ਆਦਰਸ਼ ਸਕੂਲਾਂ ਦੇ ਅਧਿਆਪਕਾਂ ਨੂੰ ਨੌਕਰੀਓਂ ਕੱਢਣ ਦੇ ਨੋਟਿਸ ਜਾਰੀ ਕਰਨ ਖਿਲਾਫ ਮੁਲਾਜ਼ਮਾਂ ਵੱਲੋਂ ਡੀਈਓ ਦਫ਼ਤਰ ਅੱਗੇ ਧਰਨਾ ਜਾਰੀ
* ਧਰਨੇ ਵਿੱਚ ਡੀ.ਟੀ.ਐੱਫ ਫਰੀਦਕੋਟ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਕਰੇਗੀ ਹਮਾਇਤ
ਫਰੀਦਕੋਟ, 4 ਜੁਲਾਈ (ਪੰਜਾਬ ਡਾਇਰੀ)- ਡੈਮੋਕ੍ਰੈਟਿਕ ਟੀਚਰਜ ਫਰੰਟ ਫਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਨੇ ਦੱਸਿਆ ਕਿ ਆਦਰਸ਼ ਸਕੂਲ ਪੱਕਾ ਅਤੇ ਮਿੱਡੂਮਾਨ ਦੇ ਅਧਿਆਪਕਾਂ ਖਿਲਾਫ ਫਰੀਦਕੋਟ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵੱਲੋਂ ਨੌਕਰੀਓ ਕੱਢਣ ਦੇ ਨੋਟਿਸ ਜਾਰੀ ਕਰਨ ਤੇ 37 ਦੇ ਕਰੀਬ ਅਧਿਆਪਕਾਂ ਤੇ ਦਰਜਾ ਚਾਰ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਿਰੋਧ ਆਪਣੀਆਂ ਨੌਕਰੀਆਂ ਬਚਾਉਣ ਲਈ ਜੋ ਪੱਕਾ ਮੋਰਚਾ ਲਗਾ ਦਿੱਤਾ ਹੈ, ਉਸ ਮੋਰਚੇ ਦੀ ਹਮਾਇਤ ਡੀ.ਟੀ.ਐੱਫ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਫਰੀਦਕੋਟ ਵੱਲੋਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਆਦਰਸ਼ ਸਕੂਲ ਪੱਕਾ ਅਤੇ ਮਿੱਡੂਮਾਨ ਦੇ ਮੁਲਾਜ਼ਮਾਂ ਨੂੰ ਬਿਨਾਂ ਵਜ੍ਹਾ ਸੇਵਾਵਾਂ ਤੋਂ ਫਾਰਗ ਕਰਨ ਦੇ ਪੱਤਰ ਕੱਢੇ ਜਾ ਰਹੇ ਹਨ, ਜਿਹੜਾ ਕਿ ਸਰਾਸਰ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਧੱਕੇਸ਼ਾਹੀ ਅਤੇ ਜਬਰ ਦਾ ਸਬੂਤ ਹੈ ।
ਡੀ.ਟੀ.ਐੱਫ ਦੇ ਸਕੱਤਰ ਗਗਨ ਪਾਹਵਾ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਤੇ ਮਾਨਯੋਗ ਹਾਈਕੋਰਟ ਦੇ ਹੁਕਮਾਂ ਦਾ ਬਹਾਨਾ ਬਣਾ ਕੇ ਨੌਕਰੀਓਂ ਕੱਢਣ ਦੇ ਨੋਟਿਸ ਜਾਰੀ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਅਜਿਹਾ ਹਾਈਕੋਰਟ ਦਾ ਕੋਈ ਵੀ ਆਦੇਸ਼ ਨਹੀਂ ਹੈ ਜਿਸ ਵਿੱਚ ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ ਦੀਆਂ ਨੌਕਰੀਆਂ ਖੋਹਣ ਦੇ ਹੁਕਮ ਦਿੱਤੇ ਗਏ ਹੋਣ।
