Image default
About us

ਕੈਨੇਡਾ ‘ਚ ਫਸੇ ਵਿਦਿਆਰਥੀਆਂ ਨੇ CM ਮਾਨ ਨੂੰ ਲਿਖੀ ਚਿੱਠੀ, ਟਾਸਕ ਫੋਰਸ ਬਣਾ ਕੇ ਜਾਂਚ ਦੀ ਮੰਗ ਕੀਤੀ

ਕੈਨੇਡਾ ‘ਚ ਫਸੇ ਵਿਦਿਆਰਥੀਆਂ ਨੇ CM ਮਾਨ ਨੂੰ ਲਿਖੀ ਚਿੱਠੀ, ਟਾਸਕ ਫੋਰਸ ਬਣਾ ਕੇ ਜਾਂਚ ਦੀ ਮੰਗ ਕੀਤੀ

 

 

 

Advertisement

ਚੰਡੀਗੜ੍ਹ, 24 ਜੂਨ (ਨਿਊਜ 18)- ਪੰਜਾਬ ਵਿੱਚ ਟਰੈਵਲ ਏਜੰਟਾਂ ਵੱਲੋਂ ਧੋਖਾਧੜੀ ਕਰਕੇ ਕੈਨੇਡਾ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਖ਼ਤਰਾ ਪੂਰੀ ਤਰ੍ਹਾਂ ਟਲਿਆ ਨਹੀਂ ਹੈ। ਇਸ ਕਾਰਨ ਕੈਨੇਡਾ ‘ਚ ਫਸੇ ਪੰਜਾਬੀ ਵਿਦਿਆਰਥੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਮਦਦ ਦੀ ਮੰਗ ਕੀਤੀ ਹੈ। ਵਿਦਿਆਰਥੀਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦਾ ਕੇਸ ਕੈਨੇਡੀਅਨ ਏਜੰਸੀ ਕੋਲ ਪੇਸ਼ ਕੀਤਾ ਜਾਵੇ।
ਵਿਦਿਆਰਥੀਆਂ ਨੇ ਚਿੱਠੀ ਵਿੱਚ ਲਿਖਿਆ ਹੈ ਕਿ ਪਛਾਣੇ ਗਏ ਇਮੀਗ੍ਰੇਸ਼ਨ ਏਜੰਟਾਂ ਵਿਰੁੱਧ ਕਾਨੂੰਨ ਦੇ ਅਨੁਸਾਰ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਸਬੰਧਤ ਕੈਨੇਡੀਅਨ ਅਧਿਕਾਰੀਆਂ ਨਾਲ ਸੰਪਰਕ ਕਰਕੇ ਪ੍ਰਭਾਵਿਤ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵਕਾਲਤ ਕਰਨ ਦੀ ਮੰਗ ਕੀਤੀ ਹੈ। ਵਿਦਿਆਰਥੀਆਂ ਨੇ ਚਿੱਠੀ ਵਿੱਚ ਧੋਖਾਧੜੀ ‘ਚ ਸ਼ਾਮਲ ਇਮੀਗ੍ਰੇਸ਼ਨ ਸਲਾਹਕਾਰਾਂ ਦੀ ਜਾਂਚ ਕਰਨ ਲਈ ਇੱਕ ਟਾਸਕ ਫੋਰਸ ਦੀ ਸਥਾਪਨਾ ਦੀ ਮੰਗ ਕੀਤੀ ਹੈ।
ਪੰਜਾਬੀ ਵਿਦਿਆਰਥੀਆਂ ਨੇ ਸੀਐਮ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਲਈ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦਾ ਗਠਨ ਕੀਤਾ ਜਾਵੇ, ਤਾਂ ਜੋ ਉਨ੍ਹਾਂ ਦੀ ਪੂਰੀ ਮਦਦ ਕੀਤੀ ਜਾ ਸਕੇ। ਇਸ ਦੇ ਨਾਲ ਹੀ ਵਿਦਿਆਰਥੀਆਂ ਦੀ ਪੀ.ਆਰ ਕੀਤੀ ਜਾ ਸਕਦੀ ਹੈ ਅਤੇ ਉਨ੍ਹਾਂ ਦੇ ਰਹਿਣ-ਸਹਿਣ ਦਾ ਪ੍ਰਬੰਧ ਯਕੀਨੀ ਬਣਾਇਆ ਜਾ ਸਕਦਾ ਹੈ। ਸੀਐਮ ਭਗਵੰਤ ਮਾਨ ਨੂੰ ਭੇਜੇ ਪੱਤਰ ਵਿੱਚ ਵਿਦਿਆਰਥੀਆਂ ਨੇ ਉਨ੍ਹਾਂ ਨਾਲ ਠੱਗੀ ਮਾਰਨ ਵਾਲੇ ਕਈ ਏਜੰਟਾਂ ਦੇ ਨਾਂ ਲਿਖੇ ਹਨ। ਇਨ੍ਹਾਂ ਵਿੱਚ ਮੁਲਜ਼ਮ ਏਜੰਟ ਬ੍ਰਿਜੇਸ਼ ਮਿਸ਼ਰਾ ਸਮੇਤ ਕੁੱਲ 5 ਏਜੰਟਾਂ ਦੇ ਨਾਂ ਸ਼ਾਮਲ ਹਨ। ਉਨ੍ਹਾਂ ਪੰਜਾਬ ਵਿੱਚ ਰਹਿੰਦੇ ਆਪਣੇ ਪਰਿਵਾਰਾਂ ਦੀ ਆਰਥਿਕ ਮਦਦ ਦੀ ਵੀ ਅਪੀਲ ਕੀਤੀ ਹੈ।
ਕੈਨੇਡਾ ਵਿਚ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਕੈਨੇਡੀਅਨ ਕਾਲਜ ਦਾਖਲਾ ਪੱਤਰ ਘੁਟਾਲੇ ਵਿੱਚ ਸ਼ਾਮਲ ਭਾਰਤੀ ਇਮੀਗ੍ਰੇਸ਼ਨ ਏਜੰਟ ਬ੍ਰਿਜੇਸ਼ ਮਿਸ਼ਰਾ ਗ੍ਰਿਫਤਾਰ ਕਰ ਲਿਆ ਗਿਆ ਹੈ। ਬ੍ਰਿਜੇਸ਼ ਮਿਸ਼ਰਾ ਦੀ ਗ੍ਰਿਫਤਾਰੀ ਉਦੋਂ ਹੋਈ ਜਦੋਂ ਉਹ ਕੈਨੇਡਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ।
ਦੱਸ ਦਈਏ ਕਿ ਬ੍ਰਿਜੇਸ਼ ਮਿਸ਼ਰਾ ਜਲੰਧਰ ਵਿੱਚ ਇੱਕ ਇਮੀਗ੍ਰੇਸ਼ਨ ਏਜੰਸੀ ਚਲਾਉਂਦਾ ਹੈ। ਕੈਨੇਡਾ ਵਿੱਚ ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਕੁਝ ਸਮਾਂ ਪਹਿਲਾਂ ਹੀ ਲਾਪਤਾ ਹੋ ਗਿਆ ਸੀ।

Related posts

ਟੈਟਨਸ ਟੀਕੇ ਨਾਲ ਦੂਸਰੇ ਦਿਨ ਵੀ ਵਿਦਿਅਰਥਣਾਂ ਦੀ ਹਾਲਤ ਗੰਭੀਰ, 10 ਹੋਰ ਵਿਦਿਆਰਥਣਾਂ ਇਲਾਜ ਲਈ ਹਸਪਤਾਲ ਲਿਆਂਦੀਆਂ

punjabdiary

ਡਿਪਟੀ ਕਮਿਸ਼ਨ ਨੇ ਜਿਲ੍ਹੇ ਦੀਆਂ 02 ਇਕਾਈਆਂ ਨੂੰ ਸਰਟੀਫਿਕੇਟ ਆਫ ਇੰਨ ਪ੍ਰਿੰਸੀਪਲ ਅਪਰੂਵਲ ਜਾਰੀ ਕੀਤੇ

punjabdiary

ਓਮ ਪ੍ਰਕਾਸ਼ ਸੋਨੀ ਅਦਾਲਤ ‘ਚ ਪੇਸ਼, ਇੱਕ ਦਿਨ ਦਾ ਮਿਲਿਆ ਰਿਮਾਂਡ

punjabdiary

Leave a Comment