Image default
ਤਾਜਾ ਖਬਰਾਂ

ਕਿਸਾਨਾਂ ਨੂੰ ਕਣਕ ਦੇ ਮੰਡੀਕਰਨ ਵਿੱਚ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ- ਹਰਬੀਰ ਸਿੰਘ

ਕਿਸਾਨਾਂ ਨੂੰ ਕਣਕ ਦੇ ਮੰਡੀਕਰਨ ਵਿੱਚ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ- ਹਰਬੀਰ ਸਿੰਘ
ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼,ਖ੍ਰੀਦ ਏਜੰਸੀਆਂ, ਮੰਡੀ ਬੋਰਡ ਦੇ ਅਧਿਕਾਰੀਆਂ ਤੋਂ ਲਿਆ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ
ਮੰਡੀ ਬੋਰਡ ਨੇ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਛਾਂ ਤੇ ਰੋਸ਼ਨੀ ਆਦਿ ਦੇ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼
 ਫਰੀਦਕੋਟ, 28 ਮਾਰਚ – (ਗੁਰਮੀਤ ਸਿੰਘ ਬਰਾੜ) ਅਗਲੇ ਕੁਝ ਦਿਨਾਂ ਤੋਂ ਕਣਕ ਦੀ ਸ਼ੁਰੂ ਹੋ ਰਹੀ ਖਰੀਦ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ. ਹਰਬੀਰ ਸਿੰਘ ਵੱਲੋਂ ਸਮੂਹ ਐਸ.ਡੀ.ਐਮਜ਼, ਖ੍ਰੀਦ ਏਜੰਸੀਆਂ ਦੇ ਅਧਿਕਾਰੀਆਂ, ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ.ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ ਕੋਟਕਪੂਰਾ ਸ੍ਰੀ ਵਰਿੰਦਰ ਸਿੰਘ, ਐਸ.ਡੀ.ਐਮ ਜੈਤੋ ਡਾ. ਨਿਰਮਲ ਓਸੇਪਚਨ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਹਰਬੀਰ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈ , ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਣਕ ਦੀ ਖਰੀਦ ਨੂੰ ਨਿਰਵਿਘਣ ਅਤੇ ਸੁਚਾਰੂ ਢੰਗ ਨਾਲ ਕਰਨ ਲਈ ਆਪਣੇ ਆਪਣੇ ਵਿਭਾਗਾਂ ਨਾਲ ਸਬੰਧਤ ਕੰਮ ਮੁਕੰਮਲ ਕਰ ਲੈਣ ਤਾਂ ਜੋ ਮੰਡੀਆਂ ਵਿਚ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਲਈ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਕਣਕ ਦੀ ਸਰਕਾਰੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਹੈ ਜਿਸ ਦੇ ਲਈ ਸਮੁੱਚੇ ਵਿਭਾਗ ਹੁਣ ਤੋਂ ਹੀ ਕਮਰਕੱਸੇ ਕਰ ਲੈਣ। ਉਨ੍ਹਾਂ ਨੇ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਵੀ ਸਰਕਾਰ ਦੇ ਨਿਯਮਾਂ ਤਹਿਤ ਸਮੇਂ ਸਿਰ ਕਰਨ ਲਈ ਕਿਹਾ।ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ ਲਿਫਟਿੰਗ ਵੀ ਨਾਲੋਂ ਨਾਲ ਕੀਤੀ ਜਾਵੇ। ਉਨ੍ਹਾਂ ਜ਼ਿਲ੍ਹਾਂ ਮੰਡੀ ਅਫਸਰ ਨੂੰ ਕਿਹਾ ਕਿ ਖਰੀਦ ਕੇਂਦਰਾਂ ਵਿਚ ਬਿਜਲੀ, ਪਾਣੀ, ਕਣਕ ਸਾਫ਼ ਕਰਨ ਵਾਲੇ ਪੱਖੇ, ਤਰਪਾਲਾਂ ਆਦਿ ਦੇ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 5 ਲੱਖ 12 ਹਜ਼ਾਰ 779 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ ਜਦ ਕਿ ਇਸ ਸਾਲ ਵੀ 5 ਲੱਖ 12 ਹਜ਼ਾਰ 779 ਮੀਟਰਕ ਟਨ ਕਣਕ ਖਰੀਦ ਕਰਨ ਦਾ ਟੀਚਾ ਮਿਥਿਆ ਗਿਆ ਹੈ।ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਦੇ ਕੰਮਾਂ ਵਿੱਚ ਕੁਤਾਹੀ ਕਰਨ ਵਾਲਿਆ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਖੁਰਾਕ ਤੇ ਸਪਲਾਈਜ਼ ਕੰਟਰੋਲਰ ਸ੍ਰੀਮਤੀ ਜਸਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾਂ ਫਰੀਦਕੋਟ ਦੀਆਂ ਮੰਡੀਆਂ ਵਿਚ 68 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਜਿਸ ਵਿਚ ਫਰੀਦਕੋਟ ਦੇ 31, ਕੋਟਕਪੂਰਾ ਦੇ 16 ਅਤੇ ਜੈਤੋ ਦੇ 21 ਖਰੀਦ ਕੇਂਦਰ ਸ਼ਾਮਿਲ ਹਨ। ਉਨ੍ਹਾਂ ਡਿਪਟੀ ਕਮਿਸ਼ਨਰ ਦੇ ਧਿਆਨ ਹਿੱਤ ਲਿਆਂਦਾ ਕਿ ਕਣਕ ਦੀ ਖਰੀਦ ਢੋਆ ਢੁਆਈ ਅਤੇ ਲੇਬਰ ਆਦਿ ਦੇ ਟੈਂਡਰਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਮੌਕੇ ਡੀ.ਆਰ.ਓ ਸ. ਸੁਖਰਾਜ ਸਿੰਘ ਢਿੱਲੋਂ, ਜਿਲਾ ਮੰਡੀ ਅਫਸਰ ਸ੍ਰੀ ਸਲੋਧ ਕੁਮਾਰ, ਤਹਿਸੀਲਦਾਰ, ਡਾ. ਕਿਰਨਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ, ਤਹਿਸੀਲਦਾਰ ਕੋਟਕਪੂਰਾ ਬੇਅੰਤ ਸਿੰਘ ਸਿੱਧੂ ਤੋਂ ਇਲਾਵਾ ਮਾਰਕਫੈੱਡ, ਪਨਸਪ,ਐਫ.ਸੀ.ਆਈ ਅਤੇ ਵੇਅਰਹਾਊਸ ਖਰੀਦ ਏਜੰਸੀਆਂ ਦੇ ਡੀ.ਐਮਜ਼ ਹਾਜ਼ਰ ਸਨ।

Related posts

ਕਿਸਾਨਾਂ ਨੂੰ ਲੋੜ ਮੁਤਾਬਿਕ ਪਾਣੀ ਵਰਤਣ ਦੀ ਕੀਤੀ ਅਪੀਲ: ਬਿਜਲੀ ਮੰਤਰੀ

punjabdiary

Breaking- ਮਜ਼ਦੂਰਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਉਨ੍ਹਾਂ ਦੀ ਦਿਹਾੜੀ ਵਿਚ ਵਾਧਾ – ਮੰਤਰੀ ਅਨਮੋਲ ਗਗਨ ਮਾਨ

punjabdiary

Big Breaking-ਫਿਰੋਜ਼ਪੁਰ: ਘਰ ਵਿਚੋਂ ਔਰਤ ਦੀ ਸੜੀ ਹੋਈ ਲਾਸ਼ ਮਿਲੀ, ਜਾਂਚ ਸ਼ੁਰੂ

punjabdiary

Leave a Comment