Image default
ਤਾਜਾ ਖਬਰਾਂ

ਐੱਸ. ਐੱਮ. ਡੀ. ਵਰਲਡ ਸਕੂਲ ’ਚ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ

ਐੱਸ. ਐੱਮ. ਡੀ. ਵਰਲਡ ਸਕੂਲ ’ਚ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ
ਐੱਸ. ਐੱਮ. ਡੀ. ਵਰਲਡ ਸਕੂਲ, ਕੋਟ ਸੁਖੀਆ (ਫ਼ਰੀਦਕੋਟ) ’ਚ ਪ੍ਰਿੰਸੀਪਲ ਸਰਦਾਰ ਹਰਮੋਹਨ ਸਿੰਘ ਸਾਹਨੀ ਦੀ ਅਗਵਾਈ ਵਿੱਚ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਨਮਾਨ ਦਿੰਦੇ ਹੋਏ ਵਿਦਾਇਗੀ ਦਿੱਤੀ ਗਈ । ਇਸ ਪਾਰਟੀ ਦਾ ਆਰੰਭ ਮੂਲ – ਮੰਤਰ ਦੇ ਜਾਪ ਨਾਲ ਕੀਤਾ ਗਿਆ । ਇਸ ਤੋਂ ਉਪਰੰਤ ਵਿਦਿਆਰਥੀਆਂ ਵੱਲੋਂ ਆਪਣੀਆਂ ਭਾਵਨਾਵਾਂ ਨੂੰ ਵਿਅਕਤ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਗਿੱਧਾ , ਭੰਗੜਾ , ਕਵਿਤਾਵਾਂ ਅਤੇ ਵੱਖ – ਵੱਖ ਤਰ੍ਹਾਂ ਦੇ ਸੋਲੋ ਅਤੇ ਗਰੁੱਪ ਡਾਸ ਵੀ ਪੇਸ਼ ਕੀਤੇ ਗਏ । ਇਸ ਮੌਕੇ ਸਾਲ ਦੇ ਦੌਰਾਨ ਆਪਣੀ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਵਿੱਚੋਂ ਰਣਵੀਰ ਸਿੰਘ ਅਤੇ ਰਾਜਵੀਰ ਕੌਰ ਨੂੰ ਸਰਵਉੱਤਮ ਵਿਦਿਆਰਥੀ ਦਾ ਖਿਤਾਬ ਦਿੱਤਾ ਗਿਆ । ਇਸ ਸਮੇਂ ਵਿਦਿਆਰਥੀਆਂ ਵਿੱਚ ਮਿਸ ਫੇਅਰਵੈੱਲ ਅਤੇ ਮਿਸਟਰ ਫੇਅਰਵੈੱਲ ਦਾ ਮੁਕਾਬਲਾ ਵੀ ਕਰਵਾਇਆ ਗਿਆ । ਜਿਸ ਵਿੱਚ ਬਾਰ੍ਹਵੀਂ ਜਮਾਤ ਦੇ ਅਕਾਲਕੀਰਤ ਸਿੰਘ ਨੂੰ “ਮਿਸਟਰ” ਅਤੇ ਪਰਮਿੰਦਰ ਕੌਰ ਨੂੰ “ਮਿਸ ਫੇਅਰਵੈੱਲ” ਦੇ ਖਿਤਾਬ ਨਾਲ ਨਿਵਾਜਿਆ ਗਿਆ । ਇਸ ਮੌਕੇ ਤੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਪ੍ਰਿੰਸੀਪਲ ਸਾਹਨੀ ਜੀ ਨੇ ਵਿਦਿਆਰਥੀਆਂ ਦੁਆਰਾ ਤਿਆਰ ਕੀਤੀਆਂ ਗਈਆਂ ਗਤੀਵਿਧੀਆਂ ਅਤੇ ਪ੍ਰਬੰਧ ਦੀ ਸ਼ਲਾਘਾ ਕੀਤੀ ਅਤੇ ਉਹਨਾਂ ਨੇ ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਦਿਨ – ਦੁੱਗਣੀ ਤੇ ਰਾਤ – ਚੌਗੁਣੀ ਤਰੱਕੀ ਕਰਨ ਲਈ ਕਿਹਾ । ਇਸ ਮੌਕੇ ਤੇ ਡਾਇਰੈਕਟਰ/ਚੇਅਰਮੈਨ ਰਾਜ ਥਾਪਰ ਅਤੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਵਿਦਿਆਰਥੀਆਂ ਨੂੰ ਉਹਨਾਂ ਦੇ ਆਉਣ ਵਾਲੇ ਭਵਿੱਖ ਲਈ ਸ਼ੁਭ-ਕਾਮਨਾਵਾਂ ਦਿੱਤੀਆਂ ਅਤੇ ਇਸ ਸਮਾਗਮ ਵਿੱਚ ਕੁ-ਆਰਡੀਨੇਟਰ ਅਮਨਪ੍ਰੀਤ ਕੌਰ ਅਤੇ ਸਟਾਫ਼ ਮੈਬਰਾਂ ਨੇ ਵੀ ਸ਼ਿਰਕਤ ਕੀਤੀ।

Related posts

ਇਕ ਪਾਸੇ ਧਰਮੀ ਹੋਣ ਦਾ ਭਰਮ ਤੇ ਦੂਜੇ ਪਾਸੇ ਮਨਮੱਤਾਂ ਕਰਨੀਆਂ ਸ਼ੋਭਾ ਨਹੀਂ ਦਿੰਦੀਆਂ : ਵਾੜਾਦਰਾਕਾ

punjabdiary

ਮਾਂ ਬੋਲੀ ਲਈ ਪਹਿਲਕਦਮੀ ; ਗਰੁੱਪ ਸੀ ਤੇ ਡੀ ਦੀਆਂ ਅਸਾਮੀਆਂ ਲਈ ਪੰਜਾਬੀ ਪ੍ਰੀਖਿਆ ਲਾਜ਼ਮੀ ਕੀਤੀ View in English

punjabdiary

ਸ਼ਹੀਦ -ਏ- ਆਜ਼ਮ ਸ.ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ 23 ਮਾਰਚ ਨੂੰ ਕੋਟਕਪੂਰਾ ਵਿਖੇ ਮਨਾਉਣ ਦਾ ਫ਼ੈਸਲਾ

punjabdiary

Leave a Comment