ਆਮ ਆਦਮੀ ਪਾਰਟੀ ਦੀ ਸਰਕਾਰ ਬਹੁਤ ਜਲਦ ਔਰਤਾਂ ਨੂੰ 1000 ਰੁਪਏ ਮਹੀਨਾ ਦੇਣਾ ਸ਼ੁਰੂ ਕਰੇਗੀ :- ਬਲਜੀਤ ਕੌਰ
(ਪੰਜਾਬ ਡਾਇਰੀ) 28 ਅਪ੍ਰੈਲ – ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਔਰਤਾਂ ਨਾਲ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ ਬਹੁਤ ਜਲਦ ਪੂਰਾ ਹੋਵੇਗਾ, ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਆਖਿਆ ਹੈ ਕਿ ਜੋ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੀ ਗਰੰਟੀ ਦਿੱਤੀ ਸੀ ਉਹ ਹੁਣ 1-2 ਮਹੀਨਿਆਂ ਦੇ ਅੰਦਰ ਸਰਕਾਰ ਪੈਸੇ ਦੇਣਾ ਸ਼ੁਰੂ ਕਰ ਦੇਵੇਗੀ ।
ਹਲਕਾ ਮਲੋਟ ਤੋਂ ਵਿਧਾਇਕਾ ਤੇ ਪੰਜਾਬ ਦੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਔਰਤਾਂ ਦੇ ਜੀਵਨ ਪੱਧਰ ਨੂੰ ਸੁਧਾਰਨ ਲਈ ਹਰ ਸੰਭਵ ਯਤਨ ਕਰੇਗੀ ਅਤੇ ਛੇਤੀ ਹੀ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੀ ਦੂਜੀ ਗਰੰਟੀ ਨੂੰ ਲਾਗੂ ਕਰੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਮਹਿਲਾ ਸੁਰੱਖਿਆ ਕਾਨੂੰਨ ਵਿੱਚ ਸੋਧ ਕਰਨ ਜਾ ਰਹੀ ਹੈ ਅਤੇ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਲਈ ਹੋਰ ਸਖ਼ਤ ਧਾਰਾਵਾਂ ਜੋੜੀਆਂ ਜਾਣਗੀਆਂ। ਮੰਤਰੀ ਫਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਮਾਗਮ ਦੀ ਪ੍ਰਧਾਨਗੀ ਕਰਨ ਲਈ ਪੁੱਜੇ ਹੋਏ ਸਨ।
ਮੰਤਰੀ ਨੇ ਕਿਹਾ ਕਿ ਇਹ ਜ਼ਿਲ੍ਹੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿਉਂਕਿ ਪ੍ਰਸ਼ਾਸਨ ਦੇ ਲਗਾਤਾਰ ਯਤਨਾਂ ਸਦਕਾ ਇਸ ਨੇ 928 ਔਰਤਾਂ ਪ੍ਰਤੀ 1000 ਪੁਰਸ਼ਾਂ ਦਾ ਲਿੰਗ ਅਨੁਪਾਤ ਹਾਸਲ ਕੀਤਾ ਹੈ। ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ, ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਆਦਿ ਵੀ ਹਾਜ਼ਰ ਸਨ।
ਆਮ ਆਦਮੀ ਪਾਰਟੀ ਦੀ ਸਰਕਾਰ ਬਹੁਤ ਜਲਦ ਔਰਤਾਂ ਨੂੰ 1000 ਰੁਪਏ ਮਹੀਨਾ ਦੇਣਾ ਸ਼ੁਰੂ ਕਰੇਗੀ :- ਬਲਜੀਤ ਕੌਰ
previous post