Image default
ਤਾਜਾ ਖਬਰਾਂ

ਆਂਗਣਵਾੜੀ ਯੂਨੀਅਨ ਵੱਲੋਂ ਫਰੀਦਕੋਟ ਵਿਖੇ ਕੈਬਨਿਟ ਮੰਤਰੀ ਦੇ ਘਰ ਅੱਗੇ 22 ਮਈ ਨੂੰ ਕੀਤਾ ਜਾਣ ਵਾਲਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਮੁਲਤਵੀ

ਆਂਗਣਵਾੜੀ ਯੂਨੀਅਨ ਵੱਲੋਂ ਫਰੀਦਕੋਟ ਵਿਖੇ ਕੈਬਨਿਟ ਮੰਤਰੀ ਦੇ ਘਰ ਅੱਗੇ 22 ਮਈ ਨੂੰ ਕੀਤਾ ਜਾਣ ਵਾਲਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਮੁਲਤਵੀ
ਸ੍ਰੀ ਮੁਕਤਸਰ ਸਾਹਿਬ , 22 ਮਈ – ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਜੋ ਸੂਬਾ ਪੱਧਰੀ ਰੋਸ ਪ੍ਰਦਰਸ਼ਨ 22 ਮਈ ਦਿਨ ਐਤਵਾਰ ਨੂੰ ਫਰੀਦਕੋਟ ਵਿਖੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਘਰ ਅੱਗੇ ਰੱਖਿਆ ਗਿਆ ਸੀ , ਉਹ ਰੋਸ ਪ੍ਰਦਰਸ਼ਨ ਮੁਲਤਵੀ ਕਰ ਦਿੱਤਾ ਗਿਆ ਹੈ । ਇਹ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ । ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਮੁੱਖ ਮੰਗ ਪਿਛਲੇਂ ਦੋ ਮਹੀਨਿਆਂ ਤੋਂ ਰੁਕੀਆਂ ਪਈਆਂ ਤਨਖਾਹਾਂ ਦੀ ਸੀ , ਜਿਸ ਦਾ ਬੱਜਟ ਸਰਕਾਰ ਨੇ ਜਾਰੀ ਕਰ ਦਿੱਤਾ ਹੈ। ਜਦੋਂ ਕਿ ਬਾਕੀ ਮੰਗਾਂ ਸਬੰਧੀ ਵਿਭਾਗ ਦੀ ਮੰਤਰੀ ਡਾਕਟਰ ਬਲਜੀਤ ਕੌਰ ਨੇ ਅਗਲੇ ਹਫ਼ਤੇ ਚੰਡੀਗੜ੍ਹ ਵਿਖੇ ਯੂਨੀਅਨ ਦੇ ਵਫ਼ਦ ਨਾਲ ਮੀਟਿੰਗ ਕਰਨ ਲਈ ਵਾਹਦਾ ਕੀਤਾ ਹੈ । ਜਿਸ ਕਰਕੇ ਜਥੇਬੰਦੀ ਨੇ ਰੋਸ ਪ੍ਰਦਰਸ਼ਨ ਮੁਲਤਵੀ ਕਰ ਦਿੱਤਾ ਹੈ ।

Related posts

ਲਾਲਚ ‘ਚ ਸੁੱਟਿਆ ਸੀ ਹੈਂਡ ਗ੍ਰੇਨੇਡ… ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ

Balwinder hali

ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜ਼ਿੰਮੇਵਾਰੀ ਲੈਣ ਵਾਲਾ ਗੋਲਡੀ ਬਰਾੜ ਆਖਿਰ ਕੌਣ ਹੈ, ਕਿਉਂ ਕਰਵਾਇਆ ਮੂਸੇਵਾਲਾ ਦਾ ਕਤਲ

punjabdiary

Breaking- ਰਿਜ਼ਰਵ ਬੈਂਕ ਨੇ ਰੈਪੋ ਰੇਟ ਵਿਚ ਅੱਜ 0.50 ਫ਼ੀਸਦੀ ਵਾਧਾ ਕੀਤਾ, ਹੁਣ ਕਰਜ਼ਾ ਲੈਣਾ ਹੋਰ ਵੀ ਹੋਇਆ ਮਹਿੰਗਾ

punjabdiary

Leave a Comment