Image default
ਅਪਰਾਧ

ਕਾਲੇ ਸ਼ੀਸ਼ਿਆਂ ਵਾਲੀ ਗੱਡੀ ‘ਚ ਗਾਇਕ ਸਿੱਪੀ ਗਿੱਲ ਪਹੁੰਚੇ ਪੁਲਸ ਕਮਿਸ਼ਨਰ ਦਫ਼ਤਰ, ਕਿਹਾ ਮਿਲ ਰਹੀਆਂ ਧਮਕੀਆਂ

ਕਾਲੇ ਸ਼ੀਸ਼ਿਆਂ ਵਾਲੀ ਗੱਡੀ ‘ਚ ਗਾਇਕ ਸਿੱਪੀ ਗਿੱਲ ਪਹੁੰਚੇ ਪੁਲਸ ਕਮਿਸ਼ਨਰ ਦਫ਼ਤਰ, ਕਿਹਾ ਮਿਲ ਰਹੀਆਂ ਧਮਕੀਆਂ

ਲੁਧਿਆਣਾ 2 ਮਈ (ਬਾਬੂਸ਼ਾਹੀ)- ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਫ਼ਤਰ ਅੱਜ ਗਾਇਕ ਸਿੱਪੀ ਗਿੱਲ ਪਹੁੰਚੇ, ਜਿੱਥੇ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਕਾਲੇ ਹੋਣ ਕਾਰਨ ਪੱਤਰਕਾਰਾਂ ਵੱਲੋਂ ਸਵਾਲ ਪੁੱਛਿਆ ਗਿਆ ਤਾਂ ਉਹ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਨੇ ਇੱਥੇ ਇਹ ਵੀ ਦੱਸ ਦਈਏ ਕਿ ਸਿੱਪੀ ਗਿੱਲ ਪੁਲਿਸ ਕਮਿਸ਼ਨਰ ਨੂੰ ਮਿਲਣ ਆਏ ਸੀ ਕਿਹਾ ਕਿ ਆਪਣੀ ਜਾਨ ਬਚਾਉਣ ਲਈ ਸ਼ੀਸ਼ੇ ਕਾਲੇ ਕਰਵਾਏ ਨੇ।
ਜਦੋਂ ਸਿੱਪੀ ਗਿੱਲ ਕੋਲੋਂ ਪਹੁੰਚਿਆ ਗਿਆ ਕਿ ਉਨ੍ਹਾਂ ਨੇ ਕਾਲੀ ਫ਼ਿਲਮ ਕਿਉਂ ਲਗਾਈ ਹੈ ਤਾਂ ਸਿੱਪੀ ਨੇ ਕਿਹਾ ਕਿ ਜਦੋਂ ਕਿਸੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹੋਣ ਤਾਂ ਉਦੋਂ ਬੰਦਾ ਕੀ ਕਰ ਸਕਦਾ ਹੈ।
ਇਸ ਦੇ ਨਾਲ ਹੀ ਸਿੱਪੀ ਗਿੱਲ ਨੇ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਇਹ ਵੀ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਕਰਦਾ ਹੈ ਤਾਂ ਇਹ ਚੰਗੀ ਗੱਲ ਹੈ ਜਾਂ ਮਾੜੀ।
ਦੱਸ ਦੇਈਏ ਕਿ ਅਜੇ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਸਿੱਪੀ ਗਿੱਲ ਨੂੰ ਧਮਕੀਆਂ ਦੇਣ ਪਿੱਛੇ ਕਿਹੜੀ ਗੈਂਗ ਦਾ ਹੱਥ ਹੈ ਤੇ ਨਾ ਹੀ ਉਨ੍ਹਾਂ ਵਲੋਂ ਜ਼ਿਆਦਾ ਜਾਣਕਾਰੀ ਸਾਂਝੀ ਕੀਤੀ ਗਈ ਹੈ।

Related posts

ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

punjabdiary

ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜ਼ਿੰਮੇਵਾਰੀ ਲੈਣ ਵਾਲਾ ਗੋਲਡੀ ਬਰਾੜ ਆਖਿਰ ਕੌਣ ਹੈ, ਕਿਉਂ ਕਰਵਾਇਆ ਮੂਸੇਵਾਲਾ ਦਾ ਕਤਲ

punjabdiary

ਵੱਡੀ ਖ਼ਬਰ – ਇਕ ਔਰਤ ਤੇ ਦਿਨ-ਦਿਹਾੜੇ ਚਾਰ ਨੌਜਵਾਨਾਂ ਨੇ ਤਲਵਾਰ ਨਾਲ ਵਾਰ ਕੀਤਾ, ਪੜ੍ਹੋ ਪੂਰੀ ਖ਼ਬਰ

punjabdiary

Leave a Comment