ਐੱਸ. ਐੱਮ. ਡੀ. ਵਰਲਡ ਸਕੂਲ ’ਚ ਕੰਮ ਦੇ ਦੌਰਾਨ ਸਿਹਤਮੰਦ ਅਤੇ ਸੁਰੱਖਿਅਤ ਰਹਿਣ ਬਾਰੇ ਜਾਗਰੂਕ ਕੀਤਾ ਗਿਆ ।
ਐੱਸ. ਐੱਮ. ਡੀ. ਵਰਲਡ ਸਕੂਲ, ਕੋਟ ਸੁਖੀਆ (ਫ਼ਰੀਦਕੋਟ) ’ਚ ਪ੍ਰਿੰਸੀਪਲ ਸਰਦਾਰ ਹਰਮੋਹਨ ਸਿੰਘ ਸਾਹਨੀ ਜੀ ਦੀ ਅਗਵਾਈ ਵਿੱਚ ਕੰਮ ਦੇ ਸਮੇਂ ਸਿਹਤਮੰਦ ਅਤੇ ਸੁਰੱਖਿਅਤ ਰਹਿਣ ਸੰਬੰਧੀ ਵਿਸ਼ਵ ਦਿਵਸ ਮਨਾਇਆ ਗਿਆ । ਇਸ ਮੌਕੇ ਉਹਨਾਂ ਵੱਲੋਂ ਵਿਦਿਆਰਥੀਆਂ ਨੂੰ ਕੰਮ ਦੌਰਾਨ ਹੋਣ ਵਾਲੇ ਹਾਦਸਿਆ ਤੋਂ ਬਚਣ ਲਈ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ। ਇਸ ਮੌਕੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਅਲੱਗ- ਅਲੱਗ ਗਤੀਵਿਧੀਆਂ ਵਿੱਚ ਬਹੁਤ ਹੀ ਉਤਸ਼ਾਹਿਤ ਹੋ ਕੇ ਹਿੱਸਾ ਲਿਆ ਗਿਆ |ਜਿਸ ਵਿੱਚ ਵਿਦਿਆਰਥੀਆਂ ਵੱਲੋਂ ਪੋਸਟਰ ਮੇਕਿੰਗ ਤੇ ਭਾਸ਼ਣ ਰਾਹੀਂ ਕੰਮ ਦੇ ਦੌਰਾਨ ਸਿਹਤਮੰਦ ਅਤੇ ਸੁਰੱਖਿਅਤ ਰਹਿਣ ਬਾਰੇ ਜਾਗਰੂਕ ਕੀਤਾ ਗਿਆ। ਡਾਇਰੈਕਟਰ/ਚੇਅਰਮੈਨ ਰਾਜ ਥਾਪਰ ਅਤੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਇਸ ਮੌਕੇ ਗਤੀਵਿਧੀਆਂ ਵਿੱਚ ਭਾਗ ਲੈਣ ਵਾਲੇ ਬੱਚਿਆ ਨੂੰ ਪ੍ਰੇਰਿਤ ਕੀਤਾ ਅਤੇ ਸਿਹਤ ਅਤੇ ਸੁਰੱਖਿਆ ਸੰਬੰਧੀ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ । ਇਸ ਮੌਕੇ ਕੁ-ਆਰਡੀਨੇਟਰ ਅਮਨਪ੍ਰੀਤ ਕੌਰ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਐੱਸ. ਐੱਮ. ਡੀ. ਵਰਲਡ ਸਕੂਲ ’ਚ ਕੰਮ ਦੇ ਦੌਰਾਨ ਸਿਹਤਮੰਦ ਅਤੇ ਸੁਰੱਖਿਅਤ ਰਹਿਣ ਬਾਰੇ ਜਾਗਰੂਕ ਕੀਤਾ ਗਿਆ ।
previous post