Wednesday, September 9, 2026
Google search engine
Homeਤਾਜ਼ਾ ਖਬਰਐਮੀ ਵਿਰਕ ਦੀ ਸੁਰੱਖਿਆ ਨੂੰ ਲੈ ਕੇ ਫੈਲੀ ਖ਼ਬਰ ਨਿਕਲੀ ਅਫਵਾਹ, ਪਿਤਾ...

ਐਮੀ ਵਿਰਕ ਦੀ ਸੁਰੱਖਿਆ ਨੂੰ ਲੈ ਕੇ ਫੈਲੀ ਖ਼ਬਰ ਨਿਕਲੀ ਅਫਵਾਹ, ਪਿਤਾ ਨੇ ਕਿਹਾ- ਗਾਇਕ ਬਿਲਕੁਲ ਸੁਰੱਖਿਅਤ

ਐਮੀ ਵਿਰਕ ਦੀ ਸੁਰੱਖਿਆ ਨੂੰ ਲੈ ਕੇ ਫੈਲੀ ਖ਼ਬਰ ਨਿਕਲੀ ਅਫਵਾਹ, ਪਿਤਾ ਨੇ ਕਿਹਾ- ਗਾਇਕ ਬਿਲਕੁਲ ਸੁਰੱਖਿਅਤ

ਕੁਲਜੀਤ ਸਿੰਘ ਨੇ ਫ਼ੋਨ ’ਤੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਦੀ ਸਵੇਰੇ ਐਮੀ ਵਿਰਕ ਨਾਲ ਗੱਲ ਹੋਈ ਹੈ। ਉਨ੍ਹਾਂ ਮੁਤਾਬਕ ਐਮੀ ਇਸ ਸਮੇਂ ਟੋਰਾਂਟੋ ਸਥਿਤ ਆਪਣੇ ਘਰ ਵਿੱਚ ਹਨ ਅਤੇ ਪੂਰੀ ਤਰ੍ਹਾਂ ਸੁਰੱਖਿਅਤ ਹਨ।

ਨਾਭਾ

ਪੰਜਾਬੀ ਸੰਗੀਤ ਅਤੇ ਫ਼ਿਲਮ ਜਗਤ ਦੇ ਚਰਚਿਤ ਕਲਾਕਾਰ ਐਮੀ ਵਿਰਕ ਨਾਲ ਜੁੜੀ ਕਥਿਤ ਗੋਲੀਬਾਰੀ ਦੀ ਖ਼ਬਰ ਨੂੰ ਉਨ੍ਹਾਂ ਦੇ ਪਿਤਾ ਨੇ ਸਿਰੇ ਤੋਂ ਨਕਾਰ ਦਿੱਤਾ ਹੈ। ਐਮੀ ਵਿਰਕ ਦੇ ਪਿਤਾ ਅਤੇ ਪਿੰਡ ਲੋਹਰਮਾਜਰਾ ਦੇ ਸਰਪੰਚ ਕੁਲਜੀਤ ਸਿੰਘ ਨੇ ਸਪਸ਼ਟ ਕੀਤਾ ਕਿ ਐਮੀ ਦੀ ਕਾਰ ’ਤੇ ਕਿਸੇ ਤਰ੍ਹਾਂ ਦੀ ਫਾਈਰਿੰਗ ਨਹੀਂ ਹੋਈ।

ਕੁਲਜੀਤ ਸਿੰਘ ਨੇ ਫ਼ੋਨ ’ਤੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਦੀ ਸਵੇਰੇ ਐਮੀ ਵਿਰਕ ਨਾਲ ਗੱਲ ਹੋਈ ਹੈ। ਉਨ੍ਹਾਂ ਮੁਤਾਬਕ ਐਮੀ ਇਸ ਸਮੇਂ ਟੋਰਾਂਟੋ ਸਥਿਤ ਆਪਣੇ ਘਰ ਵਿੱਚ ਹਨ ਅਤੇ ਪੂਰੀ ਤਰ੍ਹਾਂ ਸੁਰੱਖਿਅਤ ਹਨ।

ਪਿਤਾ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਕੀਤੀ ਅਪੀਲ

ਐਮੀ ਵਿਰਕ ਦੇ ਪਿਤਾ ਨੇ ਲੋਕਾਂ ਨੂੰ ਸੋਸ਼ਲ ਮੀਡੀਆ ਜਾਂ ਹੋਰ ਸਰੋਤਾਂ ਤੋਂ ਸਾਹਮਣੇ ਆ ਰਹੀਆਂ ਅਪੁਸ਼ਟ ਖ਼ਬਰਾਂ ’ਤੇ ਭਰੋਸਾ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਪਰ ਇਸ ਘਟਨਾ ਨੂੰ ਐਮੀ ਵਿਰਕ ਨਾਲ ਜੋੜਨਾ ਠੀਕ ਨਹੀਂ ਹੈ।

