ਕੋਰੋਨਾ ਟੀਕਾਕਰਨ ਮੁਹਿੰਮ ਨੂੰ ਤੇਜ ਕਰਨ ਲਈ ਕੀਤੀ ਮੀਟਿੰਗ
ਸੁਪਰਵਾਈਜ਼ਰਾਂ ਨੂੰ ਸਕੂਲਾਂ ਤੇ ਪੰਚਾਇਤਾਂ ਨਾਲ ਤਾਲਮੇਲ ਕਰਨ ਦੀ ਹਦਾਇਤ
ਸਾਦਿਕ – ਡਾ.ਰੂਹੀ ਦੁੱਗ ਆਈ.ਏ.ਐਸ,ਡਿਪਟੀ ਕਮਿਸ਼ਨਰ ਫਰੀਦਕੋਟ ਅਤੇ ਸਿਵਲ ਸਰਜਨ ਡਾ.ਸੰਜੇ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਅਧੀਨ ਕੋਰੋਨਾ ਟੀਕਾਕਰਨ ਮੁਹਿੰਮ ਬਹੁਤ ਵਧੀਆ ਤਰੀਕੇ ਨਾਲ ਚੱਲ ਰਹੀ ਹੈ। ਕੋਰੋਨਾ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ ਕਰਨ ਲਈ ਬਲਾਕ ਪੀ.ਐਚ.ਸੀ ਜੰਡ ਸਾਹਿਬ ਦੇ ਸੀਨੀਅਰ ਮੈਡੀਕਲ ਅਫਸਰ ਡਾ.ਰਾਜੀਵ ਭੰਡਾਰੀ,ਨੋਡਲ ਅਫਸਰ ਆਈ.ਈ.ਸੀ ਗਤੀਵਿਧੀਆਂ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਅਤੇ ਰਿਪੋਰਟਿੰਗ ਇੰਚਾਰਜ ਸਟਾਫ ਨਰਸ ਰਾਜਬੀਰ ਕੌਰ ਨੇ ਬਲਾਕ ਦੇ ਮਲਟੀ ਪਰਪਜ਼ ਹੈਲਥ ਸੁਪਰਵਾਈਜ਼ਰਾਂ ਨਾਲ ਸਥਾਨਕ ਵੈਕਸੀਨ ਸਟੋਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਭੰਡਾਰੀ ਨੇ ਦੱਸਿਆ ਕਿ ਮਾਹਿਰਾਂ ਅਨੁਸਾਰ ਕੋਰੋਨਾ ਦੀ ਚੌਥੀ ਲਹਿਰ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਉਨਾਂ ਕਿਹਾ ਕਿ ਲੋਕਾਂ ਵਲੋਂ ਟੀਕਾਕਰਨ ਕਰਵਾਉਣ ਕਰ ਕੇ ਹੀ ਤੀਜੀ ਲਹਿਰ ਵਿਚ ਕੋਰੋਨਾ ਬਿਮਾਰੀ ਦਾ ਪ੍ਰਕੋਪ ਘੱਟ ਸੀ ਪਰ ਅਜੇ ਕੋਰੋਨਾ ਬਿਮਾਰੀ ਮੁਕੰਮਲ ਖਤਮ ਨਹੀਂ ਹੋਈ। ਕੋਰੋਨਾ ਬਿਮਾਰੀ ਤੋਂ ਬਚਣ ਲਈ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ,ਕੋਰੋਨਾ ਟੀਕਾਕਰਨ ਦੇ ਨਾਲ-ਨਾਲ ਸਾਵਧਾਨੀਆਂ ਵਰਤਣੀਆਂ ਵੀ ਜਰੂਰੀ ਹਨ। ਉਨਾਂ ਸਮੂਹ ਬਲਾਕ ਸੁਪਰਵਾਈਜ਼ਰਾਂ ਨੂੰ ਕੋਰੋਨਾ ਟੀਕਾਕਰਨ ਮੁਹਿੰਮ ਤੇਜ ਕਰਨ ਦੀ ਹਦਾਇਤ ਕਰਦਿਆਂ ਆਪਣੇ ਸੈਕਟਰ ਅਧੀਨ ਆਉਂਦੇ ਪਿੰਡਾਂ,ਸਕੂਲਾਂ ਅਤੇ ਕਾਲਜਾਂ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ ਲਗਾ ਕਿ ਵਾਂਝੇ ਰਹਿ ਚੁੱਕੇ ਲਾਭਪਾਤਰੀਆਂ ਨੂੰ ਕਵਰ ਕਰਨ ਦੀ ਹਦਾਇਤ ਕੀਤੀ। ਡਾ.ਪ੍ਰਭਦੀਪ ਨੇ ਸਮੂਹ ਸਟਾਫ ਨੂੰ ਅਪੀਲ ਕੀਤੀ ਕਿ ਟੀਕਾਕਰਨ ਕੈਂਪ ਲਈ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਅਵਾਜ਼ ਦੁਆਈ ਜਾਵੇ ਅਤੇ ਪਿੰਡ ਪੰਚਾਇਤ,ਕਲੱਬ ਅਤੇ ਦੂਸਰੇ ਵਿਭਾਗਾਂ ਦਾ ਸਹਿਯੋਗ ਵੀ ਲਿਆ ਜਾਵੇ।ਮਮਤਾ ਦਿਵਸ ਅਤੇ ਜਾਗਰੂਕਤਾ ਕੈਂਪ ਮੌਕੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਸਬੰਧੀ ਸਹੀ ਜਾਣਕਾਰੀ ਵੀ ਦਿੱਤੀ ਜਾਵੇ।ਸਟਾਫ ਨਰਸ ਰਾਜਬੀਰ ਕੌਰ ਨੇ ਸਬ-ਸੈਂਟਰਾਂ ਦੇ ਸਮੂਹ ਸਟਾਫ ਦੀ ਟੀਕਾਕਰਨ ਕੈਂਪਾਂ ਵਿੱਚ ਸ਼ਮੂਲੀਅਤ, ਰਿਪੋਰਟਿੰਗ ਅਤੇ ਅੰਕੜੇ ਤੁਰੰਤ ਆਨਲਾਈਨ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ ।
ਕੋਰੋਨਾ ਟੀਕਾਕਰਨ ਮੁਹਿੰਮ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐਮ.ਓ ਡਾ.ਰਾਜੀਵ ਭੰਡਾਰੀ ਅਤੇ ਬੀ.ਈ.ਈ ਡਾ.ਪ੍ਰਭਦੀਪ ਚਾਵਲਾ।
ਕੋਰੋਨਾ ਟੀਕਾਕਰਨ ਮੁਹਿੰਮ ਨੂੰ ਤੇਜ ਕਰਨ ਲਈ ਕੀਤੀ ਮੀਟਿੰਗ
previous post