Monday, February 23, 2026
Google search engine
Homeਅਪਰਾਧਆਪ ਸਰਪੰਚ ਕਤਲ ਮਾਮਲੇ ਵਿੱਚ ਵੱਡਾ ਖੁਲਾਸਾ, ਫਾਰਮ ਮਾਲਕਾਂ ਖ਼ਿਲਾਫ਼ ਕੇਸ ਦਰਜ

ਆਪ ਸਰਪੰਚ ਕਤਲ ਮਾਮਲੇ ਵਿੱਚ ਵੱਡਾ ਖੁਲਾਸਾ, ਫਾਰਮ ਮਾਲਕਾਂ ਖ਼ਿਲਾਫ਼ ਕੇਸ ਦਰਜ

ਆਪ ਸਰਪੰਚ ਹਰਭਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਨੇ ਸਿੱਧੂ ਫਾਰਮ ਦੇ ਮਾਲਕਾਂ ਖ਼ਿਲਾਫ਼ ਸਰਹਾਲੀ ਥਾਣੇ ਵਿੱਚ ਅਸਲਾ ਐਕਟ ਅਤੇ ਹੋਰ ਅਪਰਾਧਿਕ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਤਰਨਤਾਰਨ- ‘ਆਪ’ ਸਰਪੰਚ ਹਰਬਰਿੰਦਰ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਇਹ ਘਟਨਾ ਵਿਆਹ ਸਮਾਗਮ ਦੌਰਾਨ ਸਿੱਧੂ ਫਾਰਮ ਵਿੱਚ ਵਾਪਰੀ ਸੀ, ਜਿਸ ਤੋਂ ਬਾਅਦ ਹੁਣ ਜਾਂਚ ਵਿੱਚ ਕਈ ਤੱਥ ਸਾਹਮਣੇ ਆਏ ਹਨ। ਪੁਲਿਸ ਨੇ ਸਿੱਧੂ ਫਾਰਮ ਦੇ ਮਾਲਕਾਂ ਖ਼ਿਲਾਫ਼ ਆਰਮਜ਼ ਐਕਟ ਸਮੇਤ ਹੋਰ ਅਪਰਾਧਿਕ ਧਾਰਾਵਾਂ ਤਹਿਤ ਥਾਣਾ ਸਰਹਾਲੀ ਵਿੱਚ ਕੇਸ ਦਰਜ ਕਰ ਲਿਆ ਹੈ।

ਪੁਲਿਸ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਫਾਰਮ ਦੇ ਮਾਲਕ ਕੁਲਵੰਤ ਸਿੰਘ ਅਤੇ ਜੋਬਨਜੀਤ ਸਿੰਘ ਵੱਲੋਂ ਆਪਣੇ ਫਾਰਮ ਵਿੱਚ ਕਿਸੇ ਵੀ ਥਾਂ ’ਤੇ ਸੀਸੀਟੀਵੀ ਕੈਮਰੇ ਨਹੀਂ ਲਗਾਏ ਗਏ ਸਨ। ਇਸ ਤੋਂ ਇਲਾਵਾ, ਸਮਾਗਮ ਦੌਰਾਨ ਕੋਈ ਵੀ ਸੁਰੱਖਿਆ ਕਰਮੀ ਤਾਇਨਾਤ ਨਹੀਂ ਸੀ ਕੀਤਾ ਗਿਆ। ਇਸ ਸੁਰੱਖਿਆ ਲਾਪਰਵਾਹੀ ਦਾ ਫਾਇਦਾ ਉਠਾ ਕੇ ਹਮਲਾਵਰਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ।

ਪੁਲਿਸ ਅਨੁਸਾਰ, ਵਿਆਹ ਸਮਾਗਮ ਵਰਗੇ ਵੱਡੇ ਇਕੱਠ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਕਮੀ ਗੰਭੀਰ ਲਾਪਰਵਾਹੀ ਹੈ। ਇਸੇ ਆਧਾਰ ’ਤੇ ਫਾਰਮ ਮਾਲਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅੱਗੇ ਵਧਾਈ ਗਈ ਹੈ। ਕੇਸ ਦਰਜ ਹੋਣ ਤੋਂ ਬਾਅਦ ਦੋਵੇਂ ਫਾਰਮ ਮਾਲਕ ਫਰਾਰ ਦੱਸੇ ਜਾ ਰਹੇ ਹਨ।

ਪੁਲਿਸ ਦੀਆਂ ਟੀਮਾਂ ਸੰਭਾਵਿਤ ਟਿਕਾਣਿਆਂ ’ਤੇ ਛਾਪੇਮਾਰੀ ਕਰ ਰਹੀਆਂ ਹਨ ਅਤੇ ਫਰਾਰ ਦੋਸ਼ੀਆਂ ਦੀ ਭਾਲ ਤੇਜ਼ ਕਰ ਦਿੱਤੀ ਗਈ ਹੈ।

ਕਾਬਿਲੇਗੌਰ ਹੈ ਕਿ ਤਰਨਤਾਰਨ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਸਰਪੰਚ ਹਰਬੀਰ ਸਿੰਘ (45) ਦੇ ਕਤਲ ਦੇ ਸਬੰਧ ਵਿੱਚ ਪੁਲਿਸ ਨੇ ਸੱਤ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਤੋਂ ਕਤਲ ਨਾਲ ਉਨ੍ਹਾਂ ਦੇ ਸਬੰਧਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਸਰਪੰਚ ਹਰਬੀਰ ਸਿੰਘ ਦੇ ਚਚੇਰੇ ਭਰਾ ਦਾ ਬੁੱਧਵਾਰ (18 ਫਰਵਰੀ) ਨੂੰ ਸਿੱਧੂ ਫਾਰਮ ਹਾਊਸ ਵਿੱਚ ਵਿਆਹ ਹੋ ਰਿਹਾ ਸੀ।

ਹਮਲਾਵਰ ਦੁਪਹਿਰ 2:30 ਵਜੇ ਦੇ ਕਰੀਬ ਵਿਆਹ ਦੇ ਮਹਿਮਾਨ ਬਣ ਕੇ ਘਰ ਵਿੱਚ ਦਾਖ਼ਲ ਹੋਏ। ਜਿਵੇਂ ਹੀ ਸਰਪੰਚ ਸਟੇਜ ‘ਤੇ ਦੋਸਤਾਂ ਨਾਲ ਨੱਚਣ ਤੋਂ ਬਾਅਦ ਸੋਫੇ ‘ਤੇ ਬੈਠਾ ਸੀ, ਭੀੜ ਵਿੱਚੋਂ ਇੱਕ ਨੌਜਵਾਨ ਨਿਕਲਿਆ ਤੇ ਉਸਦੇ ਪੇਟ ਅਤੇ ਸਿਰ ਵਿੱਚ ਚਾਰ ਗੋਲੀਆਂ ਮਾਰੀਆਂ, ਜਿਸ ਨਾਲ ਉਸਦੀ ਤੁਰੰਤ ਮੌਤ ਹੋ ਗਈ। ਜਦੋਂ ਉਸਦੇ ਚਚੇਰੇ ਭਰਾ, ਜਰਮਨਜੀਤ ਸਿੰਘ ਨੇ ਹਮਲਾਵਰਾਂ ਦਾ ਪਿੱਛਾ ਕੀਤਾ, ਤਾਂ ਉਨ੍ਹਾਂ ਨੇ ਉਸਦੀ ਲੱਤ ਵਿੱਚ ਗੋਲੀ ਮਾਰ ਦਿੱਤੀ। ਜਰਮਨਜੀਤ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

-(ਜੀ ਨਿਊਜ ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments