Image default
About us

ਕਿਸਾਨ ਨਰਮੇਂ ਦੀ ਗੁਲਾਬੀ ਸੁੰਡੀ ‘ਤੋਂ ਸੁਚੇਤ ਰਹਿਣ

ਕਿਸਾਨ ਨਰਮੇਂ ਦੀ ਗੁਲਾਬੀ ਸੁੰਡੀ ‘ਤੋਂ ਸੁਚੇਤ ਰਹਿਣ

 

 

 

Advertisement

 

ਫਰੀਦਕੋਟ, 23 ਅਗਸਤ (ਪੰਜਾਬ ਡਾਇਰੀ)- ਡਾ. ਗੁਰਵਿੰਦਰ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਨਰਮੇਂ ਅਤੇ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ ਪਿੰਡ ਬਰਗਾੜੀ ਅਤੇ ਝੱਖੜਵਾਲਾ ਵਿਖੇ ਕੀਤਾ ਗਿਆ।

ਇਸ ਸਮੇਂ ਟੀਮ ਵਿੱਚ ਡਾ. ਗੁਰਪ੍ਰੀਤ ਸਿੰਘ, ਸਹਾਇਕ ਕਪਾਹ ਵਿਸਥਾਰ ਅਫਸਰ ਕੋਟਕਪੂਰਾ, ਡਾ. ਗੁਰਮਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਬਾਜਾਖਾਨਾ, ਡਾ. ਜਤਿੰਦਰਪਾਲ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਬਰਗਾੜੀ, ਡਾ. ਖੁਸ਼ਵੰਤ ਸਿੰਘ, ਡੀ.ਪੀ.ਡੀ. ਆਤਮਾ ਫਰੀਦਕੋਟ ਅਤੇ ਸ੍ਰੀ ਪਵਨਦੀਪ ਸਿੰਘ, ਏ.ਟੇ.ਐਮ. ਆਤਮਾ ਕੋਟਕਪੂਰਾ ਹਾਜ਼ਰ ਸਨ।

ਡਾ. ਗਿੱਲ ਵੱਲੋਂ ਦੱਸਿਆ ਗਿਆ ਕਿ ਨਰਮੇਂ ਦੀ ਫਸਲ ਵਧੀਆ ਖੜੀ ਹੈ ਅਤੇ ਕਿਸੇ ਕਿਸਮ ਦੀ ਕੋਈ ਬਿਮਾਰੀ ਜਾਂ ਕੀਟ ਦਾ ਹਮਲਾ ਆਰਥਿਕ ਕਗਾਰ ਪੱਧਰ ਤੋਂ ਵੱਧ ਨਹੀਂ ਹੈ। ਉਹਨਾਂ ਕਿਸਾਨ ਵੀਰਾਂ ਨੂੰ ਨਰਮੇਂ ਦੀ ਫਸਲ ਉੱਤੇ ਗੁਲਾਬੀ ਸੁੰਡੀ ਦੇ ਹਮਲੇ ਪ੍ਰਤੀ ਸੁਚੇਤ ਰਹਿਣ ਅਤੇ ਲਗਾਤਾਰ ਆਪਣੇ ਖੇਤਾਂ ਦਾ ਨਿਰੀਖਣ ਕਰਦੇ ਰਹਿਣ ਦੀ ਸਲਾਹ ਦਿੱਤੀ।

Advertisement

ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਵੀਰਾਂ ਨੂੰ ਕਿਸੇ ਬਿਮਾਰੀ ਜਾਂ ਕੀਟ ਦਾ ਹਮਲਾ ਆਰਥਿਕ ਕਗਾਰ ਪੱਧਰ ਤੋਂ ਵੱਧ ਦੇਖਣ ਨੂੰ ਮਿਲਦਾ ਹੈ ਤਾਂ ਉਹ ਵਿਭਾਗ ਦੇ ਖੇਤੀ ਮਾਹਿਰਾਂ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦੇ ਸਰਵੇਖਣ ਦੌਰਾਨ ਦੇਖਿਆ ਗਿਆ ਕਿ ਫਸਲ ਦੀ ਹਾਲਤ ਵਧੀਆ ਹੈ ਅਤੇ ਕਿਸਾਨ ਵੀਰਾਂ ਵੱਲੋਂ ਤਸੱਲੀ ਪ੍ਰਗਟਾਈ ਗਈ ਕਿ ਝੋਨੇ ਦੀ ਫਸਲ ਦੀ ਸਿੱਧੀ ਬਿਜਾਈ ਕਰਨ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ, ਉੱਥੋਂ ਹੀ ਖੇਤੀ ਖਰਚੇ ਵੀ ਘਟਦੇ ਹਨ।

ਇਸ ਮੌਕੇ ਅਮਰਜੀਤ ਸਿੰਘ, ਚਰਨਜੀਤ ਸਿੰਘ, ਲਖਵਿੰਦਰ ਸਿੰਘ, ਲਖਵੀਰ ਸਿੰਘ ਆਦਿ ਅਗਾਂਹਵਧੂ ਕਿਸਾਨ ਮੌਜੂਦ ਸਨ।

Related posts

ਸੁਖਦੇਵ ਸਿੰਘ ਢੀਂਡਸਾ ਨੇ ਸਿੱਖ ਪੰਥ ਅਤੇ ਪੰਜਾਬ ਦੀਆਂ ਚਿਰੋਕਣੀਆਂ ਮੰਗਾਂ ਲਈ PM ਨੂੰ ਪੱਤਰ ਲਿਖਿਆ

punjabdiary

ਵਿਰਾਸਤੀ ਕਾਫਲੇ ਦੌਰਾਨ ਲੋਕ ਸੰਪਰਕ ਵਿਭਾਗ ਵਿਰਾਸਤ ਦੇ ਰੰਗ ਵਿੱਚ ਰੰਗਿਆ

punjabdiary

ਪਾਰਟ ਟਾਈਮ Job ਦੇ ਨਾਂ ‘ਤੇ ਠੱਗੀ ਕਰਨ ਵਾਲੀਆਂ 100 ਵੈੱਬਸਾਈਟਾਂ ‘ਤੇ ਸਰਕਾਰ ਨੇ ਲਿਆ ਵੱਡਾ ਐਕਸ਼ਨ!

punjabdiary

Leave a Comment