ਕੋਟਕਪੂਰਾ ਮਾਮਲੇ ਦਰਮਿਆਨ ਸੁਖਬੀਰ ਬਾਦਲ ਨੇ ਵਿਦੇਸ਼ ਜਾਣ ਲਈ ਅਦਾਲਤ ਤੋਂ ਮੰਗੀ ਮਨਜ਼ੂਰੀ
ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਇੱਕ ਨਿੱਜੀ ਸਮਾਗਮ ਅਤੇ ਪਰਿਵਾਰਕ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਵਿਦੇਸ਼ ਜਾਣਾ ਜ਼ਰੂਰੀ ਹੈ। ਉਨ੍ਹਾਂ ਨੇ ਅਦਾਲਤ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਮਾਮਲੇ ਦੀ ਅਗਲੀ ਸੁਣਵਾਈ ਤੋਂ ਪਹਿਲਾਂ ਭਾਰਤ ਵਾਪਸ ਪਰਤ ਆਉਣਗੇ।

ਚੰਡੀਗੜ੍ਹ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਟਕਪੂਰਾ ਗੋਲੀਕਾਂਡ ਨਾਲ ਜੁੜੇ ਮਾਮਲੇ ਦੇ ਚੱਲਦਿਆਂ ਵਿਦੇਸ਼ ਯਾਤਰਾ ਲਈ ਚੰਡੀਗੜ੍ਹ ਦੀ ਅਦਾਲਤ ਦਾ ਰੁਖ ਕੀਤਾ ਹੈ। ਉਨ੍ਹਾਂ ਨੇ 7 ਜੁਲਾਈ ਤੋਂ 11 ਜੁਲਾਈ 2026 ਤੱਕ ਵਿਦੇਸ਼ ਜਾਣ ਦੀ ਮਨਜ਼ੂਰੀ ਲਈ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਚੰਡੀਗੜ੍ਹ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਹੈ।
ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਇੱਕ ਨਿੱਜੀ ਸਮਾਗਮ ਅਤੇ ਪਰਿਵਾਰਕ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਵਿਦੇਸ਼ ਜਾਣਾ ਜ਼ਰੂਰੀ ਹੈ। ਉਨ੍ਹਾਂ ਨੇ ਅਦਾਲਤ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਮਾਮਲੇ ਦੀ ਅਗਲੀ ਸੁਣਵਾਈ ਤੋਂ ਪਹਿਲਾਂ ਭਾਰਤ ਵਾਪਸ ਪਰਤ ਆਉਣਗੇ।
ਸੁਖਬੀਰ ਬਾਦਲ ਨੇ ਆਪਣੀ ਅਰਜ਼ੀ ਵਿੱਚ ਇਹ ਵੀ ਦੱਸਿਆ ਹੈ ਕਿ ਉਨ੍ਹਾਂ ਨੂੰ Z+ ਸੁਰੱਖਿਆ ਪ੍ਰਾਪਤ ਹੈ ਅਤੇ ਅੱਤਵਾਦੀ ਜਥੇਬੰਦੀਆਂ ਤੋਂ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਇਸ ਲਈ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੇ ਆਪਣੀ ਪੂਰੀ ਯਾਤਰਾ ਯੋਜਨਾ ਜਨਤਕ ਅਰਜ਼ੀ ਵਿੱਚ ਸ਼ਾਮਲ ਨਹੀਂ ਕੀਤੀ। ਵਿਸਥਾਰਤ ਯਾਤਰਾ ਵੇਰਵਾ ਅਦਾਲਤ ਨੂੰ ਸੀਲਬੰਦ ਲਿਫਾਫੇ ਵਿੱਚ ਸੌਂਪਿਆ ਗਿਆ ਹੈ।
ਪਹਿਲਾਂ ਵੀ ਮਿਲ ਚੁੱਕੀ ਹੈ ਵਿਦੇਸ਼ ਜਾਣ ਦੀ ਮਨਜ਼ੂਰੀ
ਅਰਜ਼ੀ ਵਿੱਚ ਇਹ ਵੀ ਉਲੇਖ ਕੀਤਾ ਗਿਆ ਹੈ ਕਿ ਸਾਲ 2023, 2025 ਅਤੇ 2026 ਦੌਰਾਨ ਵੱਖ-ਵੱਖ ਅਦਾਲਤਾਂ ਉਨ੍ਹਾਂ ਨੂੰ ਵਿਦੇਸ਼ ਯਾਤਰਾ ਦੀ ਇਜਾਜ਼ਤ ਦੇ ਚੁੱਕੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਹਰ ਵਾਰ ਉਨ੍ਹਾਂ ਨੇ ਅਦਾਲਤ ਵੱਲੋਂ ਲਗਾਈਆਂ ਸਾਰੀਆਂ ਸ਼ਰਤਾਂ ਦੀ ਪੂਰੀ ਪਾਲਣਾ ਕੀਤੀ ਅਤੇ ਜ਼ਮਾਨਤ ਦੀ ਕਿਸੇ ਵੀ ਸ਼ਰਤ ਦੀ ਉਲੰਘਣਾ ਨਹੀਂ ਕੀਤੀ।
ਅਦਾਲਤ ਦੇ ਫੈਸਲੇ ਦੀ ਉਡੀਕ
ਸੁਖਬੀਰ ਬਾਦਲ ਨੇ ਅਦਾਲਤ ਕੋਲ 7 ਤੋਂ 11 ਜੁਲਾਈ ਤੱਕ ਵਿਦੇਸ਼ ਯਾਤਰਾ ਦੀ ਮਨਜ਼ੂਰੀ ਦੇਣ ਦੀ ਬੇਨਤੀ ਕੀਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 17 ਜੁਲਾਈ 2026 ਨੂੰ ਨਿਰਧਾਰਤ ਹੈ। ਫਿਲਹਾਲ ਅਦਾਲਤ ਵੱਲੋਂ ਇਸ ਅਰਜ਼ੀ ‘ਤੇ ਕੋਈ ਫੈਸਲਾ ਨਹੀਂ ਸੁਣਾਇਆ ਗਿਆ।
-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


