ਕਬੱਡੀ ਹਾਲ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ 19.61 ਲੱਖ ਰੁਪਏ ਦੀ ਲਾਗਤ ਨਾਲ ਬਣਾਈਆਂ ਜਾਣਗੀਆਂ ਪੌੜੀਆਂ ਅਤੇ ਚੈਜਿੰਗ ਰੂਮ- ਵਿਧਾਇਕ ਸੇਖੋਂ
ਫ਼ਰੀਦਕੋਟ, 25 ਮਈ (ਪੰਜਾਬ ਡਾਇਰੀ)- ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਖੇਡਾਂ ਵਿੱਚ ਬਹੁਤ ਰੁਚੀ ਹੈ ਅਤੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਅਤੇ ਖਿਡਾਰੀਆਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਤੇ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆਂ ਕਿ ਉਨ੍ਹਾਂ ਵੱਲੋਂ ਨਹਿਰੂ ਸਟੇਡੀਅਮ ਫਰੀਦਕੋਟ ਵਿੱਚ ਸਥਿਤ ਕਬੱਡੀ ਹਾਲ ਵਿੱਚ ਪੌੜੀਆਂ ਅਤੇ ਚੈਜਿੰਗ ਰੂਮ ਦੀ ਸਮੱਸਿਆ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਜਿਸ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਸ ਨੂੰ ਬਣਾਉਣ ਸਬੰਧੀ ਆਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਦੱਸਿਆਂ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਇਸ ਕੰਮ ਦੇ ਟੈਂਡਰ 19.61 ਲੱਖ ਰੁਪਏ ਦੀ ਲਾਗਤ ਨਾਲ ਲਗਾ ਦਿੱਤੇ ਗਏ ਹਨ। ਜਲਦੀ ਹੀ ਇਹ ਕੰਮ ਕਰਵਾ ਦਿੱਤਾ ਜਾਵੇਗਾ।