Image default
About us

ਅੱਖਾਂ ਦਾਨ ਕਰਨ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣੇ ਲਾਲਜੀਤ ਭੁੱਲਰ, ਕਿਹਾ- ‘ਲੋਕ ਵੀ ਇਸ ਲਈ ਆਉਣ ਅੱਗੇ’

ਅੱਖਾਂ ਦਾਨ ਕਰਨ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣੇ ਲਾਲਜੀਤ ਭੁੱਲਰ, ਕਿਹਾ- ‘ਲੋਕ ਵੀ ਇਸ ਲਈ ਆਉਣ ਅੱਗੇ’

ਹੁਸ਼ਿਆਰਪੁਰ, 26 ਮਈ (ਡੇਲੀ ਪੋਸਟ ਪੰਜਾਬੀ)- ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੀਆਂ ਅੱਖਾਂ ਦਾਨ ਕਰਨ ਦਾ ਪ੍ਰਣ ਲਿਆ ਹੈ। ਇਸ ਲਈ ਉਨ੍ਹਾਂ ਨੇ ਰੋਟਰੀ ਆਈ ਬੈਂਕ ਤੇ ਕਾਰਨੀਆ ਟਰਾਂਸਪਲਾਂਟੇਸ਼ਨ ਸੁਸਾਇਟੀ ਹੁਸ਼ਿਆਰਪੁਰ ਕੋਲ ਆਈ ਡੋਨੇਟ ਫਾਰਮ ਭਰ ਦਿੱਤਾ ਹੈ। ਉਹ ਮਾਨ ਸਰਕਾਰ ਵਿਚ ਅੱਖਾਂ ਦਾਨ ਕਰਨ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣ ਗਏ ਹਨ।
ਕੈਬਨਿਟ ਮੰਤਰੀ ਭੁੱਲਰ ਨੇ ਆਪਣੇ ਦਫਤਰ ਵਿਚ ਬੈਠਕ ਦੌਰਾਨ ਪੰਜਾਬ ਦੇ ਲੋਕਾਂ ਤੋਂ ਵੱਧ ਤੋਂ ਵੱਧ ਗਿਣਤੀ ਵਿਚ ਇਸ ਨੇਕ ਕੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਰੋਟਰੀ ਆਈ ਬੈਂਕ ਤੇ ਕਾਰਨੀਆ ਟਰਾਂਸਪਲਾਂਟੇਸ਼ਨ ਸੁਸਾਇਟੀ ਦੇ ਚੇਅਰਮੈਨ ਜੇਬੀ ਬਹਿਲ ਦੀ ਅਗਵਾਈ ਵਿਚ ਇਕ ਵਫਦ ਨੇ ਮੰਤਰੀ ਭੁੱਲਰ ਨਾਲ ਮੁਲਾਕਾਤ ਕੀਤੀ। ਵਫਦ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੀ ਸੰਸਥਾ ਲੋਕਾਂ ਨੂੰ ਮਰਨ ਤੋਂ ਬਾਅਦ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਦੀ ਹੈ। ਸਸਥਾ ਹੁਣ ਤੱਕ 3800 ਤੋਂ ਵਧ ਲੋਕਾਂ ਨੂੰ ਅੱਖਾਂ ਦੀ ਰੌਸ਼ਨੀ ਦਿਵਾ ਚੁੱਕੀ ਹੈ। ਇਨ੍ਹਾਂ ਵਿਚ ਲਗਭਗ 400 ਲੋਕ 6 ਮਹੀਨੇ ਤੋਂ 16 ਸਾਲ ਦੀ ਉਮਰ ਤੱਕ ਦੇ ਹਨ।
ਭਾਰਤ ਸਰਕਾਰ ਵੱਲੋਂ ਹੁਣੇ ਜਿਹੇ ਨੋਟੀਫਿਕੇਸ਼ਨ ਜਾਰੀ ਕਰਕੇ ਯੂਰਪੀ ਦੇਸ਼ਾਂ ਦੀ ਤਰਜ ‘ਤੇ ਭਾਰਤ ਵਿਚ ਲਾਇਸੈਂਸ ਬਣਾਉਣ ਦੇ ਸਮੇਂ ਵਿਚ ਅਰਜ਼ੀਕਰਤਾ ਵੱਲੋਂ ਹਾਦਸੇ ਵਿਚ ਮੌਤ ਹੋਣ ਦੀ ਸੂਰਤ ਵਿਚ ਆਪਣੇ ਸਰੀਰਕ ਅੰਗ, ਅੱਖਾਂ ਦਾਨ ਕਰਨ ਲਈ ਸਹਿਮਤ/ਅਸਹਿਮਤ ਹੋਣ ਸਬੰਧੀ ਬਾਕਸ ਭਰਨਾ ਸ਼ੁਰੂ ਕਰ ਦਿੱਤਾ ਹੈ।
ਮੰਤਰੀ ਭੁੱਲਰ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਰਿਜ਼ਨਲ ਟਰਾਂਸਪੋਰਟ ਅਥਾਰਟੀ ਸਕੱਤਰਾਂ ਨੂੰ ਪੱਤਰ ਜਾਰੀ ਕਰਕੇ ਡਰਾਈਵਿੰਗ ਲਾਇਸੈਂਸ ਬਣਵਾਉਣ ਜਾਂ ਰਿਨਿਊ ਕਰਵਾਉਣ ਸਮੇਂ ਲੋਕਾਂ ਨੂੰ ਸੜਕ ਹਾਦਸੇ ਵਿਚ ਮੌਤ ਹੋਣ ‘ਤੇ ਅੱਖਾਂ ਦਾਨ ਕਰਨ ਨੂੰ ਪ੍ਰੇਰਿਤ ਕਰੇ। ਇਸ ਨਾਲ ਪੰਜਾਬ ਭਾਰਤ ਦਾ ਸਭ ਤੋਂ ਵੱਧ ਅੱਖਾਂ ਦਾਨ ਕਰਨ ਵਾਲਾ ਸੂਬਾ ਬਣ ਸਕੇਗਾ।

Related posts

ਹੜ੍ਹਾਂ ਸਬੰਧੀ ਡੀ.ਸੀ. ਫਰੀਦਕੋਟ ਨੇ ਨਵੇਂ ਦਿਸ਼ਾ ਨਿਰਦੇਸ਼ ਕੀਤੇ ਜਾਰੀ

punjabdiary

ਅਰਵਿੰਦ ਕੇਜਰੀਵਾਲ ਨੂੰ ED ਨੇ ਤੀਜੀ ਵਾਰ ਭੇਜਿਆ ਸੰਮਨ, ਤਿੰਨ ਜਨਵਰੀ ਨੂੰ ਪੁੱਛਗਿੱਛ ਲਈ ਬੁਲਾਇਆ

punjabdiary

Breaking- ਅੱਜ ਲੱਗੇਗਾ ਸੂਰਜ ਗ੍ਰਹਿਣ, ਕਦੋ ਲੱਗੇਗਾ ਅਤੇ ਇਸ ਗ੍ਰਹਿਣ ਦਾ ਕੀ ਪ੍ਰਭਾਵ ਪਵੇਗਾ, ਜਾਣੋ

punjabdiary

Leave a Comment