Image default
About us

ਔਰਤਾਂ ਨੂੰ ਸਾਮਾਨ ਵਾਂਗ ਵਰਤਿਆ , ਜੇਕਰ ਸਰਕਾਰ ਨੇ ਕਾਰਵਾਈ ਨਹੀਂ ਕੀਤੀ ਤਾਂ ਅਸੀਂ ਕਰਾਂਗੇ-SC

ਔਰਤਾਂ ਨੂੰ ਸਾਮਾਨ ਵਾਂਗ ਵਰਤਿਆ , ਜੇਕਰ ਸਰਕਾਰ ਨੇ ਕਾਰਵਾਈ ਨਹੀਂ ਕੀਤੀ ਤਾਂ ਅਸੀਂ ਕਰਾਂਗੇ-SC

 

 

ਦਿੱਲੀ, 20 ਜੁਲਾਈ (ਏਬੀਪੀ ਸਾਂਝਾ)- ਮਣੀਪੁਰ ‘ਚ ਇੱਕ ਭਾਈਚਾਰੇ ਦੀਆਂ ਦੋ ਔਰਤਾਂ ਨੂੰ ਬਿਨਾਂ ਕੱਪੜਿਆਂ ਦੇ ਖੁੱਲ੍ਹੇਆਮ ਪਰੇਡ ਕਰਵਾਉਣ ‘ਤੇ ਦੇਸ਼ ਭਰ ‘ਚ ਗੁੱਸਾ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਮਣੀਪੁਰ ਵਿੱਚ ਕੱਲ੍ਹ ਦੋ ਔਰਤਾਂ ਦੀ ਨਗਨ ਪਰੇਡ ਦੀ ਸਾਹਮਣੇ ਆਈ ਵੀਡੀਓ ਤੋਂ ਬਹੁਤ ਦੁਖੀ ਹੈ। ਦੇਸ਼ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਸਰਕਾਰ ਨੂੰ ਇਸ ਮਾਮਲੇ ‘ਤੇ ਕਾਰਵਾਈ ਕਰਨ ਲਈ ਕਿਹਾ ਹੈ। ਇਸ ਤੋਂ ਇਲਾਵਾ ਚੀਫ਼ ਜਸਟਿਸ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਬਿਲਕੁਲ ਵੀ ਸਵੀਕਾਰ ਨਹੀਂ ਕੀਤਾ ਜਾ ਸਕਦਾ। ਸੀਜੇਆਈ ਨੇ ਕਿਹਾ ਕਿ ਇਹ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ, ਜੇਕਰ ਸਰਕਾਰ ਕਾਰਵਾਈ ਨਹੀਂ ਕਰਦੀ ਤਾਂ ਅਸੀਂ ਕਰਾਂਗੇ।
ਚੀਫ਼ ਜਸਟਿਸ ਦੀ ਸਖ਼ਤ ਟਿੱਪਣੀ
ਸੁਪਰੀਮ ਕੋਰਟ ਨੇ ਇਸ ਮਾਮਲੇ ‘ਤੇ ਕਾਰਵਾਈ ਦੇ ਨਿਰਦੇਸ਼ ਦਿੰਦੇ ਹੋਏ ਸੂਬਾ ਸਰਕਾਰ ਤੋਂ ਰਿਪੋਰਟ ਵੀ ਤਲਬ ਕੀਤੀ ਹੈ। ਸੁਪਰੀਮ ਕੋਰਟ ਨੇ ਦੱਸਿਆ ਹੈ ਕਿ ਅਗਲੇ ਹਫਤੇ ਸ਼ੁੱਕਰਵਾਰ ਨੂੰ ਇਸ ਮਾਮਲੇ ‘ਤੇ ਸੁਣਵਾਈ ਹੋਵੇਗੀ। ਇਸ ਮਾਮਲੇ ਬਾਰੇ ਸੀਜੇਆਈ ਚੰਦਰਚੂੜ ਨੇ ਕਿਹਾ, “ਅਸੀਂ ਇਨ੍ਹਾਂ ਤਸਵੀਰਾਂ ਤੋਂ ਹੈਰਾਨ ਹਾਂ। ਹਿੰਸਾ ਪ੍ਰਭਾਵਿਤ ਖੇਤਰ ਵਿੱਚ ਔਰਤਾਂ ਦੀ ਵਰਤੋਂ ਸਾਮਾਨ ਵਜੋਂ ਕੀਤੀ ਗਈ ਸੀ। ਸਾਨੂੰ ਦੱਸਿਆ ਜਾਣਾ ਚਾਹੀਦਾ ਹੈ ਕਿ ਇਸ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ।”
ਪੀਐਮ ਮੋਦੀ ਨੇ ਵੀ ਦਿੱਤਾ ਬਿਆਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਣੀਪੁਰ ‘ਚ ਦੋ ਔਰਤਾਂ ਦੀ ਨਗਨ ਹੋ ਕੇ ਪਰੇਡ ਕਰਵਾਏ ਜਾਣ ਦੀ ਘਟਨਾ ‘ਤੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਇਹ ਘਟਨਾ ਕਿਸੇ ਵੀ ਸੱਭਿਅਕ ਸਮਾਜ ਲਈ ਸ਼ਰਮਨਾਕ ਹੈ ਅਤੇ ਇਸ ਨਾਲ ਪੂਰੇ ਦੇਸ਼ ਦੀ ਬਦਨਾਮੀ ਹੋਈ ਹੈ। ਸੰਸਦ ਦੇ ਮਾਨਸੂਨ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਇੱਕ ਤੋਂ ਬਾਅਦ ਇੱਕ ਕਦਮ ਦੀ ਸਖ਼ਤੀ ਨਾਲ ਪਾਲਣਾ ਕਰੇਗਾ। ਉਨ੍ਹਾਂ ਕਿਹਾ, “ਮਣੀਪੁਰ ਦੀਆਂ ਧੀਆਂ ਨਾਲ ਜੋ ਵਾਪਰਿਆ ਹੈ… ਇਸ ਦੇ ਦੋਸ਼ੀਆਂ ਨੂੰ ਕਦੇ ਮੁਆਫ਼ ਨਹੀਂ ਕੀਤਾ ਜਾ ਸਕਦਾ।”

Advertisement

Related posts

ਪੰਜਾਬ ਪਹੁੰਚਦੇ-ਪਹੁੰਚਦੇ ਮਾਨਸੂਨ ਹੋਇਆ ਸੁਸਤ ! ਸੂਬੇ ਦੇ ਕੁਝ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਨਮੀ ‘ਚ ਹੋਵੇਗਾ ਵਾਧਾ

punjabdiary

ਸਵੈ-ਰੁਜ਼ਗਾਰ ਲਈ ਡੇਅਰੀ ਸਿਖਲਾਈ ਦਾ ਅਗਲਾ ਬੈਚ 28 ਨਵੰਬਰ ਤੋਂ : ਨਿਰਵੈਰ ਸਿੰਘ ਬਰਾੜ

punjabdiary

ਫਰੀਦਕੋਟ ਦੇ ਕਿਸਾਨ ਦੀ ਨਿਕਲੀ 1.5 ਕਰੋੜ ਦੀ ਲਾਟਰੀ, ਕਿਸਾਨ ਤੋਂ ਟਿਕਟ ਹੋਈ ਗੁੰਮ, CM ਮਾਨ ਨੂੰ ਮਦਦ ਕਰਨ ਦੀ ਕੀਤੀ ਅਪੀਲ

punjabdiary

Leave a Comment