Tuesday, August 11, 2026
Google search engine
Homeਤਾਜ਼ਾ ਖਬਰਕੇਜਰੀਵਾਲ ਨੂੰ ਹਾਈ ਕੋਰਟ ਤੋਂ ਮਿਲੀ ਮੋਹਲਤ, ED ਦੀ ਅਪੀਲ ’ਤੇ ਜਵਾਬ...

ਕੇਜਰੀਵਾਲ ਨੂੰ ਹਾਈ ਕੋਰਟ ਤੋਂ ਮਿਲੀ ਮੋਹਲਤ, ED ਦੀ ਅਪੀਲ ’ਤੇ ਜਵਾਬ ਲਈ 4 ਹਫ਼ਤਿਆਂ ਦਾ ਸਮਾਂ

ਕੇਜਰੀਵਾਲ ਨੂੰ ਹਾਈ ਕੋਰਟ ਤੋਂ ਮਿਲੀ ਮੋਹਲਤ, ED ਦੀ ਅਪੀਲ ’ਤੇ ਜਵਾਬ ਲਈ 4 ਹਫ਼ਤਿਆਂ ਦਾ ਸਮਾਂ

ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਦਾਇਰ ਅਪੀਲ ’ਤੇ ਆਪਣਾ ਜਵਾਬ ਪੇਸ਼ ਕਰਨ ਲਈ ਕੇਜਰੀਵਾਲ ਨੂੰ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ।

ਨਵੀਂ ਦਿੱਲੀ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡ੍ਰਿੰਗ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਦਾਇਰ ਅਪੀਲ ’ਤੇ ਆਪਣਾ ਜਵਾਬ ਪੇਸ਼ ਕਰਨ ਲਈ ਕੇਜਰੀਵਾਲ ਨੂੰ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ।

ਇਹ ਮਾਮਲਾ ਸੰਮਨ ਜਾਰੀ ਹੋਣ ਦੇ ਬਾਵਜੂਦ ਪੇਸ਼ ਨਾ ਹੋਣ ਨਾਲ ਸਬੰਧਤ ਦੋ ਮਾਮਲਿਆਂ ਵਿੱਚ ਟਰਾਇਲ ਕੋਰਟ ਵੱਲੋਂ ਕੇਜਰੀਵਾਲ ਨੂੰ ਬਰੀ ਕੀਤੇ ਜਾਣ ਨਾਲ ਜੁੜਿਆ ਹੋਇਆ ਹੈ। ED ਨੇ ਟਰਾਇਲ ਕੋਰਟ ਦੇ 22 ਜਨਵਰੀ ਨੂੰ ਦਿੱਤੇ ਇਸ ਫ਼ੈਸਲੇ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ।

ਜਸਟਿਸ ਮਨੋਜ ਜੈਨ ਦੀ ਅਗਵਾਈ ਵਾਲੇ ਬੈਂਚ ਅੱਗੇ ਸੁਣਵਾਈ ਦੌਰਾਨ ਕੇਜਰੀਵਾਲ ਵੱਲੋਂ ਪੇਸ਼ ਹੋਏ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮਾਮਲੇ ਵਿੱਚ ਵਕਾਲਤਨਾਮਾ ਦਾਖ਼ਲ ਕੀਤਾ ਜਾ ਚੁੱਕਾ ਹੈ ਅਤੇ ਇਸ ਤੋਂ ਬਾਅਦ ਵਿਸਥਾਰ ਨਾਲ ਜਵਾਬ ਦਾਇਰ ਕੀਤਾ ਜਾਵੇਗਾ।

ਦੂਜੇ ਪਾਸੇ, ED ਵੱਲੋਂ ਪੇਸ਼ ਐਡੀਸ਼ਨਲ ਸਾਲਿਸਿਟਰ ਜਨਰਲ ਐੱਸ.ਵੀ. ਰਾਜੂ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਸੁਣਵਾਈ ਨੂੰ ਕੁਝ ਸਮੇਂ ਲਈ ਅੱਗੇ ਪਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ ਨਾਲ ਸਬੰਧਤ ਮਾਮਲਾ ਵੀ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹੈ।

ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਕੇਜਰੀਵਾਲ ਨੂੰ ਆਪਣਾ ਜਵਾਬ ਦਾਖ਼ਲ ਕਰਨ ਲਈ ਚਾਰ ਹਫ਼ਤਿਆਂ ਦੀ ਮਿਆਦ ਦੇ ਦਿੱਤੀ। ਇਸ ਦੇ ਨਾਲ ਹੀ ਮਾਮਲੇ ਦੀ ਅਗਲੀ ਸੁਣਵਾਈ ਸਤੰਬਰ ਮਹੀਨੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਹੁਣ ਅਗਲੀ ਸੁਣਵਾਈ ਦੌਰਾਨ ਕੇਜਰੀਵਾਲ ਵੱਲੋਂ ਦਾਇਰ ਕੀਤੇ ਜਾਣ ਵਾਲੇ ਜਵਾਬ ਅਤੇ ED ਦੀ ਅਪੀਲ ’ਤੇ ਅਦਾਲਤ ਵਿੱਚ ਅਗਲੀ ਕਾਰਵਾਈ ਹੋਵੇਗੀ।

-(ਪੰਜਾਬੀ ਜਾਗਰਣ)

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments