ਪੰਜਾਬ ਵਿਚ ਸਭ ਤੋਂ ਵੱਡੇ ਫਰਕ ਨਾਲ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਨੇ ਸਪੀਕਰ ਦੇ ਚੈਂਬਰ ਵਿਚ ਹਲਫ਼ ਲਿਆ। ਇਸ ਦੇ ਲਈ ਪੰਜਾਬ ਪੁਲਸ ਅੰਮ੍ਰਿਤਪਾਲ ਨੂੰ ਸਵੇਰੇ 4 ਵਜੇ ਜੇਲ੍ਹ ਤੋਂ ਦਿੱਲੀ ਲਈ ਲੈਕੇ ਰਵਾਨਾ ਹੋਈ ਸੀ। ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਏਅਰ ਫੋਰਸ ਦੇ Aircraft ਰਾਹੀਂ ਅਸਾਮ ਤੋਂ ਦਿੱਲੀ ਲਿਆਂਦਾ ਗਿਆ ਸੀ।
ਅੰਮ੍ਰਿਤਪਾਲ ਸਿੰਘ ਨੂੰ 4 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ ਪਰ ਪੁਲਸ ਪ੍ਰਸ਼ਾਸਨ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ ਤੋਂ ਸਿਰਫ ਸਹੁੰ ਚੁੱਕਣ ਲਈ ਹੀ ਲੈਕੇ ਆਈ ਹੈ। ਪੈਰੋਲ ਦੀਆਂ ਸ਼ਰਤਾਂ ਤਹਿਤ ਪਰਿਵਾਰ ਨੂੰ ਦਿੱਲੀ ਵਿੱਚ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ।
ਇਸ ਨੂੰ ਲੈਕੇ ਅੰਮ੍ਰਿਤਸਰ ਦੇ ਜਿਲ੍ਹਾ ਮਜਿਸਟਰੇਟ ਵੱਲੋਂ ਡਿਬਰੁਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਅੰਮ੍ਰਿਤਪਾਲ ਦੇ ਅਸਥਾਈ ਰਿਲੀਜ਼ ਆਰਡਰ ਦੀ ਕਾਪੀ ਵੀ ਭੇਜ ਦਿੱਤੀ ਗਈ ਸੀ। ਅੰਮ੍ਰਿਤਪਾਲ ਸਿੰਘ ਨੂੰ ਕੁਝ ਸ਼ਰਤਾਂ ਦੇ ਆਧਾਰ ਉਤੇ ਪੈਰੋਲ ਦਿੱਤੀ ਗਈ ਹੈ।