Thursday, June 25, 2026
Google search engine
Homeਅਪਰਾਧਕਥਿਤ ਵਾਇਰਲ ਵੀਡੀਓ ਵਿਵਾਦ ਦਰਮਿਆਨ CM ਮਾਨ ਖ਼ਿਲਾਫ਼ ਪੋਸਟਰਬਾਜ਼ੀ, ਖਰੜ ਤੇ ਜਲੰਧਰ...

ਕਥਿਤ ਵਾਇਰਲ ਵੀਡੀਓ ਵਿਵਾਦ ਦਰਮਿਆਨ CM ਮਾਨ ਖ਼ਿਲਾਫ਼ ਪੋਸਟਰਬਾਜ਼ੀ, ਖਰੜ ਤੇ ਜਲੰਧਰ ਵਿੱਚ ਲੱਗੇ ਪੋਸਟਰ

ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਪੋਸਟਰਾਂ ਨੂੰ ਹਟਾਉਣ ਦੀ ਕਾਰਵਾਈ ਕੀਤੀ ਗਈ।

ਮੋਹਾਲੀ
ਮੋਹਾਲੀ ਦੇ ਖਰੜ ਸ਼ਹਿਰ ਵਿੱਚ ਵੀਰਵਾਰ ਸਵੇਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਲੱਗੇ ਪੋਸਟਰਾਂ ਨੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ। ਇਨ੍ਹਾਂ ਪੋਸਟਰਾਂ ਵਿੱਚ ਮੁੱਖ ਮੰਤਰੀ ਦੀ ਤਸਵੀਰ ‘ਤੇ ਕ੍ਰਾਸ ਦਾ ਨਿਸ਼ਾਨ ਬਣਾਇਆ ਗਿਆ ਸੀ ਅਤੇ ਉਨ੍ਹਾਂ ਨੂੰ “ਗੁਰੂ ਦੋਖੀ” ਅਤੇ “ਖਾਲਸਾ ਪੰਥ ਵਿਰੋਧੀ” ਕਰਾਰ ਦਿੰਦਿਆਂ ਸੰਗਤ ਨੂੰ ਉਨ੍ਹਾਂ ਤੋਂ ਦੂਰੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਸੀ।

ਇਹ ਪੋਸਟਰ ਚੰਡੀਗੜ੍ਹ-ਖਰੜ ਫਲਾਈਓਵਰ ਦੇ ਹੇਠਾਂ, ਸਥਾਨਕ ਬੱਸ ਸਟੈਂਡ ਅਤੇ ਹੋਰ ਜਨਤਕ ਥਾਵਾਂ ਸਮੇਤ ਕਰੀਬ ਤਿੰਨ ਕਿਲੋਮੀਟਰ ਦੇ ਖੇਤਰ ਵਿੱਚ ਲਗਾਏ ਗਏ ਸਨ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਪੋਸਟਰਾਂ ਨੂੰ ਹਟਾਉਣ ਦੀ ਕਾਰਵਾਈ ਕੀਤੀ ਗਈ।

ਪੋਸਟਰ ਲਗਾਉਣ ਵਾਲਿਆਂ ਦੀ ਭਾਲ ਵਿੱਚ ਜੁਟੀ ਪੁਲਿਸ

ਪ੍ਰਸ਼ਾਸਨ ਦਾ ਕਹਿਣਾ ਹੈ ਕਿ ਪੋਸਟਰਾਂ ਵਿੱਚ ਕੀਤੇ ਗਏ ਦਾਵਿਆਂ ਦੀ ਕਿਸੇ ਅਧਿਕਾਰਤ ਏਜੰਸੀ ਜਾਂ ਸੰਸਥਾ ਵੱਲੋਂ ਪੁਸ਼ਟੀ ਨਹੀਂ ਕੀਤੀ ਗਈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਪੋਸਟਰ ਦੇਰ ਰਾਤ ਕਿਸੇ ਅਣਪਛਾਤੇ ਵਿਅਕਤੀ ਜਾਂ ਗਰੁੱਪ ਵੱਲੋਂ ਲਗਾਏ ਗਏ ਸਨ। ਖਰੜ ਦੇ ਡੀਐਸਪੀ ਈਸ਼ਾਨ ਸਿੰਗਲਾ ਨੇ ਦੱਸਿਆ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਪੋਸਟਰ ਲਗਾਉਣ ਵਾਲਿਆਂ ਦੀ ਪਛਾਣ ਕੀਤੀ ਜਾ ਸਕੇ।

ਜਲੰਧਰ ਵਿੱਚ ਵੀ ਸਾਹਮਣੇ ਆਇਆ ਸੀ ਅਜਿਹਾ ਮਾਮਲਾ

ਇਸ ਤੋਂ ਪਹਿਲਾਂ ਜਲੰਧਰ ਦੇ ਜੀਟੀਬੀ ਨਗਰ ਸਥਿਤ ਗੁਰਦੁਆਰਾ ਨੌਵੀ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਵਿਖੇ ਵੀ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਇਸੇ ਤਰ੍ਹਾਂ ਦੇ ਪੋਸਟਰ ਲਗਾਏ ਗਏ ਸਨ। ਇਹ ਪੋਸਟਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਆਦੇਸ਼ਾਂ ਤੋਂ ਬਾਅਦ ਸਾਹਮਣੇ ਆਏ ਸਨ। ਪੋਸਟਰਾਂ ਵਿੱਚ ਮੁੱਖ ਮੰਤਰੀ ਨੂੰ “ਗੁਰੂ ਦੋਖੀ” ਅਤੇ “ਖਾਲਸਾ ਪੰਥ ਵਿਰੋਧੀ” ਦੱਸਦਿਆਂ ਸੰਗਤ ਨੂੰ ਉਨ੍ਹਾਂ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਗਈ ਸੀ।

SGPC ਵੱਲੋਂ ਮਾਫ਼ੀ ਮੰਗਣ ਦੀ ਅਪੀਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣੀ ਕਥਿਤ ਗਲਤੀ ਲਈ ਮੁਆਫ਼ੀ ਮੰਗਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਅਜਿਹਾ ਨਹੀਂ ਕਰਦੇ ਤਾਂ ਸਿੱਖ ਸੰਸਥਾਵਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਏ ਗਏ ਫ਼ੈਸਲਿਆਂ ਅਨੁਸਾਰ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਰੱਖਿਆ ਜਾਵੇਗਾ।

ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਧਾਰਮਿਕ ਸੰਸਥਾਵਾਂ ਦੇ ਸਨਮਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਨੂੰ ਬਣਾਈ ਰੱਖਣ ਲਈ ਇਹ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਸ ਮਾਮਲੇ ਵਿੱਚ ਕੋਈ ਢੁੱਕਵੀਂ ਕਾਰਵਾਈ ਨਾ ਹੋਈ ਤਾਂ ਸਿੱਖ ਜਥੇਬੰਦੀਆਂ ਵੱਲੋਂ ਆਪਣਾ ਵਿਰੋਧ ਹੋਰ ਤੇਜ਼ ਕੀਤਾ ਜਾ ਸਕਦਾ ਹੈ।

-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments