ਚੰਡੀਗੜ੍ਹ , 26 ਮਈ – ( ਪੰਜਾਬ ਡਾਇਰੀ ) ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਹੈ ਕਿ ਉਹ ਪਿਛਲੀ ਸਰਕਾਰ ਦੌਰਾਨ ਆਪਣੀ ਕੈਬਨਿਟ ਦੇ ਸਾਰੇ ਭ੍ਰਿਸ਼ਟ ਮੰਤਰੀਆਂ ਦੀ ਸੂਚੀ ਪੁਲਿਸ ਨੂੰ ਸੌਂਪਣ। ਉਨ੍ਹਾਂ ਨੇ ਕਿਹਾ ਹੈ ਕਿ ਵਿਜੇ ਸਿੰਗਲਾ ਦੇ ਭਵਿੱਖ ਬਾਰੇ ਫੈਸਲਾ ਪਾਰਟੀ ਲੀਡਰਸ਼ਿਪ ਕਰੇਗੀ।
ਤੁਹਾਨੂੰ ਦੱਸ ਦੇਈਏ ਕਿ ਸਾਬਕਾ ਸਿਹਤ ਮੰਤਰੀ ਨੂੰ ਬੀਤੇ ਦਿਨੀਂ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤਹਿਤ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਨੂੰ ਕੈਬਨਿਟ ਵਿਚੋਂ ਬਰਖਾਸਤ ਕਰ ਦਿੱਤਾ ਸੀ। ਵਿਜੇ ਸਿੰਗਲਾ ਨੂੰ ਬਰਖਾਸਤ ਕਾਰਨ ਤੋਂ ਬਾਅਦ ਸਿਆਸੀ ਬਿਆਨਬਾਜ਼ੀ ਭੱਖਦੀ ਜਾ ਰਹੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਹੀ ਸਾਥੀਆਂ ‘ਤੇ ਧਿਆਨ ਕੇਂਦਰਤ ਕਰਨ।
ਉਨ੍ਹਾਂ ਨੇ ਦੱਸਿਆ ਹੈ ਕਿ ਕਈ ਵੱਡੀਆਂ ਸਖਸ਼ੀਅਤਾਂ ਨੇ ਭਗਵੰਤ ਮਾਨ ਦੇ ਇਸ ਫੈਸਲੇ ਦਾ ਸਵਾਗਤ ਵੀ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਭ੍ਰਿਸ਼ਟ ਮੰਤਰੀਆਂ ਦੀ ਲਿਸਟ ਦੇਣੀ ਚਾਹੀਦੀ ਹੈ।