Image default
ਤਾਜਾ ਖਬਰਾਂ

ਕਣਕ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 07:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਚੱਲਣਗੀਆਂ- ਹਰਬੀਰ ਸਿੰਘ

ਕਣਕ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 07:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਚੱਲਣਗੀਆਂ- ਹਰਬੀਰ ਸਿੰਘ
ਕਣਕ ਦੀ ਵਾਢੀ ਅਤੇ ਮੰਡੀਆਂ ਵਿੱਚ ਕੋਵਿਡ ਸਾਵਧਾਨੀਆਂ, ਹਦਾਇਤਾਂ ਦੀ ਪਾਲਣਾ ਦੇ ਆਦੇਸ਼
ਕਿਸਾਨ ਸੁੱਕੀ ਫਸਲ ਹੀ ਮੰਡੀਆਂ ਵਿੱਚ ਲਿਆਉਣ

ਫਰੀਦਕੋਟ 24 ਮਾਰਚ (ਗੁਰਮੀਤ ਸਿੰਘ ਬਰਾੜ)ਜਿਲ੍ਹਾ ਮੈਜਿਸਟਰੇਟ ਸ: ਹਰਬੀਰ ਸਿੰਘ ਆਈ.ਏ.ਐਸ ਨੇ ਫੌਜ਼ਦਾਰੀ ਦੰਡ ਸੰਘਤਾ , 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹਾਰਵੈਸਟ ਕੰਬਾਈਨਾਂ ਨਾਲ ਕਣਕ ਦੀ ਕਟਾਈ ਸਬੰਧੀ ਜਿਲ੍ਹੇ ਵਿੱਚ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਫਰੀਦਕੋਟ ਜਿਲ੍ਹੇ ਵਿੱਚ ਕਣਕ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 07:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਚੱਲਣਗੀਆਂ। ਇਸ ਸਮੇਂ ਤੋਂ ਬਾਅਦ ( ਸ਼ਾਮ 07.00 ਵਜੇ ਤੋਂ ਸਵੇਰ 07.00 ਵੱਜੇ ਤੱਕ ) ਕਣਕ ਦੀ ਕੰਬਾਈਨਾਂ ਰਾਹੀਂ ਕਟਾਈ ਤੇ ਮੁਕੰਮਲ ਤੌਰ ਤੇ ਰੋਕ ਹੋਵੇਗੀ। ਅਨਾਜ ਮੰਡੀਆਂ ਵਿੱਚ ਕੰਮ ਕਰਦਾ ਹਰ ਵਿਅਕਤੀ/ ਨਾਗਰਿਕ/ ਕਿਸਾਨ/ ਆੜਤੀਆ/ ਤੋਲ ਵਾਲਾ ਭਾਰਤ ਸਰਕਾਰ/ ਪੰਜਾਬ ਸਰਕਾਰ ਅਤੇ ਇਸ ਦਫ਼ਤਰ ਵੱਲੋਂ ਕਵਿਡ -19 ਸਬੰਧੀ ਸਮੇਂ – ਸਮੇਂ ਤੇ ਜਾਰੀ ਹਦਾਇਤਾਂ ਦੀ ਇੰਨ – ਬਿੰਨ ਪਾਲਣਾ ਯਕੀਨੀ ਬਣਾਉਣਗੇ। ਹਰ ਅਨਾਜ ਮੰਡੀ ( ਸਮੇਤ ਆਰਜੀ ਮੰਡੀਆਂ) ਵਿੱਚ ਆੜਤੀਆ, ਮੰਡੀ ਬੋਰਡ, ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਸਾਫ ਸਫਾਈ , ਮਾਸਕ ਪਾਉਣਾ ਅਤੇ ਹੱਥ ਧੋਣ ਸਬੰਧੀ ਲੋੜੀਂਦੀ ਕਾਰਵਾਈ ਕਰੇਗਾ। ਪੰਜਾਬ ਸਰਕਾਰ ਗ੍ਰਹਿ ਵਿਭਾਗ ਅਤੇ ਖੇਤੀਬਾੜੀ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ। ਜਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕਿਸਾਨਾਂ ਵੱਲੋਂ ਹਾੜੀ 2022 ਦੌਰਾਨ ਕਣਕ ਦੀ ਫਸਲ ਦੀ ਕਟਾਈ ਸ਼ੁਰੂ ਕੀਤੀ ਜਾ ਰਹੀ ਹੈ। ਕਣਕ ਦੀ ਕਟਾਈ ਵਾਸਤੇ ਕੰਬਾਇਨਾਂ ਦੀ ਵਰਤੋਂ ਕੀਤੀ ਜਾਂਦੀ ਹੈ। ਕੁਝ ਲੋਕ ਕੰਬਾਇਨਾਂ ਦੇਰ ਸਵੇਰ ਚਲਾ ਕੇ ਨਾਲ ਰਾਤ ਸਮੇਂ ਪਈ ਤਰੇਲ ਕਾਰਨ ਕਣਕ ਦੀ ਗਿੱਲੀ ਫਸਲ ਦੀ ਕਟਾਈ ਕਰਦੇ ਹਨ ਜਿਸ ਨਾਲ ਫਸਲ ਵਿੱਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡ ਤੋਂ ਵੱਧਣ ਦੀ ਸੰਭਾਵਨਾ ਹੁੰਦੀ ਹੈ। ਗਿੱਲੀ ਫਸਲ ਮੰਡੀਆਂ ਵਿੱਚ ਲਿਆਉਣ ਕਰਕੇ ਕਿਸਾਨਾਂ ਨੂੰ ਕਈ ਵਾਰ ਫਸਲ ਵੇਚਣ ਵਿੱਚ ਗੈਰ – ਲੋੜੀਦੀ ਦੇਰੀ ਹੁੰਦੀ ਹੈ , ਜਿਸ ਨਾਲ ਉਹਨਾਂ ਵਿੱਚ ਰੋਸ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਕਿਸਾਨ ਜਥੇਬੰਦੀਆਂ ਧਰਨਿਆਂ ਤੇ ਉਤਾਰੂ ਹੋ ਜਾਂਦੀਆਂ ਹਨ , ਜੋ ਕਿ ਟਰੈਫਿਕ ਸਮੱਸਿਆ ਦੇ ਨਾਲ – ਨਾਲ ਅਮਨ ਕਾਨੂੰਨ ਦੀ ਸਥਿਤੀ ਲਈ ਵੀ ਮੁਸ਼ਕਿਲ ਪੈਦਾ ਕਰਦੇ ਹਨ। ਇਸ ਸਭ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਮਿਤੀ 19 ਮਈ 2022 ਤੱਕ ਲਾਗੂ ਰਹਿਣਗੇ।

