Image default
ਅਪਰਾਧ

ਕੋਟਕਪੂਰਾ ਗੋਲੀਕਾਂਡ, ਪੁਲਿਸ ਮੁਲਾਜ਼ਮਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ

ਕੋਟਕਪੂਰਾ ਗੋਲੀਕਾਂਡ, ਪੁਲਿਸ ਮੁਲਾਜ਼ਮਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ

 

 

 

Advertisement

 

ਫ਼ਰੀਦਕੋਟ, 14 ਅਕਤੂਬਰ (ਰੋਜਾਨਾ ਸਪੋਕਸਮੈਨ)- ਕੋਟਕਪੂਰਾ ਗੋਲੀਕਾਂਡ ਵਿਚ ਮੁਲਜ਼ਮ ਵਜੋਂ ਨਾਮਜ਼ਦ ਹੋਣ ਤੋਂ ਬਾਅਦ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਮੁਅੱਤਲੀ ਅਧੀਨ ਚੱਲ ਰਹੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਐਸ.ਐਸ.ਪੀ. ਸੁਖਮਿੰਦਰ ਸਿੰਘ ਮਾਨ ਵਲੋਂ ਅਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਅਰਜ਼ੀ ਲਾਈ ਗਈ ਸੀ, ਜਿਸ ’ਤੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਦੋਨਾਂ ਧਿਰਾਂ ਦੀ ਬਹਿਸ ਸੁਣਨ ਉਪਰੰਤ ਇਨ੍ਹਾਂ ਨੂੰ ਜ਼ਮਾਨਤ ਦੇ ਦਿਤੀ।

ਜਾਣਕਾਰੀ ਅਨੁਸਾਰ ਕੋਟਕਪੂਰਾ ਗੋਲੀਕਾਂਡ ਦੀ ਪੜਤਾਲ ਕਰ ਰਹੇ ਐਲ.ਕੇ. ਯਾਦਵ ਦੀ ਅਗਵਾਈ ਵਾਲੀ ਐਸ.ਆਈ.ਟੀ. ਵਲੋਂ ਕੋਟਕਪੂਰਾ ਗੋਲੀਕਾਂਡ ਵਿਚ ਚੌਥਾ ਸਪਲੀਮੈਂਟ ਚਲਾਨ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿਸ ਵਿਚ ਧਾਰਾ 118 ਅਤੇ 119 ਦਾ ਵਾਧਾ ਕੀਤਾ ਗਿਆ ਸੀ, ਜਿਸ ’ਤੇ ਇਨ੍ਹਾਂ ਨੇ ਅਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਮਾਨਯੋਗ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿਚ ਅਗਾਉਂ ਜ਼ਮਾਨਤ ਅਰਜ਼ੀ ਦੇ ਕੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਚੱਲਦੇ ਕੇਸ ਤਕ ਜ਼ਮਾਨਤ ਦਿਤੀ ਜਾਵੇ।

Advertisement

Related posts

Breaking- ਫਿਰ ਦੁਬਾਰਾ ਸੁਖਬੀਰ ਸਿੰਘ ਬਾਦਲ ਤੋਂ SIT ਪੁੱਛਗਿਛ ਕਰੇਗੀ, ਮਾਮਾਲ ਬਹਿਬਲ ਗੋਲੀ ਕਾਂਡ

punjabdiary

Breaking- ਗੈਂਗਸਟਰ ਨਾਲ ਸੰਬੰਧਿਤ ਵਿਅਕਤੀਆ ਦੀ ਭਾਲ ਵਿਚ ਐਨ ਆਈ ਏ ਨੇ ਪੰਜਾਬ ਸਮੇਤ ਦੋ ਹੋਰ ਰਾਜਾਂ ਵਿਚ ਛਾਪੇਮਾਰੀ ਕੀਤੀ

punjabdiary

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਸਚਿਨ ਨੂੰ 10 ਦਿਨਾਂ ਦੇ ਰਿਮਾਂਡ ‘ਤੇ ਭੇਜਿਆ

punjabdiary

Leave a Comment