Image default
About us

ਆਈ.ਟੀ.ਆਈ ਫਰੀਦਕੋਟ ਵਿਖੇ ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਕਰਵਾਇਆ ਗਿਆ ਸੈਮੀਨਾਰ

ਆਈ.ਟੀ.ਆਈ ਫਰੀਦਕੋਟ ਵਿਖੇ ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਕਰਵਾਇਆ ਗਿਆ ਸੈਮੀਨਾਰ

 

 

 

Advertisement

 

ਫਰੀਦਕੋਟ 16 ਅਕਤੂਬਰ (ਪੰਜਾਬ ਡਾਇਰੀ)- ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਅਤੇ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਈ.ਟੀ.ਆਈ ਫਰੀਦਕੋਟ ਵਿਖੇ ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਡਾ. ਗੁਰਿੰਦਰਪਾਲ ਸਿੰਘ, ਖੇਤੀਬਾੜੀ ਅਫਸਰ ਵੱਲੋਂ ਪਰਾਲੀ ਨੂੰ ਸਾੜਨ ਨਾਲ ਹੋ ਰਹੇ ਨੁਕਸਾਨਾਂ ਬਾਰੇ ਸੰਖੇਪ ਵਿੱਚ ਜਾਣਕਾਰੀ ਦਿਤੀ ਗਈ। ਉਨ੍ਹਾਂ ਦੱਸਿਆ ਕਿ ਕਿਵੇਂ ਪਰਾਲੀ ਦਾ ਧੂੰਆਂ ਸਾਡੀ ਸਿਹਤ, ਜ਼ਮੀਨ ਅਤੇ ਹਵਾ ਨੂੰ ਨੁਕਸਾਨ ਪਹੁੰਚਾ ਰਿਹਾ ਹੈ।


ਇਸ ਦੌਰਾਨ ਡਾ. ਖੁਸ਼ਵੰਤ ਸਿੰਘ, ਡੀ.ਪੀ.ਡੀ ਆਤਮਾ ਫਰੀਦਕੋਟ ਵੱਲੋਂ ਪਰਾਲੀ ਪ੍ਰਬੰਧਨ ਬਾਰੇ ਦੱਸਿਆ ਗਿਆ ਕਿ ਕਿਸ ਤਰ੍ਹਾਂ ਅਸੀਂ ਆਧੁਨਿਕ ਤਕਨਾਲੋਜੀ ਅਤੇ ਮਸ਼ੀਨਰੀ ਨੂੰ ਵਰਤ ਕੇ ਪਰਾਲੀ ਨੂੰ ਜ਼ਮੀਨ ਵਿੱਚ ਹੀ ਗਾਲ ਸਕਦੇ ਹਾਂ ਅਤੇ ਅਗਲੀ ਫਸਲ ਦੀ ਬਿਜਾਈ ਕਰ ਸਕਦੇ ਹਾਂ। ਇਸ ਦੌਰਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਲਿਟਰੇਚਰ ਵੀ ਵੰਡਿਆ ਗਿਆ।

ਇਸ ਸੈਮੀਨਾਰ ਵਿੱਚ ਡਾ. ਸਤਬੀਰ ਸਿੰਘ, ਏ.ਡੀ.ਓ. ਸ. ਨਿਰਮਲ ਸਿੰਘ ਪ੍ਰਿੰਸੀਪਲ ਆਈ.ਟੀ.ਆਈ ਫਰੀਦਕੋਟ ਅਤੇ ਸਮੂਹ ਸਟਾਫ ਤੋਂ ਇਲਾਵਾ ਲਗਭਗ 80 ਵਿਦਿਆਰਥੀ ਨੇ ਸ਼ਮੂਲੀਅਤ ਕੀਤੀ।

Advertisement

Related posts

ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਵਿਖੇ ਮਨਾਇਆ “ਬਾਬਾ ਫਰੀਦ ਆਗਮਨ ਪੁਰਵ”

punjabdiary

ਗਾਂਧੀ ਜਯੰਤੀ ਮੌਕੇ ਸਵੱਛਤਾ ਪਖਵਾੜਾ ਦਿਵਸ ਮਨਾਇਆ

punjabdiary

ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਉਤਪਾਦਕਾਂ ਨੂੰ ਡੇਅਰੀ ਸਿਖਲਾਈ ਦੇਣ ਲਈ ਬੈਚ 22-05-2023 ਤੋਂ ਸ਼ੁਰੂ-ਨਿਰਵੈਰ ਸਿੰਘ ਬਰਾੜ

punjabdiary

Leave a Comment