Image default
ਤਾਜਾ ਖਬਰਾਂ

ਕਰੋਨਾ ਵਾਇਰਸ ਤੋਂ ਪੀੜਤ 10476 ਵਿਅਕਤੀ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕਰ ਚੁੱਕੇ ਹਨ ਸਿਹਤਯਾਬੀ-ਡਿਪਟੀ ਕਮਿਸ਼ਨਰ

ਕਰੋਨਾ ਵਾਇਰਸ ਤੋਂ ਪੀੜਤ 10476 ਵਿਅਕਤੀ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕਰ ਚੁੱਕੇ ਹਨ ਸਿਹਤਯਾਬੀ-ਡਿਪਟੀ ਕਮਿਸ਼ਨਰ
ਹੁਣ ਤੱਕ ਜ਼ਿਲ੍ਹੇ ਵਿੱਚ 8,53,678 ਲਾਭਪਾਤਰੀਆਂ ਨੂੰ ਲਗਾਈ ਗਈ 14,51,589 ਡੋਜ਼ ਵੈਕਸੀਨ
ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 4480 ਹੋਰ ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ

ਜੰਡਿਆਲਾ ਗੁਰੂ ,5 ਮਾਰਚ ( ਪਿੰਕੂ ਆਨੰਦ, ਸੰਜੀਵ ਸੂਰੀ) – ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੈਕਸੀਨੇਸ਼ਨ ਮੁਹਿੰਮ ਦੌਰਾਨ ਹੁਣ ਤੱਕ ਜ਼ਿਲਾ ਤਰਨ ਤਾਰਨ ਵਿੱਚ 8,53,678 ਯੋਗ ਨਾਗਰਿਕਾਂ ਨੂੰ 14,51,589 ਡੋਜ਼ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ।ਅੱਜ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 4480 ਹੋਰ ਲੋਕਾਂ ਨੂੰ ਕੋਵਿਡ ਸਬੰਧੀ ਵੈਕਸੀਨ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੰਨਾਂ ਯੋਗ ਨਾਗਰਿਕਾਂ ਦੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ, ਉਹ ਵੈਕਸੀਨ ਦੀ ਦੂਜੀ ਡੋਜ਼ ਸਮੇਂ-ਸਿਰ ਜ਼ਰੂਰ ਲਗਵਾਉਣ।ਉਹਨਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 983 ਸੈਂਪਲ ਹੋਰ ਲਏ ਗਏ ਹਨ। ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 433 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 10881 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ। ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 10476 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ। ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 5,55,965 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 5,41,769 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 550 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਹੋ ਕੇ 11 ਰਹਿ ਗਈ ਹੈ, ਜਿੰਨਾਂ ਵਿੱਚੋਂ 08 ਮਰੀਜ਼ਾਂ ਨੂੰ ਘਰਾਂ ’ਚ ਇਕਾਂਤਵਾਸ ਕੀਤਾ ਗਿਆ ਹੈ।ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।

Related posts

ਨਾਰਥ ਜ਼ੋਨ ਪਲਾਸਟਿਕ ਸਰਜਨ ਐਸੋਸੀਏਸ਼ਨ ਵੱਲੋਂ 16ਵੀਂ ਤਿੰਨ ਰੋਜ਼ਾ ਕਾਨਫ਼ਰੰਸ ਦਾ ਆਯੋਜਨ

punjabdiary

Breaking News- ਗੈਂਗਸਟਰ ਹਾਸ਼ਮ ਬਾਬਾ ਨੂੰ ਲਾਰੈਂਸ ਨੇ ਦਿੱਤੀ ਸੀ ਸੁਪਾਰੀ

punjabdiary

ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਪਹੁੰਚੇ ਸੁਖਬੀਰ ਬਾਦਲ ਹੋਏ ਜ਼ਖਮੀ

Balwinder hali

Leave a Comment