ਉਨ੍ਹਾਂ ਦੱਸਿਆ ਕਿ ਐਮੀ ਵਿਰਕ ਦਾ 5 ਸਤੰਬਰ ਨੂੰ ਕੈਨੇਡਾ ਵਿੱਚ ਸ਼ੋਅ ਸੀ ਅਤੇ ਇਸ ਤੋਂ ਬਾਅਦ ਉਹ ਆਪਣੇ ਘਰ ਵਿੱਚ ਸੁਰੱਖਿਅਤ ਹਨ।

ਐਬਟਸਫੋਰਡ ਵਿੱਚ ਕਥਿਤ ਫਾਈਰਿੰਗ ਦੀਆਂ ਰਿਪੋਰਟਾਂ ਆਈਆਂ ਸਨ ਸਾਹਮਣੇ

ਦਰਅਸਲ, ਕੁਝ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਐਮੀ ਵਿਰਕ ਦੇ ਕਾਫਲੇ ਨੂੰ ਕੈਨੇਡਾ ਦੇ ਐਬਟਸਫੋਰਡ ਵਿੱਚ ਨਿਸ਼ਾਨਾ ਬਣਾਇਆ ਗਿਆ। ਦੱਸਿਆ ਗਿਆ ਕਿ 5 ਸਤੰਬਰ ਦੀ ਰਾਤ ਨੂੰ ‘ਯੂਨਿਟੀ ਟੂਰ’ ਕੰਸਰਟ ਤੋਂ ਬਾਅਦ ਮੈਕਕੈਲਮ ਰੋਡ ’ਤੇ ਇੱਕ ਲਗਜ਼ਰੀ ਵਾਹਨ ’ਤੇ ਕਥਿਤ ਤੌਰ ’ਤੇ ਕਈ ਗੋਲੀਆਂ ਚਲਾਈਆਂ ਗਈਆਂ।

ਇਨ੍ਹਾਂ ਰਿਪੋਰਟਾਂ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਐਮੀ ਵਿਰਕ ਅਤੇ ਵਾਹਨ ਵਿੱਚ ਸਵਾਰ ਹੋਰ ਲੋਕ ਸੁਰੱਖਿਅਤ ਰਹੇ। ਹਾਲਾਂਕਿ ਐਮੀ ਵਿਰਕ ਦੇ ਪਿਤਾ ਵੱਲੋਂ ਹੁਣ ਇਨ੍ਹਾਂ ਦਾਅਵਿਆਂ ਨੂੰ ਅਫਵਾਹ ਕਰਾਰ ਦਿੱਤਾ ਗਿਆ ਹੈ।

ਇੱਕ SUV ਨੂੰ ਅੱਗ ਲੱਗਣ ਦੀ ਘਟਨਾ ਨੇ ਵਧਾਇਆ ਸੀ ਸ਼ੱਕ

ਇਸੇ ਦੌਰਾਨ ਸਨੀਸਾਈਡ ਪਲੇਸ ਦੇ 2400-ਬਲਾਕ ਵਿੱਚ ਇੱਕ SUV ਨੂੰ ਅੱਗ ਲਗਾਏ ਜਾਣ ਦੀ ਸੂਚਨਾ ਵੀ ਸਾਹਮਣੇ ਆਈ ਸੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਵਾਹਨ ਨੂੰ ਪੂਰੀ ਤਰ੍ਹਾਂ ਸੜੀ ਹੋਈ ਹਾਲਤ ਵਿੱਚ ਬਰਾਮਦ ਕੀਤਾ।

ਜਾਂਚਕਰਤਾ ਇਹ ਪਤਾ ਲਗਾਉਣ ਵਿੱਚ ਜੁਟੇ ਹੋਏ ਹਨ ਕਿ SUV ਨੂੰ ਅੱਗ ਲੱਗਣ ਦੀ ਘਟਨਾ ਅਤੇ ਕਥਿਤ ਗੋਲੀਬਾਰੀ ਵਿਚਕਾਰ ਕੋਈ ਸਬੰਧ ਹੈ ਜਾਂ ਨਹੀਂ। ਦੋਵੇਂ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਫਿਲਹਾਲ ਐਮੀ ਵਿਰਕ ਦੇ ਪਿਤਾ ਵੱਲੋਂ ਦਿੱਤੇ ਸਪਸ਼ਟੀਕਰਨ ਤੋਂ ਬਾਅਦ ਉਨ੍ਹਾਂ ਨਾਲ ਜੁੜੀ ਗੋਲੀਬਾਰੀ ਦੀ ਖ਼ਬਰ ’ਤੇ ਸਥਿਤੀ ਸਪਸ਼ਟ ਹੋ ਗਈ ਹੈ ਅਤੇ ਉਨ੍ਹਾਂ ਨੇ ਐਮੀ ਦੇ ਸੁਰੱਖਿਅਤ ਹੋਣ ਦੀ ਪੁਸ਼ਟੀ ਕੀਤੀ ਹੈ।

-(ਟੀਵੀ 9 ਪੰਜਾਬੀ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments