Image default
About us

ਆਯੂਸ਼ਮਾਨ ਕਾਰਡ ਬਣਾਉਣ ਤੇ ਨਗਦ ਇਨਾਮ ਜਿੱਤਣ ਦੀ ਯੋਜਨਾ ਅਧੀਨ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ ਵਾਧਾ

ਆਯੂਸ਼ਮਾਨ ਕਾਰਡ ਬਣਾਉਣ ਤੇ ਨਗਦ ਇਨਾਮ ਜਿੱਤਣ ਦੀ ਯੋਜਨਾ ਅਧੀਨ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ ਵਾਧਾ

 

 

 

Advertisement

 

ਫ਼ਰੀਦਕੋਟ, 6 ਦਸੰਬਰ (ਪੰਜਾਬ ਡਾਇਰੀ)- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ਦੇ ਮਕਸਦ ਵਜੋਂ ਚਲਾਈ ਗਈ ਲੱਕੀ ਡਰਾਅ ਸਕੀਮ ਦੀ ਆਖਰੀ ਮਿਤੀ ਵਿੱਚ ਵਾਧਾ ਕਰ ਦਿੱਤਾ ਗਿਆ ਹੈ।ਪਹਿਲਾਂ ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਲਈ 30 ਨਵੰਬਰ ਤੱਕ ਅਪਲਾਈ ਕਰਨ ਵਾਲੇ ਲਾਭਪਾਤਰੀਆਂ ਨੂੰ ਲੱਕੀ ਡਰਾਅ ਰਾਹੀਂ ਨਗਦ ਇਨਾਮਾਂ ਦੀ ਵੰਡ ਕੀਤੀ ਜਾਣੀ ਸੀ। ਹੁਣ 31 ਦਸੰਬਰ, 2023 ਤੱਕ ਕਾਰਡ ਲਈ ਅਪਲਾਈ ਕਰਨ ਵਾਲੇ ਲਾਭਪਾਤਰੀਆਂ ਨੂੰ ਵੀ ਇਸ ਲੱਕੀ ਡਰਾਅ ਸਕੀਮ ਲਈ ਵਿਚਾਰਿਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਸਟੇਟ ਹੈਲਥ ਏਜੰਸੀ, ਪੰਜਾਬ ਵੱਲੋਂ ਹੁਣ ਉਕਤ ਮਿਤੀ ਤੱਕ ਕਾਰਡ ਬਣਾਉਣ ਵਾਲੇ ਸਾਰੇ ਲਾਭਪਾਤਰੀਆਂ ਵਿੱਚੋਂ 10 ਲੋਕਾਂ ਨੂੰ ਲੱਕੀ ਡਰਾਅ ਦੇ ਜ਼ਰੀਏ ਨਗਦ ਇਨਾਮ ਦਿੱਤੇ ਜਾਣਗੇ। ਜਿਸ ਵਿੱਚ ਪਹਿਲਾ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50 ਹਜ਼ਾਰ ਰੁਪਏ, ਤੀਜਾ ਇਨਾਮ 25 ਹਜ਼ਾਰ ਰੁਪਏ, ਚੌਥਾ ਇਨਾਮ 10 ਹਜ਼ਾਰ ਰੁਪਏ, ਪੰਜਵਾਂ ਇਨਾਮ 8 ਹਜ਼ਾਰ ਰੁਪਏ, ਛੇਵਾਂ ਤੋਂ ਦਸਵਾਂ ਇਨਾਮ 5 ਹਜ਼ਾਰ ਰੁਪਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਵੈਬਸਾਈਟ www.sha.punjab.gov.in ਦੇਖੀ ਸਕਦੀ ਹੈ। ਘਰ ਬੈਠੇ ਆਯੂਸ਼ਮਾਨ ਕਾਰਡ ਬਣਾਉਣ ਲਈ ”ਆਯੂਸ਼ਮਾਨ ਐਪ” ਡਾਊਨਲੋਡ ਕੀਤਾ ਜਾ ਸਕਦਾ ਹੈ ਜਾਂ ਨਜਦੀਕੀ ਆਸ਼ਾ ਵਰਕਰ/ਸੂਚੀ ਬੱਧ ਹਸਪਤਾਲ ਨਾਲ ਸੰਪਰਕ ਕੀਤਾ ਜਾ ਸਕਦਾ ਹੈ।ਲਾਭਪਾਤਰੀ ਕਾਰਡ ਬਣਾਉਣ ਲਈ https://beneficiary.nha.gov.in ਤੇ ਜਾ ਸਕਦੇ ਹਨ।

Advertisement

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ 31 ਦਸੰਬਰ ਤੱਕ ਆਯੂਸ਼ਮਾਨ ਕਾਰਡ ਲਈ ਅਪਲਾਈ ਕਰਕੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਯਕੀਨੀ ਬਣਾਇਆ ਜਾਵੇ।

Related posts

‘ਨੋਟਬੰਦੀ, ਛਾਪੇ, ਘਰੇਲੂ ਜੰਗ, ਫਿਰ ਪੇਪਰ ਲੀਕ…’, ਰਾਹੁਲ ਗਾਂਧੀ ਦਾ ਮੋਦੀ ਸਰਕਾਰ ‘ਤੇ ਵੱਡਾ ਹਮਲਾ, ਗਿਣੇ 6 ‘ਡਰ’

punjabdiary

ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਵਿਗੜੇਗਾ ਮੌਸਮ ! IMD ਵੱਲੋਂ ਹਨੇਰੀ ਤੇ ਤੇਜ਼ ਬਾਰਿਸ਼ ਦਾ ਅਲਰਟ ਜਾਰੀ

punjabdiary

ਸਪੀਕਰ ਸੰਧਵਾਂ ਨੇ ਗੋਲਡ ਮੈਡਲ ਪ੍ਰਾਪਤ ਕਰਨ ਵਾਲੀਆਂ ਬੱਚੀਆਂ ਦਾ 31-31 ਹਜ਼ਾਰ ਰੁਪਏ ਨਾਲ ਸਨਮਾਨ ਕਰਨ ਦਾ ਕੀਤਾ ਐਲਾਨ

punjabdiary

Leave a Comment