Image default
About us

ਆਯੁਸ਼ਮਾਨ ਕਾਰਡ ਬਣਾਉਣ ਵਾਲਿਆਂ ਲਈ ਅਹਿਮ ਖ਼ਬਰ, ਇਸ ਦਿਨ ਕੱਢਿਆ ਜਾਵੇਗਾ ਡਰਾਅ

ਆਯੁਸ਼ਮਾਨ ਕਾਰਡ ਬਣਾਉਣ ਵਾਲਿਆਂ ਲਈ ਅਹਿਮ ਖ਼ਬਰ, ਇਸ ਦਿਨ ਕੱਢਿਆ ਜਾਵੇਗਾ ਡਰਾਅ

 

 

 

Advertisement

 

ਚੰਡੀਗੜ੍ਹ, 24 ਅਕਤੂਬਰ (ਡੇਲੀ ਪੋਸਟ ਪੰਜਾਬੀ)- ਆਯੁਸ਼ਮਾਨ ਕਾਰਡ ਬਣਵਾਉਣ ਵਾਲੇ ਲੋਕਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਸਰਕਾਰ ਵੱਲੋਂ ਚਲਾਈ ਜਾ ਰਹੀ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਵੱਧ ਤੋਂ ਵੱਧ ਪਾਤਰ ਲਾਭਪਾਤਰੀਆਂ ਦੇ ਕਾਰਡ ਬਣਾਉਣ ਦੇ ਉਦੇਸ਼ ਨਾਲ ਡਰਾਅ ਦੀਵਾਲੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਮੌਕੇ ‘ਤੇ ਕੱਢਿਆ ਜਾਏਗਾ। ਜਾਣਕਾਰੀ ਮੁਤਾਬਕ ਇਹ ਡਰਾਅ 4, 2023 ਨੂੰ ਆਯੋਜਿਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਘਨਸਾਮ ਥੋਰੀ ਨੇ ਕਿਹਾ ਕਿ ਰਾਜ ਸਿਹਤ ਏਜੰਸੀ ਪੰਜਾਬ 16 ਅਕਤੂਬਰ ਤੋਂ 30 ਨਵੰਬਰ 2023 ਤੱਕ ਕਾਰਡ ਬਣਾਉਣ ਵਾਲੇ ਸਾਰੇ ਲਾਭਪਾਤਰੀਆਂ ਵਿੱਚੋਂ 10 ਲੋਕਾਂ ਨੂੰ ਲਕੀ ਡਰਾਅ ਰਾਹੀਂ ਨਕਦ ਇਨਾਮ ਦੇਵੇਗੀ, ਜਿਸ ਵਿੱਚਪਹਿਲਾ ਇਨਾਮ 1 ਲੱਖ ਰੁਪਏ ਹੈ। ਦੂਜਾ ਇਨਾਮ 50 ਹਜ਼ਾਰ ਰੁਪਏ, ਤੀਸਰਾ ਇਨਾਮ 25 ਹਜ਼ਾਰ ਰੁਪਏ, ਚੌਥਾ ਇਨਾਮ 10 ਰੁਪਏ, ਪੰਜਵਾਂ ਇਨਾਮ 8 ਹਜ਼ਾਰ ਰੁਪਏ, ਛੇਵੇਂ ਤੋਂ ਦਸਵਾਂ ਇਨਾਮ 5 ਹਜ਼ਾਰ ਰੁਪਏ ਹੈ।

ਡੀਸੀ ਨੇ ਅੱਗੇ ਦੱਸਿਆ ਕਿ ਜ਼ਿਆਦਾ ਜਾਣਕਾਰੀ ਲਈ ਵੈੱਬਸਾਈਟ https://www.sha.punjab.gov.in/ ‘ਤੇ ਪਹੁੰਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਘਧਰ ਬੈਠੇ ਆਯੁਸ਼ਮਾਨ ਕਾਰਡ ਬਣਾਉਣ ਲਈ ‘ਆਯੁਸ਼ਮਾਨ ਐਪ’ ਡਾਊਨਲੋਡ ਕਰ ਸਕਦੇ ਹੋ ਜਾਂ ਨੇੜਲੇ ਆਸ਼ਾ ਵਰਕਰ/ ਸੂਚੀਬੱਧ ਹਸਪਤਾਲ ਨਾਲ ਸੰਪਰਕ ਕਰ ਸਕਦੇ ਹਨ। ਕਾਰਡ ਬਣਾਉਣ ਲਈ ਲਾਭਪਾਤਰੀ https://beneficialy.nha.gov.in/ ‘ਤੇ ਜਾ ਸਕਦੇ ਹਨ। ਉਨ੍ਹਾਂ ਅੰਮ੍ਰਿਤਸਰ ਦੇ ਲੋਕਾਂ ਤੋਂ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਯਕੀਨੀ ਕਰਨ ਦੀ ਅਪੀਲ ਕੀਤੀ।

Advertisement

Related posts

ਸ਼੍ਰੀ ਰਾਮ ਜੀ ਦੇ ਸੁਆਗਤ ਲਈ ਤਿਆਰ ਪੰਜਾਬ, ਪ੍ਰਾਣ ਪ੍ਰਤਿਸ਼ਠਾ ਲਈ ਆਯੋਜਿਤ ਪ੍ਰੋਗਰਾਮਾਂ ‘ਚ ਪਹੁੰਚੇ ਮੰਤਰੀ

punjabdiary

ਪੰਜਾਬ ‘ਚ ਮੌਨਸੂਨ ਨੂੰ ਲੈ ਕੇ ਵੱਡੀ ਅਪਡੇਟ, ਅਗਲੇ ਦਿਨਾਂ ‘ਚ ਪਵੇਗਾ ਭਾਰੀ ਮੀਂਹ, ਅਲਰਟ ਜਾਰੀ

punjabdiary

ਨਸ਼ਾ ਛੁਡਾਊ ਕੇਂਦਰ ਫਰੀਦਕੋਟ ਵਿਖੇ ਲਗਾਇਆ ਗਿਆ ਯੋਗਾ ਟਰੇਨਿੰਗ ਕੈਂਪ

punjabdiary

Leave a Comment