ਆਸਰਾ ਫਾਊਂਡੇਸ਼ਨ” ਵੱਲੋਂ ਮਾਸਟਰ ਸੰਜੀਵ ਧਰਮਾਣੀ ਦਾ ਸਨਮਾਨ
” ਆਸਰਾ ਫਾਊਂਡੇਸ਼ਨ” ਸ੍ਰੀ ਅਨੰਦਪੁਰ ਸਾਹਿਬ ਵੱਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਜੀ ਦੇ 401 ਵੇਂ ਪ੍ਰਕਾਸ਼ – ਪੁਰਬ ਨੂੰ ਸਮਰਪਿਤ ਉਪਰਾਲੇ ਤਹਿਤ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਐਤਵਾਰ ਨੂੰ” ਬੂਟਿਆਂ ਦਾ ਲੰਗਰ” ਲਗਾਇਆ ਗਿਆ। ਇਸ ਦਾ ਉਦਘਾਟਨ ਮੁੱਖ ਮਹਿਮਾਨ ਉਪ – ਮੰਡਲ ਮੈਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ ਸ੍ਰੀ ਕੇਸ਼ਵ ਗੋਇਲ ਜੀ ਵੱਲੋਂ ਕੀਤਾ ਗਿਆ।ਇਸ ਦੌਰਾਨ” ਆਸਰਾ ਫਾਊਂਡੇਸ਼ਨ ਸ੍ਰੀ ਅਨੰਦਪੁਰ ਸਾਹਿਬ” ਵੱਲੋਂ ਵਾਤਾਵਰਣ ਪ੍ਰੇਮੀ ਤੇ ਕੁਦਰਤ ਪ੍ਰੇਮੀ ਉੱਘੇ ਲੇਖਕ ਅਤੇ ਸਮਾਜ ਸੇਵੀ ਮਾਸਟਰ ਸੰਜੀਵ ਧਰਮਾਣੀ ਜੀ ਨੂੰ ਉਨ੍ਹਾਂ ਦੀਆਂ ਵਾਤਾਵਰਣ ਅਤੇ ਸਮਾਜ ਪ੍ਰਤੀ ਨਿਭਾਈਆਂ ਜਾ ਰਹੀਆਂ ਵਿਸ਼ੇਸ਼ – ਸੇਵਾਵਾਂ ਦੇ ਲਈ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਵੀ ਉਨ੍ਹਾਂ ਨੇ ਪੂਰਨ ਭਾਗੀਦਾਰੀ ਦਰਜ ਕਰਵਾਈ।ਇਸ ਦੌਰਾਨ ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਅਰੋਡ਼ਾ, ਸੰਤ ਬਾਬਾ ਤੀਰਥ ਸਿੰਘ ਜੀ, ਮਹਿੰਦਰ ਮੋਹਨ ਸਿੰਘ ਜੀ, ਪ੍ਰਧਾਨ ਆਸਰਾ ਫਾਊਂਡੇਸ਼ਨ ਸ੍ਰੀ ਅਨੰਦਪੁਰ ਸਾਹਿਬ ਨਵੀਨ ਕੁਮਾਰ ਜੀ, ਦਵਿੰਦਰਪਾਲ ਸਿੰਘ, ਅੰਕੁਸ਼ ਕੁਮਾਰ, ਜਗਜੀਤ ਸਿੰਘ, ਕੰਵਲਜੀਤ ਸਿੰਘ, ਅਜੇ ਕੁਮਾਰ, ਕਰਨਵੀਰ ਸਿੰਘ, ਚਰਨਜੀਤ ਸਿੰਘ, ਮਾਸਟਰ ਸੰਜੀਵ ਧਰਮਾਣੀ ਆਦਿ ਹਾਜ਼ਰ ਸਨ। ਇਸ ਮੌਕੇ ਆਸਰਾ ਫਾਊਂਡੇਸ਼ਨ ਦੇ ਸਮੁੱਚੇ ਮੈਂਬਰਾਂ ਨੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਵੀ ਜਾਗਰੂਕ ਕੀਤਾ।ਇਸ ਦਿੱਤੇ ਗਏ ਮਾਣ – ਸਨਮਾਨ ਦੇ ਲਈ ਮਾਸਟਰ ਸੰਜੀਵ ਧਰਮਾਣੀ ਜੀ ਨੇ” ਆਸਰਾ ਫਾਊਂਡੇਸ਼ਨ” ਦਾ ਬਹੁਤ ਧੰਨਵਾਦ ਕੀਤਾ।