Image default
ਅਪਰਾਧ

ਕਾਂਗਰਸੀ ਵਿਧਾਇਕ ਖਹਿਰਾ ਨੂੰ ਨਹੀਂ ਮਿਲੀ ਰਾਹਤ, 6 ਨਵੰਬਰ ਨੂੰ ਹੋਵੇਗਾ ਫ਼ੈਸਲਾ

ਕਾਂਗਰਸੀ ਵਿਧਾਇਕ ਖਹਿਰਾ ਨੂੰ ਨਹੀਂ ਮਿਲੀ ਰਾਹਤ, 6 ਨਵੰਬਰ ਨੂੰ ਹੋਵੇਗਾ ਫ਼ੈਸਲਾ

 

 

 

Advertisement

 

ਚੰਡੀਗੜ੍ਹ, 2 ਨਵੰਬਰ (ਰੋਜਾਨਾ ਸਪੋਕਸਮੈਨ)- ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਵੀ ਅਦਾਲਤ ਤੋਂ ਰਾਹਤ ਨਹੀਂ ਮਿਲ ਸਕੀ। ਸੁਖਪਾਲ ਖਹਿਰਾ ਦੀ ਜ਼ਮਾਨਤ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਪਣਾ ਫ਼ਸੈਲਾ ਸੁਣਾਉਣਾ ਸੀ ਪਰ ਸਰਕਾਰੀ ਵਕੀਲ ਨੇ ਅਦਾਲਤ ਤੋਂ ਇਹ ਕਹਿ ਕੇ ਕੁਝ ਸਮਾਂ ਮੰਗਿਆ ਕਿ ਜ਼ਰੂਰੀ ਦਸਤਾਵੇਜ਼ ਮਿਲ ਗਏ ਹਨ। ਇਸ ਤੋਂ ਬਾਅਦ ਮਾਣਯੋਗ ਅਦਾਲਤ ਨੇ 6 ਨਵੰਬਰ ਨੂੰ ਦਸਤਾਵੇਜ਼ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਵਿਧਾਇਕ ਸੁਖਪਾਲ ਸਿੰਘ ਦੇ ਨਜ਼ਦੀਕੀ ਜਸਮੀਤ ਸਿੰਘ ਨੇ ਦੱਸਿਆ ਕਿ ਖਹਿਰਾ ਦੇ ਵਕੀਲ, ਸੀਨੀਅਰ ਐਡਵੋਕੇਟ ਵਿਕਰਮ ਚੌਧਰੀ ਅਤੇ ਸਰਕਾਰੀ ਵਕੀਲ ਦਰਮਿਆਨ ਹੋਈ ਬਹਿਸ ਤੋਂ ਬਾਅਦ ਮਾਣਯੋਗ ਹਾਈਕੋਰਟ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ ਅਤੇ 2 ਨਵੰਬਰ ਨੂੰ ਆਪਣਾ ਫ਼ੈਸਲਾ ਸੁਣਾਉਣਾ ਸੀ। ਉਨ੍ਹਾਂ ਨੂੰ ਉਮੀਦ ਹੈ ਕਿ ਹੁਣ ਖਹਿਰਾ ਨੂੰ 6 ਨਵੰਬਰ ਨੂੰ ਰਾਹਤ ਮਿਲ ਜਾਵੇਗੀ।

ਦੱਸ ਦਈਏ ਕਿ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ 2015 ਦੇ ਇੱਕ ਪੁਰਾਣੇ ਐਨਡੀਪੀਐਸ ਮਾਮਲੇ ਵਿਚ ਜਲਾਲਾਬਾਦ ਪੁਲਿਸ ਨੇ 28 ਸਤੰਬਰ ਨੂੰ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਸੁਖਪਾਲ ਸਿੰਘ ਖਹਿਰਾ ਨੇ ਇਸ ਗ੍ਰਿਫ਼ਤਾਰੀ ਨੂੰ ਬਦਲੇ ਦਾ ਹਮਲਾ ਦੱਸਿਆ ਸੀ। ਸੁਖਪਾਲ ਸਿੰਘ ਖਹਿਰਾ ਨੇ ਗ੍ਰਿਫ਼ਤਾਰੀ ਤੋਂ ਪਹਿਲਾਂ ਲਾਈਵ ਹੋ ਕੇ ਕਿਹਾ ਸੀ ਕਿ ਪੰਜਾਬ ‘ਚ ਜੰਗਲ ਰਾਜ ਅਤੇ ਬਦਲੇ ਦਾ ਰਾਜ ਚੱਲ ਰਿਹਾ ਹੈ ਕਿਉਂਕਿ ਮੈਂ CM ਭਗਵੰਤ ਮਾਨ ਦਾ ਵਿਰੋਧ ਕਰਦਾ ਸੀ, ਇਸ ਲਈ ਮੇਰੇ ਖਿਲਾਫ਼ ਇਹ ਕਾਰਵਾਈ ਕੀਤੀ ਗਈ ਹੈ।