Related posts

ਗਰਭਵਤੀ ਔਰਤਾਂ ਨੂੰ ‘ਅਣਫਿੱਟ’ ਦੱਸਣ ਵਾਲੀ ਗਾਈਡਲਾਈਨਜ਼ ‘ਤੇ ਦਿੱਲੀ ਮਹਿਲਾ ਕਮਿਸ਼ਨ ਨੇ SBI ਨੂੰ ਭੇਜਿਆ ਨੋਟਿਸ

Balwinder hali

ਪੰਜਾਬੀ ਚਲਾਉਣਗੇ ਗੋਰਿਆਂ ਦੀ ਸਰਕਾਰ, UK ‘ਚ 13 ਪੰਜਾਬੀ ਸਾਂਸਦਾਂ ਨੇ ਪਾਈਆਂ ਧਮਾਲਾਂ, ਸਭ ਤੋਂ ਜਲੰਧਰ ਦੇ ਰਹਿਣ ਵਾਲੇ

punjabdiary

Breaking- ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕੇਟਰ ਹਰਭਜਨ ਸਿੰਘ ਗੁਜਰਾਤ ਚੋਣਾਂ ਲਈ ‘ਆਪ’ ਦੀ ਪਾਰਟੀ ਲਈ ਵੋਟਾਂ ਮੰਗਦੇ ਨਜ਼ਰ ਆਉਣਗੇ

punjabdiary

Leave a Comment