Monday, June 15, 2026
Google search engine
Homeਅਪਰਾਧਆਵਾਰਾ ਕੁੱਤਿਆਂ ਦੇ ਹਮਲੇ 'ਚ ਬੱਚੀ ਦੀ ਮੌਤ ਮਾਮਲੇ 'ਤੇ NHRC ਸਖ਼ਤ,...

ਆਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੀ ਦੀ ਮੌਤ ਮਾਮਲੇ ‘ਤੇ NHRC ਸਖ਼ਤ, ਪੰਜਾਬ ਸਰਕਾਰ ਤੋਂ ਦੋ ਹਫ਼ਤਿਆਂ ਵਿੱਚ ਮੰਗੀ ਰਿਪੋਰਟ

ਚੰਡੀਗੜ੍ਹ
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਰੂਪਨਗਰ ਜ਼ਿਲ੍ਹੇ ਵਿੱਚ ਆਵਾਰਾ ਕੁੱਤਿਆਂ ਦੇ ਹਮਲੇ ਕਾਰਨ ਮਾਸੂਮ ਬੱਚੀ ਦੀ ਮੌਤ ਦੇ ਮਾਮਲੇ ਦਾ ਸਖ਼ਤ ਨੋਟਿਸ ਲਿਆ ਹੈ। ਕਮਿਸ਼ਨ ਨੇ ਇਸ ਘਟਨਾ ਸਬੰਧੀ ਸਾਹਮਣੇ ਆਈ ਮੀਡੀਆ ਰਿਪੋਰਟ ਦਾ ਸਵੈ-ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਦੋ ਹਫ਼ਤਿਆਂ ਦੇ ਅੰਦਰ ਪੂਰੇ ਮਾਮਲੇ ਬਾਰੇ ਵਿਸਤ੍ਰਿਤ ਰਿਪੋਰਟ ਤਲਬ ਕੀਤੀ ਹੈ। ਇਸ ਰਿਪੋਰਟ ਵਿੱਚ ਪ੍ਰਸ਼ਾਸਨ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਕੀਤੀ ਗਈ ਕਾਰਵਾਈ ਦਾ ਵੇਰਵਾ ਵੀ ਸ਼ਾਮਲ ਕਰਨ ਲਈ ਕਿਹਾ ਗਿਆ ਹੈ।

ਕਮਿਸ਼ਨ ਨੇ 10 ਜੂਨ 2026 ਨੂੰ ਰੂਪਨਗਰ ਵਿੱਚ ਵਾਪਰੀ ਇਸ ਦਰਦਨਾਕ ਘਟਨਾ ਸਬੰਧੀ ਮੀਡੀਆ ਰਿਪੋਰਟ ਦਾ ਸਵੈ-ਨੋਟਿਸ ਲਿਆ ਹੈ। ਰਿਪੋਰਟ ਅਨੁਸਾਰ, ਆਵਾਰਾ ਕੁੱਤਿਆਂ ਦੇ ਝੁੰਡ ਨੇ ਅੱਠ ਸਾਲਾ ਬੱਚੀ ‘ਤੇ ਉਸ ਸਮੇਂ ਹਮਲਾ ਕਰ ਦਿੱਤਾ ਜਦੋਂ ਉਹ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ। ਹਮਲਾ ਇੰਨਾ ਭਿਆਨਕ ਸੀ ਕਿ ਬੱਚੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ।

ਕਮਿਸ਼ਨ ਨੇ ਕਿਹਾ ਹੈ ਕਿ ਜੇਕਰ ਮੀਡੀਆ ਰਿਪੋਰਟ ਵਿੱਚ ਦਰਸਾਏ ਗਏ ਤੱਥ ਸਹੀ ਹਨ ਤਾਂ ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਗੰਭੀਰ ਮਾਮਲਾ ਬਣਦਾ ਹੈ। ਇਸ ਲਈ ਪੰਜਾਬ ਦੇ ਮੁੱਖ ਸਕੱਤਰ ਤੋਂ ਦੋ ਹਫ਼ਤਿਆਂ ਦੇ ਅੰਦਰ ਵਿਸਥਾਰਪੂਰਵਕ ਰਿਪੋਰਟ ਮੰਗੀ ਗਈ ਹੈ, ਜਿਸ ਵਿੱਚ ਹੁਣ ਤੱਕ ਕੀਤੀ ਗਈ ਸਰਕਾਰੀ ਕਾਰਵਾਈ ਬਾਰੇ ਪੂਰੀ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ।

11 ਜੂਨ 2026 ਨੂੰ ਪ੍ਰਕਾਸ਼ਿਤ ਮੀਡੀਆ ਰਿਪੋਰਟ ਮੁਤਾਬਕ, ਸਥਾਨਕ ਲੋਕਾਂ ਨੇ ਬੱਚੀ ਨੂੰ ਕੁੱਤਿਆਂ ਦੇ ਹਮਲੇ ਤੋਂ ਬਚਾ ਕੇ ਤੁਰੰਤ ਇਲਾਜ ਲਈ ਪੀਜੀਆਈ ਚੰਡੀਗੜ੍ਹ ਲਿਜਾਣ ਦੀ ਕੋਸ਼ਿਸ਼ ਕੀਤੀ, ਪਰ ਉਸ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ। ਰਿਪੋਰਟ ਅਨੁਸਾਰ ਮ੍ਰਿਤਕ ਬੱਚੀ ਇੱਕ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰ ਨਾਲ ਸਬੰਧਤ ਸੀ। ਉਸ ਦੇ ਪਿਤਾ ਦਾ ਕਰੀਬ ਚਾਰ ਸਾਲ ਪਹਿਲਾਂ ਦਿਹਾਂਤ ਹੋ ਚੁੱਕਾ ਸੀ, ਜਦਕਿ ਉਸ ਦੀ ਮਾਂ ਘਰਾਂ ਵਿੱਚ ਕੰਮ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾ ਰਹੀ ਹੈ।

-(ਪੰਜਾਬੀ ਜਾਗਰਣ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments