Thursday, February 12, 2026
Google search engine
Homeਤਾਜ਼ਾ ਖਬਰਕੈਂਪ ਦੌਰਾਨ ਕੇਅਰ ਕਪੈਂਨੀਅਨ ਪ਼੍ਰੋਗਰਾਮ ਅਤੇ ਜੱਚਾ-ਬੱਚਾ ਸਿਹਤ ਸੇਵਾਵਾਂ ਬਾਰੇ ਦਿੱਤੀ ਜਾਣਕਾਰੀ

ਕੈਂਪ ਦੌਰਾਨ ਕੇਅਰ ਕਪੈਂਨੀਅਨ ਪ਼੍ਰੋਗਰਾਮ ਅਤੇ ਜੱਚਾ-ਬੱਚਾ ਸਿਹਤ ਸੇਵਾਵਾਂ ਬਾਰੇ ਦਿੱਤੀ ਜਾਣਕਾਰੀ

ਇਸ ਮੌਕੇ ਉਨਾਂ ਨੇ ਗਰਭਵਤੀ ਔਰਤਾਂ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਗਰਭਵਤੀ ਔਰਤਾਂ ਦੀ ਵਿਸ਼ੇਸ਼ ਜਾਂਚ ਕੀਤੀ ਜਾਂਦੀ ਹੈ।

ਫਰੀਦਕੋਟ- ਸਿਵਲ ਸਰਜਨ ਡਾ. ਚੰਦਰ ਸ਼ੇਖਰ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਬਾਜਾਖਾਨਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਔਲਖ ਵਿੱਚ ਕੇਅਰ ਕਪੈਂਨੀਅਨ ਪ਼੍ਰੋਗਰਾਮ ਅਤੇ ਜੱਚਾ-ਬੱਚਾ ਸਿਹਤ ਸੇਵਾਵਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਬੀ ਈ ਈ ਫਲੈਗ ਚਾਵਲਾ ਨੇ ਗਰਭਵਤੀ ਔਰਤਾਂ ਦੀ ਰਜਿਸਟ਼੍ਰੇਸ਼ਨ ਤੋਂ ਸੰਸਥਾਗਤ ਜਨੇਪੇ ਦੌਰਾਨ ਨਿਯਮਿਤ ਜਾਂਚ,ਟੀਕਾਕਰਨ ਅਤੇ ਸੰਤੁਲਿਤ ਖੁਰਾਕ ਬਾਰੇ ਜਾਣਕਾਰੀ ਦੇਣ ਅਤੇ ਵਿਭਾਗ ਅਧੀਨ ਮੁਹੱਈਆ ਸਿਹਤ ਸੇਵਾਵਾਂ ਅਤੇ ਸਹੂਲਤਾਂ ਸਬਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ- ਕੀ ‘ਆਪ’ ਮੰਤਰੀਆਂ ਨੂੰ ਹੁਣ ਸਕੂਲ ਜਾਣ ਦੀ ਵੀ ਲੋੜ ਹੈ?ਵਾਇਰਲ ਹੋ ਰਹੀ ਹੈ ‘ਆਪ’ ਦੇ ‘ਸਿੱਖਯ’ ਮਾਡਲ ਦੀ ਇੱਕ ਫੋਟੋ

ਇਸ ਮੌਕੇ ਉਨਾਂ ਨੇ ਗਰਭਵਤੀ ਔਰਤਾਂ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਗਰਭਵਤੀ ਔਰਤਾਂ ਦੀ ਵਿਸ਼ੇਸ਼ ਜਾਂਚ ਕੀਤੀ ਜਾਂਦੀ ਹੈ। ਉਨਾਂ ਕੇਅਰ ਕਪੈਂਨੀਅਨ ਪ਼੍ਰੋਗਰਾਮ ਬਾਰੇ ਵਿਸਥਾਰ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਹਾਈ ਰਿਸਕ ਗਰਭਵਤੀ ਔਰਤਾਂ ਦੀ ਨਿਯਮਿਤ ਜਾਂਚ,ਸਤੁਲਿਤ ਖੁਰਾਕ ਤੇ ਸੁਰੱਖਿਅਤ ਜਣੇਪੇ ਬਾਰੇ ਜਾਣਕਾਰੀ ਦਿੰਦਿਆਂ ਵੱਧ ਤੋਂ ਵੱਧ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਪ਼੍ਰੇਰਿਤ ਵੀ ਕੀਤਾ।ਇਸ ਮੌਕੇ ਸੀ ਐਚ ਓ ਕਿਰਨਦੀਪ ਕੌਰ, ਮਪਹਵ ਜੋਤੀ, ਹਰਦੀਪ ਕੌਰ ਤੇ ਪਰਮਜੀਤ ਸਿੰਘ ਨੇ ਮਾਂ ਦੇ ਦੁੱਧ ਦੀ ਮਹੱਤਤਾ,ਬੱਚਿਆਂ ਦਾ ਸਹੀ ਵਾਧਾ ਤੇ ਵਿਕਾਸ,ਪਰਿਵਾਰ ਨਿਯੋਜਨ ਅਤੇ ਬੇਟੀ ਬਚਾਓ-ਬੇਟੀ ਪੜਾਓ ਸਬਧੀ ਵੀ ਵਿਸਥਾਰ ਜਾਣਕਾਰੀ ਸਾਂਝੀ ਕੀਤੀ।ਉਨਾਂ ਵੱਲੋਂ ਹਾਈ ਰਿਸਕ ਗਰਭਵਤੀ ਔਰਤਾਂ ਦੀ ਨਿਗਰਾਨੀ ਅਤੇ ਖਤਰੇ ਦੇ ਚਿਨਾਂ ਨੂੰ ਪਹਿਚਾਨਣ,ਜੱਚਾ-ਬੱਚਾ ਭਲਾਈ ਸਕੀਮਾਂ ਸਬਧੀ ਜਾਗਰੂਕਤਾ ਸਮੱਗਰੀ ਦਾ ਪ੍ਰਦਰਸ਼ਨ ਵੀ ਕੀਤਾ ਗਿਆ ।

ਇਹ ਵੀ ਪੜ੍ਹੋ- ਬਲਾਤਕਾਰ ਦੇ ਮਾਮਲੇ ਵਿੱਚ ਏਐਸਆਈ ਨੂੰ ਉਮਰ ਕੈਦ ਦੀ ਸਜ਼ਾ

ਉਨਾਂ ਮਨਾਏ ਜਾਂਦੇ ਵਿਸ਼ੇਸ਼ ਮਮਤਾ ਦਿਵਸ ਅਤੇ ਗੈਰ-ਸੰਚਾਰੀ ਰੋਗਾਂ ਲਈ ਪਿੰਡਾਂ ਵਿੱਚ ਲਗਾਏ ਜਾ ਰਹੇ ਸਕਰੀਨਿੰਗ ਕੈਂਪਾਂ ਬਾਰੇ ਵੀ ਲੋਕਾਂ ਨੂੰ ਸੁਚੇਤ ਕੀਤਾ। ਇਸ ਮੌਕੇ ਸੀ ਐਚ ਓ ਕਿਰਨਦੀਪ ਕੌਰ, ਮਪਹਵ ਜੋਤੀ, ਹਰਦੀਪ ਕੌਰ, ਪਰਮਜੀਤ ਸਿੰਘ ਤੇ ਸਮੂਹ ਆਸ਼ਾ ਆਦਿ ਹਾਜਰ ਸਨ।

-(ਪੰਜਾਬ ਡਾਇਰੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments