ਐੱਸ.ਐੱਸ.ਪੀ. ਅਵਨੀਤ ਕੌਰ ਸਿੱਧੂ ਗੁਰਦੁਆਰਾ ਗੁ.ਟਿੱਲਾ ਬਾਬਾ ਫ਼ਰੀਦ ਵਿਖੇ ਹੋਏ ਨਤਮਸਤਕ
– ਫ਼ਰੀਦਕੋਟ ਜ਼ਿਲ੍ਹੇ ਨੂੰ ਵੀ ਦੇ ਚੁੱਕੇ ਹਨ ਸ਼ਾਨਦਾਰ ਸੇਵਾਵਾਂ
ਫ਼ਰੀਦਕੋਟ, 22 ਸਤੰਬਰ (ਪੰਜਾਬ ਡਾਇਰੀ)- ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਨੂੰ ਮੁੱਖ ਰੱਖਦਿਆਂ ਚੱਲ ਰਹੇ ਪੰਜ ਰੋਜ਼ਾ ਮੇਲੇ ਦੌਰਾਨ ਆਪਣੀ ਹਾਜ਼ਰੀ ਭਰਨ ਲਈ ਐੱਸ.ਐੱਸ.ਪੀ. ਅਵਨੀਤ ਕੌਰ ਸਿੱਧੂ ਗੁ. ਟਿੱਲਾ ਬਾਬਾ ਫ਼ਰੀਦ ਵਿਖੇ ਨਤਮਸਤਕ ਹੋਏ। ਬਾਬਾ ਫ਼ਰੀਦ ਧਾਰਮਿਕ ਸੰਸਥਾਵਾਂ ਦੇ ਪ੍ਰਧਾਨ ਡਾ ਗੁਰਇੰਦਰ ਮੋਹਨ ਸਿੰਘ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ ।
ਇਸ ਮੌਕੇ ਉਹਨਾਂ ਨਾਲ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਜੀ ਵੀ ਹਾਜ਼ਰ ਸਨ। ਆਗਮਨ-ਪੁਰਬ ਨੂੰ ਮੁੱਖ ਰੱਖਦਿਆਂ ਉਹ ਬਾਬਾ ਫ਼ਰੀਦ ਜੀ ਦੀ ਚਰਨ-ਛੋਹ ਪ੍ਰਾਪਤ ਨਗਰੀ ਫ਼ਰੀਦਕੋਟ ਵਿਖੇ ਬਾਬਾ ਫ਼ਰੀਦ ਜੀ ਦਾ ਅਸ਼ੀਰਵਾਦ ਲੈਣ ਲਈ ਪਹੁੰਚੇ ਸਨ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ ਗੁਰਇੰਦਰ ਮੋਹਨ ਸਿੰਘ ਨੇ ਦੱਸਿਆ ਕਿ ਮੈਡਮ ਅਵਨੀਤ ਕੌਰ ਸਿੱਧੂ ਫ਼ਰੀਦਕੋਟ ਜ਼ਿਲ੍ਹੇ ਨੂੰ ਵੀ ਆਪਣੀਆਂ ਸ਼ਾਨਦਾਰ ਸੇਵਾਵਾਂ ਦੇ ਚੁੱਕੇ ਹਨ ।
ਇੱਥੇ ਆਪਣੇ ਸੇਵਾ-ਕਾਲ ਦੌਰਾਨ ਉਨ੍ਹਾਂ ਨੇ ਅਨੇਕਾਂ ਬੇਮਿਸਾਲ ਕਾਰਜ ਕੀਤੇ ਸਨ, ਜਿਹੜੇ ਇੱਥੋਂ ਦੇ ਲੋਕਾਂ ਦੇ ਮਨਾਂ ਅੰਦਰ ਬਹੁਤ ਦੇਰ ਤੱਕ ਯਾਦ ਰਹਿਣਗੇ। ਉਪਰੰਤ ਮੈਡਮ ਅਵਨੀਤ ਕੌਰ ਸਿੱਧੂ ਨੇ ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹਨਾਂ ਨੂੰ ਬਾਬਾ ਸ਼ੇਖ ਫ਼ਰੀਦ ਜੀ ਦੀ ਇਸ ਪਾਵਨ ਦਰਗਾਹ ਉੱਤੇ ਆ ਕੇ ਹਮੇਸ਼ਾ ਬੇਹੱਦ ਸਕੂਨ ਅਤੇ ਤਸੱਲੀ ਦਾ ਅਹਿਸਾਸ ਹੁੰਦਾ ਹੈ। ਉਹ ਆਪਣੇ-ਆਪ ਨੂੰ ਵਡਭਾਗੀ ਸਮਝਦੇ ਹਨ । ਡਾ. ਗੁਰਇੰਦਰ ਮੋਹਨ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ।
ਇਸ ਮੌਕੇ ਬਾਬਾ ਫ਼ਰੀਦ ਸੰਸਥਾਵਾਂ ਦੇ ਮੁੱਖ ਸੇਵਾਦਾਰ ਸ ਇੰਦਰਜੀਤ ਸਿੰਘ ਖ਼ਾਲਸਾ ਨੇ ਆਪਣੇ ਸੁਨੇਹੇ ਵਿੱਚ ਕਿਹਾ ਕਿ ਅਜਿਹੀਆਂ ਮਹਾਨ ਹਸਤੀਆਂ ਦੇ ਇਸ ਸ਼ਹਿਰ ਵਿੱਚ ਪਹੁੰਚਣ ਨਾਲ ਫ਼ਰੀਦਕੋਟ ਸ਼ਹਿਰ ਅਤੇ ਆਗਮਨ-ਪੁਰਬ ਦੀ ਰੌਣਕ ਵਿੱਚ ਹੋਰ ਵੀ ਵਧੇਰੇ ਵਾਧਾ ਹੋ ਜਾਂਦਾ ਹੈ । ਉਨ੍ਹਾਂ ਨੇ ਉਪਰੋਕਤ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਉਹਨਾਂ ਦੀ ਚੰਗੀ ਸਿਹਤ, ਖੁਸ਼ਹਾਲੀ ਅਤੇ ਤਰੱਕੀ ਦੀ ਕਾਮਨਾ ਕੀਤੀ।