ਇਕੋ ਸਮੇਂ ਚੋਣਾਂ ਕਰਵਾਉਣ ਬਾਰੇ ਕਮੇਟੀ ਦੀ ਪਹਿਲੀ ਮੀਟਿੰਗ 23 ਸਤੰਬਰ ਨੂੰ ਹੋਵੇਗੀ: ਕੋਵਿੰਦ
Advertisement
ਭੁਵਨੇਸ਼ਵਰ, 16 ਸਤੰਬਰ (ਰੋਜਾਨਾ ਸਪੋਕਸਮੈਨ)- ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ, ਜੋ ਦੇਸ਼ ਵਿਚ ਇਕੋ ਸਮੇਂ ਚੋਣਾਂ ਕਰਵਾਉਣ ਦੀ ਜਾਂਚ ਕਰਨ ਅਤੇ ਸਿਫ਼ਾਰਸ਼ਾਂ ਕਰਨ ਵਾਲੀ ਉੱਚ ਪੱਧਰੀ ਕਮੇਟੀ ਦੇ ਮੁਖੀ ਹਨ, ਨੇ ਕਿਹਾ ਕਿ ਕਮੇਟੀ ਦੀ ਪਹਿਲੀ ਮੀਟਿੰਗ 23 ਸਤੰਬਰ ਨੂੰ ਹੋਵੇਗੀ।
ਸਰਕਾਰ ਨੇ 2 ਸਤੰਬਰ ਨੂੰ ਲੋਕ ਸਭਾ, ਵਿਧਾਨ ਸਭਾਵਾਂ, ਨਗਰ ਪਾਲਿਕਾਵਾਂ ਅਤੇ ਪੰਚਾਇਤਾਂ ਦੀਆਂ ਇੱਕੋ ਸਮੇਂ ਚੋਣਾਂ ਕਰਵਾਉਣ ਦੀ ਸੰਭਾਵਨਾ ਦੀ ਘੋਖ ਕਰਨ ਅਤੇ ਸਿਫਾਰਸ਼ ਕਰਨ ਲਈ ਅੱਠ ਮੈਂਬਰੀ ਕਮੇਟੀ ਬਣਾਈ ਸੀ।
ਕੋਵਿੰਦ ਨੇ ਸ਼ਨਿਚਰਵਾਰ ਨੂੰ ਇੱਥੇ ਪੱਤਰਕਾਰਾਂ ਨੂੰ ਕਿਹਾ, ‘‘ਪਹਿਲੀ ਮੀਟਿੰਗ 23 ਸਤੰਬਰ ਨੂੰ ਹੋਵੇਗੀ।’’ ਉਹ ਇਕ ਨਿੱਜੀ ਯੂਨੀਵਰਸਿਟੀ ਦੇ ਕਨਵੋਕੇਸ਼ਨ ’ਚ ਸ਼ਾਮਲ ਹੋਣ ਲਈ ਭੁਵਨੇਸ਼ਵਰ ’ਚ ਸਨ।