ਐੱਸ. ਐੱਮ. ਡੀ. ਵਰਲਡ ਸਕੂਲ ’ਚ ਧਰਤੀ ਦਿਵਸ ਮਨਾਇਆ ਗਿਆ
ਐੱਸ. ਐੱਮ. ਡੀ. ਵਰਲਡ ਸਕੂਲ ਕੋਟ ਸੁਖੀਆ (ਫ਼ਰਦੀਕੋਟ) ’ਚ ਪ੍ਰਿੰਸੀਪਲ ਸਰਦਾਰ ਹਰਮੋਹਨ ਸਿੰਘ ਸਾਹਨੀ ਜੀ ਦੀ ਅਗਵਾਈ ਵਿੱਚ ਧਰਤੀ ਦਿਵਸ ਮਨਾਇਆ ਗਿਆ । ਇਸ ਮੌਕੇ ਉਹਨਾਂ ਨੇ ਇਸ ਦਿਨ ਦੀ ਮਹੱਹਤਾ ਬਾਰੇ ਦੱਸਿਆ ਅਤੇ ਵੱਧ ਤੋ ਵੱਧ ਦਰੱਖਤ ਲਗਾ ਕੇ ਧਰਤੀ ਨੂੰ ਹਰਿਆ – ਭਰਿਆ ਰੱਖਣ ਲਈ ਪ੍ਰੇਰਨਾ ਦਿੱਤੀ । ਇਸ ਮੌਕੇ ਪਹਿਲੀ ਤੋਂ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਧਰਤੀ ਦਿਵਸ ਨਾਲ ਸੰਬੰਧਿਤ ਵੱਖ – ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਰਾਹੀ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਆਪਣੇ ਆਲੇ ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਦਾ ਸੁਨੇਹਾ ਦਿੱਤਾ । ਇਸ ਮੌਕੇ ਵਿਦਿਆਰਥੀਆਂ ਵਿੱਚ ਕਵਿਤਾ ਗਾਇਣ , ਭਾਸ਼ਣ , ਡਰਾਮਾ ਅਤੇ ਕੁਵਿਜ਼ ਮੁਕਾਬਲੇ ਵੀ ਕਰਵਾਏ ਗਏ । ਇਸ ਤੋਂ ਇਲਾਵਾਂ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਰਾਹੀਂ ਧਰਤੀ ਦੀ ਮਹੱਤਤਾ ਨੂੰ ਦਰਸਾਇਆਂ ।ਇਸ ਮੌਕੇ ਡਾਇਰੈਕਟਰ/ਚੇਅਰਮੈਨ ਰਾਜ ਥਾਪਰ ਅਤੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਜੀ ਨੇ ਧਰਤੀ ਨੂੰ ਪ੍ਰਦੂਸ਼ਿਤ ਰਹਿਤ ਬਣਾਉਣ ਦੇ ਸੁਝਾਅ ਦਿੱਤੇ ਅਤੇ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਕੁ-ਆਰਡੀਨੇਟਰ ਰੇਨੂਕਾ, ਜਗਦੀਪ ਕੌਰ ਅਤੇ ਸਟਾਫ਼ ਮੈਬਰ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ-:ਐਸ ਐਮ ਡੀ ਵਰਲਡ ਸਕੂਲ ਵਿੱਚ ਮਨਾਏ ਗਏ ਧਰਤੀ ਦਿਵਸ ਦੇ ਦ੍ਰਿਸ਼