ਕ੍ਰਾਂਤੀਕਾਰੀ ਸੀ ਕਿਸਾਨ ਯੂਨੀਅਨ ਦੇ ਆਗੂ ਜਿਲਾ ਜਰਨਲ ਸਕੱਤਰ ਭੁਪਿੰਦਰ ਸਿੰਘ ਔਲਖ , ਬਲਾਕ ਪ੍ਰਧਾਨ ਜਗਦੀਸ਼ ਸਿੰਘ ਬਰਾੜ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸਿੰਘ ਪੱਕਾ ਅਧਿਆਪਕਾਂ ਵੱਲੋਂ ਲਾਏ ਧਰਨੇ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਧਰਨੇ ਦਾ ਸਮਰਥਨ ਕੀਤਾ ਗਿਆ ਤੇ ਧਰਨੇ ਵਿੱਚ ਹਾਜ਼ਰੀ ਲਗਵਾਈ ਗਈ ਤੇ ਆਦਰਸ਼ ਸਕੂਲ ਦੇ ਕੱਚੇ ਮੁਲਾਜ਼ਮਾਂ ਦੇ ਹੱਕ ਵਿੱਚ ਖੜਨ ਦਾ ਅਧਿਆਪਕਾਂ ਨੂੰ ਭਰੋਸਾ ਦਿੱਤਾ। ਇਸ ਦੇ ਨਾਲ ਹੀ ਸਂਗਰੂਰ ਵਿਚ ਕੱਚੇ ਮੁਲਾਜ਼ਮਾਂ ਤੇ ਕੀਤੇ ਲਾਠੀਚਾਰਜ ਤੇ ਪੰਜਾਬ ਦੀ ਆਮ ਪਾਰਟੀ ਦੀ ਸਰਕਾਰ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਦੀ ਕਰਦੇ ਹਾਂ ਤੇ ਕੱਚੇ ਮੁਲਾਜ਼ਮਾਂ ਨੂੰ ਭਰੋਸਾ ਦਿੰਦੇ ਹਾਂ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਹਮੇਸ਼ਾ ਇਹਨਾਂ ਕੱਚੇ ਮੁਲਾਜ਼ਮਾਂ ਦੇ ਹੱਕ ਵਿੱਚ ਹਰ ਸੰਘਰਸ਼ ਲਈ ਡਟਵਾਂ ਸਮਰਥਨ ਕਰਾਂਗੇ ਇਸ ਮੌਕੇ ਤੇ
ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸਿੰਘ ਪੱਕਾ, ਜ਼ਿਲ੍ਹਾ ਪ੍ਰਚਾਰ ਸਕੱਤਰ ਬਲਵਿੰਦਰ ਸਿੰਘ ਧੂੜਕੋਟ, ਜ਼ਿਲ੍ਹਾ ਜਰਨਲ ਸਕੱਤਰ ਭੁਪਿੰਦਰ ਸਿੰਘ ਔਲਖ, ਬਲਾਕ ਫਰੀਦਕੋਟ ਦੇ ਪ੍ਰਧਾਨ ਜਗਦੀਸ਼ ਸਿੰਘ ਬਰਾੜ, ਇਕਾਈ ਪ੍ਰਧਾਨ ਛਿੰਦਰ ਸਿੰਘ ਚਹਿਲ, ਇਕਾਈ ਪ੍ਰਧਾਨ ਲਖਵੀਰ ਸਿੰਘ ਮਚਾਕੀ ਮੱਲ ਸਿੰਘ,ਨਾਮਦਾਰ ਸਿੰਘ ਮਚਾਕੀ, ਸੁਰਜੀਤ ਸਿੰਘ ਮਚਾਕੀ, ਯਾਦਵਿੰਦਰ ਸਿੰਘ ਬਲਾਕ ਪ੍ਰਧਾਨ ਕੋਟਕਪੂਰਾ, ਹਰਪਾਲ ਸਿੰਘ, ਰੂਪ ਸਿੰਘ ਅਤੇ ਜੱਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਹਰਜਸਦੀਪ ਸਿੰਘ ਅਤੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਪਿਛਲੇ ਸਮਿਆਂ ਦੌਰਾਨ ਨੌਕਰੀਓ ਕੱਢੇ ਮੁਲਾਜ਼ਮ ਬਹਾਲ ਹੋਣੇ ਚਾਹੀਦੇ ਹਨ ਪਰ ਕਿਸੇ ਦੀ ਨੌਕਰੀ ਦਾ ਹੱਕ ਮਾਰ ਕੇ ਨਹੀਂ। ਆਗੂਆਂ ਨੇ ਸਰਕਾਰ ਅਤੇ ਵਿਭਾਗ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਉਕਤ ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ ਦੀਆਂ ਨੌਕਰੀਆਂ ਤੁਰੰਤ ਬਹਾਲ ਨਾ ਕੀਤੀਆਂ ਤਾਂ ਉਹ ਵਿੱਢੇ ਸੰਘਰਸ਼ ਨੂੰ ਹੋਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਵਿਰਾਟ ਰੂਪ ਦੇਣਗੇ। ਜਿਸ ਦੀ ਜ਼ਿੰਮੇਵਾਰ ਸੂਬਾ ਸਰਕਾਰ ਹੋਵੇਗੀ।