Image default
About us

ਅੱਤਵਾਦੀ ਮਾਡਿਊਲ ਨਾਲ ਜੁੜੇ 5 ਮੈਂਬਰ ਗ੍ਰਿਫਤਾਰ, DGP ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਅੱਤਵਾਦੀ ਮਾਡਿਊਲ ਨਾਲ ਜੁੜੇ 5 ਮੈਂਬਰ ਗ੍ਰਿਫਤਾਰ, DGP ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

 

 

 

Advertisement

 

ਚੰਡੀਗੜ੍ਹ, 14 ਅਗਸਤ (ਡੇਲੀ ਪੋਸਟ ਪੰਜਾਬੀ)- ਪੰਜਾਬ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਨਾਲ ਮਿਲ ਕੇ ਇਕ ਅੱਤਵਾਦੀ ਮਾਡਿਊਲ ਦਾ ਭਾਂਡਾਫੋੜ ਕਰਕੇ 5 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪਾਕਿਸਤਾਨ ਸਥਿਤ ਅੱਤਵਾਦੀ ਰਿੰਦਾ ਤੇ ਯੂਐੱਸਏ ਸਥਿਤ ਅੱਤਵਾਦੀ ਗੋਲਡੀ ਬਰਾੜ ਦੇ 5 ਗੁਰਗਿਆਂ ਨੂੰ ਦੋ ਵਿਦੇਸ਼ੀ ਪਿਸਤੌਲਾਂ ਨਾਲ ਗ੍ਰਿਫਤਾਰ ਕੀਤਾ ਗਿਆ ਹੈ।
ਡੀਜੀਪੀ ਨੇ ਦੱਸਿਆ ਕਿ ਇਹ ਅੱਤਵਾਦੀ ਪੰਜਾਬ ਵਿਚ ਆਉਣ ਵਾਲੇ ਦਿਨਾਂ ਵਿਚ ਟਾਰਗੈੱਟ ਕਿਲਿੰਗ ਕਰਨ ਵਾਲੇ ਸਨ। ਮੁਲਜ਼ਮਾਂ ਨੂੰ ਯੂਐੱਸਏ ਤੋਂ ਫੰਡਿੰਗ ਹੋ ਰਹੀ ਹੈ ਜਿਸ ਕੋਲ ਲੋੜੀਂਦੇ ਸਬੂਤ ਪੁਲਿਸ ਨੂੰ ਮਿਲੇ ਹਨ ਜਿਸ ਦੇ ਬਾਅਦ ਪੁਲਿਸ ਨੇ SSOC ਅੰਮ੍ਰਿਤਸਰ ਵਿਚ ਮੁਲਜ਼ਮਾਂ ਖਿਲਾਫ UAPA ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
DGP ਨੇ ਦੱਸਿਆ ਕਿ ਬੀਤੇ ਦਿਨੀਂ ਹੀ ਪੁਲਿਸ ਨੇ ਤਰਨਤਾਰਨ ਦੇ ਸਰਹਾਲੀ ਪੁਲਿਸ ਸਟੇਸ਼ਨ ‘ਤੇ ਹਮਲਾ ਕਰਨ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਹ ਮੁਲਜ਼ਮ ਪਾਕਿਸਤਾਨ ਵਿਚ ਬੈਠੇ ਅੱਤਵਾਦੀ ਰਿੰਦਾ ਦੇ ਇਸ਼ਾਰਿਆਂ ਅਤੇ ਭੇਜੇ ਗਏ ਹਥਿਆਰਾਂ ਨਾਲ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਸਨ।ਇਨ੍ਹਾਂ ਨੂੰ ਚੈੱਕ ਰਿਪਬਲਿਕ ਵਿਚ ਬੈਠੇ ਗੁਰਦੇਵ ਜੱਸਾ ਤੇ ਕੈਨੇਡਾ ਵਿਚ ਲੁਕੇ ਬੈਠੇ ਅੱਤਵਾਦੀ ਲਖਬੀਰ ਲੰਡਾ ਤੇ ਸੱਤਾ ਨਿਰਦੇਸ਼ ਦੇ ਰਹੇ ਸਨ।
ਡੀਜੀਪੀ ਨੇ ਕਿਹਾ ਕਿ ਇਨ੍ਹਾਂ ਦੋਵੇਂ ਮਾਮਲਿਆਂ ਵਿਚ ਤਾਰ ਪਾਕਿਸਤਾਨ ਨਾਲ ਜੁੜ ਰਹੇ ਹਨ। ਸਪੱਸ਼ਟ ਹੈ ਕਿ ਪਾਕਿਸਤਾਨੀ ਖੁਫੀਆ ਏਜੰਸੀ ISI ਦੇ ਇਸ਼ਾਰਿਆਂ ‘ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ਾਂ ਚੱਲ ਰਹੀਆਂ ਹਨ ਪਰ ਪੰਜਾਬ ਪੁਲਿਸ ਇਨ੍ਹਾਂ ਨੂੰ ਅਸਫਲ ਕਰ ਦਿੱਤਾ ਹੈ।

Related posts

Breaking- ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਰਜ਼ੀ ਰੈਣ ਬਸੇਰਾ ਚਲਾਇਆ ਜਾ ਰਿਹਾ – ਡਾ. ਰੂਹੀ ਦੁੱਗ

punjabdiary

ਪਟਵਾਰੀਆਂ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਝਟਕਾ, ਅਦਾਲਤ ਨੇ ਇੱਕ ਸਾਲ ਪੁਰਾਣਾ ਫੈਸਲਾ ਬਦਲਿਆ

punjabdiary

ਹੋ ਜਾਓ ਸਾਵਧਾਨ! PUC ਹੋ ਗਈ ਹੈ ਖਤਮ ਤਾਂ ਹੁਣ ਪੈਟਰੋਲ ਪੰਪਾਂ ਕੱਟੇਗਾ 10 ਹਜ਼ਾਰ ਰੁਪਏ ਦਾ ਚਾਲਾਨ

punjabdiary

Leave a Comment