ਐਲ.ਬੀ.ਸੀ.ਟੀ. ਵੱਲੋਂ ਅੰਬੇਡਕਰ ਜੈਯੰਤੀ ਸਬੰਧੀ ਵਿਚਾਰ ਚਰਚਾ ਕੀਤੀ : ਮਿਸ ਪਰਮਜੀਤ ਤੇਜੀ
— 31 ਹੋਣਹਾਰ ਵਿਦਿਆਰਥੀ ਕੀਤੇ ਜਾਣਗੇ ਸਨਮਾਨਤ —
ਫਰੀਦਕੋਟ, 14 ਮਾਰਚ – ਜ਼ਿਲੇ ਦੀ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਐਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲਟ ਟਰੱਸਟ) ਵੱਲੋਂ ਅੰਬੇਡਕਰ ਜੈਯੰਤੀ ਮਨਾਉਣ ਸਬੰਧੀ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਸਥਾਨਕ ਜੈਸਮੀਨ ਹੋਟਲ ਵਿਖੇ ਜਿਲਾ ਪ੍ਰਧਾਨ ਜਗਦੀਸ਼ ਰਾਜ ਭਾਰਤੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਟਰੱਸਟ ਦੀ ਚੀਫ਼ ਪੈਟਰਨ ਹੀਰਾਵਤੀ ਸੇਵਾ ਮੁਕਤ ਨਾਇਬ ਤਹਿਸੀਲਦਾਰ, ਮੁਖ ਸਲਾਹਕਾਰ ਪ੍ਰਿੰ. ਕ੍ਰਿਸ਼ਨ ਲਾਲ, ਸ੍ਰੀ ਕ੍ਰਿਸ਼ਨ ਆਰ.ਏ., ਡਾ. ਸੋਹਣ ਲਾਲ ਨਿਗਾਹ, ਸੀਨੀਅਰ ਮੈਂਬਰ ਮਨਜੀਤ ਖਿੱਚੀ, ਰਜਿੰਦਰ ਸਿੰਘ ਖਾਲਸਾ ਅਤੇ ਉਪ ਪ੍ਰਧਾਨ ਮਿਸ ਪਰਮਜੀਤ ਆਦਿ ਮੌਜੂਦ ਸਨ। ਜਿਲਾ ਫਰੀਦਕੋਟ ਦੀ ਇਕਾਈ ਦੇ ਵਿਸ਼ੇਸ਼ ਸੱਦੇ ’ਤੇ ਟਰੱਸਟ ਦੇ ਬਾਨੀ ਚੇਅਰਮੈਨ ਜਗਦੀਸ਼ ਰਾਏ ਢੋਸੀਵਾਲ ਉਚੇਚੇ ਤੌਰ ’ਤੇ ਮੀਟਿੰਗ ਵਿਚ ਸ਼ਾਮਲ ਹੋਏ। ਜਾਣਕਾਰੀ ਦਿੰਦੇ ਹੋਏ ਮਿਸ ਪਰਮਜੀਤ ਤੇਜੀ ਨੇ ਦੱਸਿਆ ਹੈ ਕਿ ਟਰੱਸਟ ਵੱਲੋਂ ਆਉਂਦੀ 10 ਅਪ੍ਰੈਲ ਐਤਵਾਰ ਨੂੰ ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ ਮੁਹੱਲਾ ਖੋਖਰਾਂ ਵਿਖੇ ਸਵੇਰੇ 10:00 ਵਜੇ ਡਾ. ਅੰਬੇਡਕਰ ਜੈਯੰਤੀ ਸਬੰਧੀ ਵਿਸ਼ੇਸ਼ ਸਮਾਰੋਹ ਕੀਤਾ ਜਾਵੇਗਾ। ਸਮਾਰੋਹ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ 31 ਵਿਦਿਆਰਥੀਆਂ ਨੂੰ ਟਰੱਸਟ ਵੱਲੋਂ ਸਰਟੀਫਿਕੇਟ ਅਤੇ ਸ਼ਾਨਦਾਰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਅੱਜ ਦੀ ਮੀਟਿੰਗ ਦੌਰਾਨ ਅਧਿਆਪਕਾ ਮਿਸ ਸੁਖਵਿੰਦਰ ਸੁੱਖੀ ਅਤੇ ਅਧਿਆਪਕਾ ਮਿਸ ਸੰਦੀਪ ਕੌਰ ਨੇ ਟਰੱਸਟ ਦੀ ਮੈਂਬਰਸ਼ਿਪ ਲੈ ਕੇ ਸੰਸਥਾ ਦੇ ਮੈਂਬਰ ਬਣੇ। ਸੰਸਥਾ ਦੀ ਚੀਫ਼ ਪੈਟਰਨ ਮੈਡਮ ਹੀਰਾਵਤੀ ਨੇ ਨਵੇਂ ਸ਼ਾਮਲ ਹੋਏ ਦੋਹਾਂ ਮੈਂਬਰਾਂ ਦਾ ਹਾਰ ਪਾ ਕੇ ਸਵਾਗਤ ਕੀਤਾ ਅਤੇ ਜੀਅ ਆਇਆ ਕਿਹਾ। ਇਸ ਮੌਕੇ ਨਵੇਂ ਸ਼ਾਮਲ ਹੋਏ ਦੋਹਾਂ ਮੈਂਬਰਾਂ ਨੇ ਕਿਹਾ ਕਿ ਉਹ ਆਪਣੇ ਉਪਰ ਟਰੱਸਟ ਵੱਲੋਂ ਲਗਾਈ ਗਈ ਹਰੇਕ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਮੀਟਿੰਗ ਦੌਰਾਨ ਸ੍ਰੀ ਢੋਸੀਵਾਲ ਨੇ ਟਰੱਸਟ ਦੀ ਫਰੀਦਕੋਟ ਇਕਾਈ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਵਧੀਆ ਕਾਰਜਾਂ ਲਈ ਸਮੁੱਚੀ ਟੀਮ ਨੂੰ ਵਧਾਈ ਦਿੱਤੀ।