ਇਕ ਵਿਧਾਇਕ ਇੱਕ ਪੈਨਸ਼ਨ ਸਰਕਾਰ ਦਾ ਸ਼ਲਾਘਾਯੋਗ ਫੈਸਲਾ : ਸ਼ਰਮਾ
ਜ਼ੀਰਾ 26 ਮਾਰਚ ( ਅੰਗਰੇਜ਼ ਬਰਾੜ ) – ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਕ ਵਿਧਾਇਕ ਇੱਕ ਪੈਨਸ਼ਨ ਦਾ ਫ਼ੈਸਲਾ ਸ਼ਲਾਘਾਯੋਗ ਹੈ । ਇਸ ਸੰਬੰਧ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਿਰੋਜ਼ਪੁਰ ਗਰੁੱਪ ਆਫ ਕਾਲਜ ਫਿਰੋਜਸ਼ਹ ਦੇ ਜਨਰਲ ਸੈਕਟਰੀ ਸ੍ਰੀ ਸ਼ਿਵਮ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਨੂੰ ਬਹੁਤ ਵੱਡਾ ਲਾਭ ਹੋਵੇਗਾ । ਸ੍ਰੀ ਸ਼ਿਵਮ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਦੇ ਲੋਕਾਂ ਨੂੰ ਬਹੁਤ ਵੱਡਾ ਲਾਭ ਹੋਵੇਗਾ । ਸ਼ਿਵਮ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਖਜ਼ਾਨੇ ਨੂੰ ਖੋਰਾ ਲਾਉਣ ਤੋਂ ਬਚਾਉਣ ਲਈ ਸਰਕਾਰ ਦਾ ਇਹ ਫ਼ੈਸਲਾ ਬਹੁਤ ਵਧੀਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪੰਜਾਬ ਸਰਕਾਰ ਤੋਂ ਭਵਿੱਖ ਵਿੱਚ ਵੀ ਵੱਡੀਆਂ ਉਮੀਦਾਂ ਹਨ ।
ਸ੍ਰੀ ਸ਼ਿਵਮ ਸ਼ਰਮਾ ਦੀ ਫੋਟੋ