Advertisement

ਦੱਸ ਦਈਏ ਕਿ ਸੁਖਪਾਲ ਸਿੰਘ ਖਹਿਰਾ ਨੇ ਜ਼ਮਾਨਤ ਲਈ ਮਾਣਯੋਗ ਅਦਾਲਤ ‘ਚ ਅਰਜ਼ੀ ਦਾਇਰ ਕੀਤੀ ਸੀ। ਜਿਸ ‘ਤੇ ਸੁਣਵਾਈ ਕਰਦਿਆਂ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀ ਬਹਿਸ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਅਤੇ 2 ਨਵੰਬਰ ਦੀ ਤਰੀਕ ਦੇ ਦਿੱਤੀ ਪਰ ਅੱਜ ਵੀ ਰਾਹਤ ਨਹੀਂ ਦਿੱਤੀ ਗਈ। ਸੁਖਪਾਲ ਸਿੰਘ ਖਹਿਰਾ ਦੇ ਨਜ਼ਦੀਕੀ ਜਸਮੀਤ ਸਿੰਘ ਨੇ ਦੱਸਿਆ ਕਿ ਅੱਜ ਮਾਣਯੋਗ ਅਦਾਲਤ ਨੇ ਸਰਕਾਰੀ ਵਕੀਲ ਨੂੰ ਸਖ਼ਤੀ ਨਾਲ ਕਿਹਾ ਕਿ ਪਹਿਲਾਂ ਵੀ ਕਈ ਵਾਰ ਸਮਾਂ ਲੈਣ ਦੇ ਬਾਵਜੂਦ ਕੋਈ ਸਬੂਤ ਪੇਸ਼ ਨਹੀਂ ਕੀਤਾ ਗਿਆ ਪਰ ਸਰਕਾਰੀ ਵਕੀਲ ਦੇ ਵਾਰ-ਵਾਰ ਬੇਨਤੀ ਕਰਨ ਅਤੇ ਲੋੜੀਂਦੇ ਦਸਤਾਵੇਜ਼ ਮਿਲਣ ਦੀ ਗੱਲ ਆਖਦਿਆਂ ਉਨ੍ਹਾਂ ਕਿਹਾ ਕਿ ਅਗਲੀ ਤਰੀਕ ਤੱਕ ਦਸਤਾਵੇਜ਼ ਪੇਸ਼ ਕਰ ਦਿੱਤੇ ਜਾਣਗੇ। ਜਿਸ ਤੋਂ ਬਾਅਦ ਅਦਾਲਤ ਨੇ 6 ਨਵੰਬਰ ਨੂੰ ਦਸਤਾਵੇਜ਼ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

Related posts

Breaking- Crime News – ਜਗਰਾਂਓ ਪਿੰਡ ਵਿਚ ਵਿਅਕਤੀ ਦੇ ਕੀਤੇ ਗਏ ਕਤਲ ਪਿੱਛੇ ਗੈਂਗਸਟਰ ਅਰਸ਼ ਡਾਲਾ ਦਾ ਹੱਥ, ਪੜ੍ਹੋ ਪੂਰੀ ਖਬਰ

punjabdiary

ਯੂ ਟਿਊਬ ‘ਲਾਈਕ’ ਕਰਨ ਦੇ ਬਾਅਦ ਵਿਅਕਤੀ ਨੂੰ ਲੱਗਾ 77 ਲੱਖ ਰੁਪਏ ਦਾ ਚੂਨਾ, ਜਾਣੋ ਸਾਈਬਰ ਠੱਗੀ ਦਾ ਨਵਾਂ ਤਰੀਕਾ

punjabdiary

ਪੁਲਿਸ ਵਲੋਂ ਫ਼ਰਜ਼ੀ ਕਾਲ ਦਾ ਪਰਦਾਫ਼ਾਸ਼

punjabdiary

Leave a Comment