Image default
ਤਾਜਾ ਖਬਰਾਂ

ਆਂਗਣਵਾੜੀ ਸੈਂਟਰਾਂ ਦਾ ਸਮਾਂ ਕੀਤਾ ਜਾਵੇ ਤਬਦੀਲ , ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬਰਾਬਰ ਕੀਤੀਆਂ ਜਾਣ ਛੁੱਟੀਆਂ – ਹਰਗੋਬਿੰਦ ਕੌਰ

ਆਂਗਣਵਾੜੀ ਸੈਂਟਰਾਂ ਦਾ ਸਮਾਂ ਕੀਤਾ ਜਾਵੇ ਤਬਦੀਲ , ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬਰਾਬਰ ਕੀਤੀਆਂ ਜਾਣ ਛੁੱਟੀਆਂ – ਹਰਗੋਬਿੰਦ ਕੌਰ
– ਗਰਮੀਂ ਦੇ ਕਾਰਨ ਆਂਗਣਵਾੜੀ ਸੈਂਟਰਾਂ ਵਿੱਚ ਆਉਣ ਵਾਲੇ ਬੱਚੇ ਤੇ ਵਰਕਰਾਂ ਹੈਲਪਰਾਂ ਹੋ ਰਹੀਆ ਹਨ ਪ੍ਰੇਸ਼ਾਨ –
ਸ੍ਰੀ ਮੁਕਤਸਰ ਸਾਹਿਬ, 5 ਮਈ – ਇਸ ਸਮੇਂ ਲੋਹੜੇ ਦੀ ਗਰਮੀ ਪੈ ਰਹੀ ਹੈ ਤੇ ਤਾਪਮਾਨ ਵੀ 45 ਡਿਗਰੀ ਤੱਕ ਚਲਾ ਜਾਂਦਾ ਹੈ ।‌ ਅਗਲੇ ਦਿਨਾਂ ਵਿੱਚ ਤਾਪਮਾਨ 46-47 ਡਿਗਰੀ ਤੱਕ ਚਲੇ ਜਾਣ ਦੀਆਂ ਰਿਪੋਰਟਾਂ ਆ ਰਹੀਆਂ ਹਨ । ਪਰ ਪੰਜਾਬ ਸਰਕਾਰ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦਾ ਪੰਜਾਬ ਭਰ ਦੇ ਆਂਗਣਵਾੜੀ ਸੈਂਟਰਾਂ ਵੱਲ ਕੋਈ ਧਿਆਨ ਨਹੀਂ ਹੈ । ਵੱਧ ਰਹੀ ਗਰਮੀਂ ਨੂੰ ਵੇਖਦਿਆਂ ਸਰਕਾਰ ਨੇ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਸਮਾਂ ਤਾਂ ਤਬਦੀਲ ਕਰ ਦਿੱਤਾ ਹੈ ਤੇ ਹੁਣ ਇਹ ਸਕੂਲ ਸਵੇਰੇ 7 ਵਜੇ ਤੋਂ 11 ਵਜੇ ਤੱਕ ਲੱਗਦੇ ਹਨ । ਪਰ ਆਂਗਣਵਾੜੀ ਸੈਂਟਰ ਸਵੇਰੇ 8 ਵਜੇ ਤੋਂ ਦੁਪਹਿਰ 12 ਵਜ਼ੇ ਤੱਕ ਲੱਗਦੇ ਹਨ ਤੇ ਇਹਨਾਂ ਦਾ ਸਮਾਂ ਤਬਦੀਲ ਨਹੀਂ ਕੀਤਾ ਗਿਆ । ਜਿਸ ਕਰਕੇ ਆਂਗਣਵਾੜੀ ਸੈਂਟਰਾਂ ਵਿੱਚ ਆਉਣ ਵਾਲੇ ਬੱਚੇ ਅਤੇ ਵਰਕਰਾਂ ਤੇ ਹੈਲਪਰਾਂ ਪ੍ਰੇਸ਼ਾਨ ਹੋ ਰਹੀਆਂ ਹਨ । ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਹੈ ਤੇ ਪੰਜਾਬ ਸਰਕਾਰ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਆਂਗਣਵਾੜੀ ਸੈਂਟਰਾਂ ਦਾ ਸਮਾਂ ਵੀ ਤਬਦੀਲ ਕੀਤਾ ਜਾਵੇ । ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਤਾਂ ਛੁੱਟੀਆਂ ਵੀ 15 ਮਈ ਤੋਂ 30 ਜੂਨ ਤੱਕ ਕੀਤੀਆਂ ਜਾ ਰਹੀਆਂ ਹਨ । ਪਰ ਆਂਗਣਵਾੜੀ ਸੈਂਟਰਾਂ ਵਿੱਚ ਸਿਰਫ਼ 15 ਦਿਨਾਂ ਦੀਆਂ ਛੁੱਟੀਆਂ 15 ਜੂਨ ਤੋਂ 30 ਜੂਨ ਤੱਕ ਹੀ ਕੀਤੀਆਂ ਜਾਣੀਆਂ ਹਨ । ਉਹਨਾਂ ਕਿਹਾ ਕਿ ਕੀ ਆਂਗਣਵਾੜੀ ਸੈਂਟਰਾਂ ਵਿੱਚ ਗਰਮੀਂ ਨਹੀਂ ਲੱਗਦੀ । ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਉਹਨਾਂ ਨੇ ਵਿਭਾਗ ਦੀ ਮੰਤਰੀ ਡਾਕਟਰ ਬਲਜੀਤ ਕੌਰ ਅਤੇ ਡਾਇਰੈਕਟਰ ਅਰਵਿੰਦਰ ਪਾਲ ਸਿੰਘ ਨੂੰ ਇਸ ਸਬੰਧੀ ਮੰਗ ਪੱਤਰ ਭੇਜੇ ਹਨ ।

ਫੋਟੋ ਕੈਪਸ਼ਨ- ਮੰਤਰੀ ਤੇ ਡਾਇਰੈਕਟਰ ਦੇ ਨਾਂ ਭੇਜੇ ਗਏ ਮੰਗ ਪੱਤਰ ਦੀ ਕਾਪੀ ਵਿਖਾਉਂਦੇ ਹੋਏ ਸੂਬਾ ਪ੍ਰਧਾਨ ਹਰਗੋਬਿੰਦ ਕੌਰ ।

Related posts

breaking–ਸਿੱਧੂ ਮੁਸੇਵਾਲਾ ਕਤਲ ਕੇਸ ਵਿੱਚ ਪੰਜਾਬ ਪੁਲਸ ਲਾਰੇਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਤਿਆਰੀ ਵਿਚ

punjabdiary

ਅਹਿਮ ਖ਼ਬਰ – ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਾਰ੍ਹਵੀਂ ਕਲਾਸ ਦੇ ਰੋਲ ਨੰਬਰ ਕੀਤੇ ਜਾਰੀ, ਵਿਦਿਆਰਥੀ ਬੋਰਡ ਦੀ ਵੈਬਸਾਈਟ ਤੋਂ ਰੋਲ ਨੰਬਰ ਡਾਉਨਲੋਡ ਕਰ ਸਕਦੇ ਹਨ

punjabdiary

Breaking- ਪੰਜਾਬ ਸਰਕਾਰ ਵਲੋਂ 25,000 ਠੇਕਾ ਮੁਲਾਜ਼ਮਾ ਨੂੰ ਰੈਗੂਲਰ ਕਰਨ ਦਾ ਐਲਾਨ

punjabdiary

Leave a Comment