ਅੱਜ ਸਵੇਰੇ ਮੋਗਾ ਚ ਇੱਕ ਨੌਜਵਾਨ ਨੂੰ ਕੰਮ ‘ਤੇ ਜਾਂਦੇ ਸਮੇਂ ਗੋਲੀ ਮਾਰ ਕੇ ਕਰ ਦਿੱਤਾ ਕਤਲ
ਮ੍ਰਿਤਕ ਨੌਜਵਾਨ ਦੀ ਪਛਾਣ ਉਮਰਸੀਰ ਸਿੰਘ ਸੀਰਾ ਵਜੋਂ ਹੋਈ ਹੈ, ਜੋ ਕਿ ਭਿੰਡਰਾਂਕਾਲਾ ਖੁਰਦ ਦਾ ਰਹਿਣ ਵਾਲਾ ਸੀ।

ਮੋਗਾ- ਮੋਗਾ ਦੇ ਪਿੰਡ ਭਿੰਡਰਾਂਕਾਲਾ ਖੁਰਦ ਵਿੱਚ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਰਿਪੋਰਟਾਂ ਅਨੁਸਾਰ, ਨੌਜਵਾਨ ਕੰਮ ‘ਤੇ ਜਾ ਰਿਹਾ ਸੀ ਜਦੋਂ ਇੱਕ ਗੱਡੀ ਵਿੱਚ ਸਵਾਰ ਇੱਕ ਵਿਅਕਤੀ ਨੇ ਇਹ ਵਾਰਦਾਤ ਕੀਤੀ।
ਮ੍ਰਿਤਕ ਨੌਜਵਾਨ ਦੀ ਪਛਾਣ ਉਮਰਸੀਰ ਸਿੰਘ ਸੀਰਾ ਵਜੋਂ ਹੋਈ ਹੈ, ਜੋ ਕਿ ਭਿੰਡਰਾਂਕਾਲਾ ਖੁਰਦ ਦਾ ਰਹਿਣ ਵਾਲਾ ਸੀ। ਉਮਰਸੀਰ ਸਵੇਰੇ ਨੈਸਲੇ ਡੇਅਰੀ ‘ਤੇ ਕੰਮ ‘ਤੇ ਜਾ ਰਿਹਾ ਸੀ। ਜਦੋਂ ਉਹ ਪਿੰਡ ਦੀ ਸੜਕ ‘ਤੇ ਪਹੁੰਚਿਆ ਤਾਂ ਗੱਡੀ ਵਿੱਚ ਸਵਾਰ ਵਿਅਕਤੀ ਨੇ ਉਸ ‘ਤੇ 20 ਤੋਂ 25 ਗੋਲੀਆਂ ਚਲਾਈਆਂ, ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


