Image default
About us

ਕਮਿਸ਼ਨਰ ਅਰੁਣ ਸ਼ੇਕਰੀ ਡਿਵੀਜ਼ਨ ਫਰੀਦਕੋਟ ਅਤੇ ਫਿਰੋਜ਼ਪੁਰ ਟਿੱਲਾ ਬਾਬਾ ਸ਼ੇਖ ਫਰੀਦ ਅਤੇ ਗੋਦੜੀ ਸਾਹਿਬ ਵਿਖੇ ਹੋਏ ਨਤਮਸਤਕ

ਕਮਿਸ਼ਨਰ ਅਰੁਣ ਸ਼ੇਕਰੀ ਡਿਵੀਜ਼ਨ ਫਰੀਦਕੋਟ ਅਤੇ ਫਿਰੋਜ਼ਪੁਰ ਟਿੱਲਾ ਬਾਬਾ ਸ਼ੇਖ ਫਰੀਦ ਅਤੇ ਗੋਦੜੀ ਸਾਹਿਬ ਵਿਖੇ ਹੋਏ ਨਤਮਸਤਕ

 

 

 

Advertisement

ਫਰੀਦਕੋਟ 17 ਨਵੰਬਰ (ਪੰਜਾਬ ਡਾਇਰੀ)- ਬਾਬਾ ਫਰੀਦ ਜੀ ਦੀ ਨਗਰੀ ਫਰੀਦਕੋਟ ਵਿਖੇ ਅੱਜ ਸ਼੍ਰੀ ਅਰੁਨ ਸੇ਼ਕਰੀ ਕਮਿਸ਼ਨਰ ਫਰੀਦਕੋਟ ਅਤੇ ਫਿਰੋਜ਼ਪੁਰ ਡਿਵੀਜ਼ਨ ਗੁਰਦੁਆਰਾ ਟਿੱਲਾ ਬਾਬਾ ਸ਼ੇਖ ਫਰੀਦ ਅਤੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਨਤਮਸਤਕ ਹੋਏ। ਉਹਨਾਂ ਨੇ ਬਾਬਾ ਫਰੀਦ ਜੀ ਦੇ ਇਹਨਾਂ ਚਰਨ ਛੋਹ ਸਥਾਨਾਂ ਉੱਪਰ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਉਨਾਂ ਨੇ ਇਹਨਾਂ ਦੋਵਾਂ ਧਾਰਮਿਕ ਸਥਾਨਾਂ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਿਲ ਕਰਦੇ ਹੋਏ ਸੰਸਥਾਵਾਂ ਦੇ ਚੇਅਰਮੈਨ ਸਰਦਾਰ ਇੰਦਰਜੀਤ ਸਿੰਘ ਖਾਲਸਾ ਜੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਫਰੀਦਕੋਟ ਜ਼ਿਲ੍ਹੇ ਲਈ ਕਿੱਡੀ ਮਾਨ ਦੀ ਗੱਲ ਹੈ ਕਿ ਇਸ ਮਹਾਨ ਸ਼ਖਸ਼ੀਅਤ ਦੇ ਕਰਕੇ ਅੱਜ ਫਰੀਦਕੋਟ ਦਾ ਨਾਮ ਪੂਰੇ ਪੰਜਾਬ ਨਹੀਂ ਸਗੋਂ ਪੂਰੇ ਭਾਰਤ ਵਿੱਚ ਪ੍ਰਸਿੱਧ ਹੋ ਚੁੱਕਾ ਹੈ। ਉਹਨਾਂ ਨੇ ਇਹਨਾਂ ਧਾਰਮਿਕ ਸੰਸਥਾਵਾਂ ਦੇ ਸਮੁੱਚੇ ਪ੍ਰਬੰਧ ਨੂੰ ਦੇਖ ਕੇ ਕਿਹਾ ਕਿ ਕਿੰਨੇ ਵਡਭਾਗੇ ਹਨ ਫਰੀਦਕੋਟ ਜਿਲ੍ਹੇ ਦੇ ਨਿਵਾਸੀ ਜਿਨਾਂ ਕੋਲ ਖਾਲਸਾ ਜੀ ਵਰਗੀ ਸ਼ਖਸ਼ੀਅਤ ਹੈ। ਇਸ ਤੋਂ ਇਲਾਵਾ ਧਾਰਮਿਕ ਸੰਸਥਾਵਾਂ ਦੇ ਪ੍ਰਧਾਨ ਸ੍ਰੀ ਗੁਰਿੰਦਰ ਮੋਹਨ ਜੀ ਅਤੇ ਸਰਦਾਰ ਕੁਲਜੀਤ ਸਿੰਘ ਮੋਂਗੀਆ ਜੀ ਨੇ ਸ੍ਰੀ ਅਰੁਣ ਸ਼ੇਕਰੀ ਜੀ ਨੂੰ ਸਰੋਪਾ ਦੇ ਕੇ ਸਨਮਾਨਿਤ ਕੀਤਾ ਅਤੇ ਦੋਨਾਂ ਧਾਰਮਿਕ ਸੰਸਥਾਵਾਂ ਦੇ ਦਰਸ਼ਨ ਕਰਵਾਏ।

Related posts

ਅਗਨੀਵੀਰ ਫੌਜ਼ ਲਿਖਤੀ ਪ੍ਰੀਖਿਆ ਵਿੱਚੋਂ ਪਾਸ ਹੋਏ ਉਮੀਦਵਾਰਾਂ ਨੂੰ ਸੀ-ਪਾਈਟ ਕੈਂਪ ਦੇ ਰਿਹੈ ਸਰੀਰਿਕ ਟੈਸਟ ਦੀ ਮੁਫ਼ਤ ਸਿਖਲਾਈ

punjabdiary

ਗਲੋਕੋਮਾ-ਕਾਲਾ ਮੋਤੀਆ ਸਬੰਧੀ ਕੀਤਾ ਜਾਗਰੂਕ

punjabdiary

Breaking- ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ.) ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਹੋਈ

punjabdiary

Leave a Comment