ਕੋ-ਆਪਰੇਟਿਵ ਬੈਂਕ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 80 ਪ੍ਰਤੀਸ਼ਤ ਤੱਕ ਸਬਸਿਡੀ ‘ਤੇ ਕਰਜ਼ਾ ਕਰਦਾ ਹੈ ਪ੍ਰਦਾਨ
ਚੰਡੀਗੜ੍ਹ, 6 ਅਕਤੂਬਰ (ਜੀ ਨਿਊਜ)- ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੇ ਹਿੱਸੇ ਵਜੋਂ, ਪੰਜਾਬ ਦੇ ਸਹਿਕਾਰੀ ਬੈਂਕਾਂ ਨੇ ‘ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ ਵਿੱਚ ਸਰਪੰਚ ਲਈ 52825 ਅਤੇ ਪੰਚ ਲਈ 166338 ਨਾਮਜ਼ਦਗੀਆਂ ਹੋਈਆਂ ਪ੍ਰਾਪਤ
ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਰੀ ਖਰੀਦਣ ਲਈ ਆਸਾਨ ਕਰਜ਼ਾ ਮੁਹੱਈਆ ਕਰਵਾਉਣਾ ਹੈ, ਤਾਂ ਜੋ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਇਹ ਸਕੀਮ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਅਤੇ ਜ਼ਿਲ੍ਹਾ ਸਹਿਕਾਰੀ ਬੈਂਕਾਂ ਦੀਆਂ 802 ਸ਼ਾਖਾਵਾਂ ਵਿੱਚ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਇਸ ਸਕੀਮ ਦਾ ਲਾਭ ਸਰਲ ਅਤੇ ਆਸਾਨ ਪ੍ਰਕਿਰਿਆ ਰਾਹੀਂ ਲੈ ਸਕਦੇ ਹਨ।
ਇਹ ਵੀ ਪੜ੍ਹੋ- ਪਿੰਡ ਜਗਤਪੁਰਾ ਦੀਆਂ ਪੰਚਾਇਤੀ ਚੋਣਾਂ ਹੋਈਆਂ ਰੱਦ, ਪਰਵਾਸੀ ਮਜ਼ਦੂਰਾਂ ਦੀਆਂ 6500 ਵੋਟਾਂ ਦਾ ਪਿਆ ਰੌਲਾ
ਮੁੱਖ ਮੰਤਰੀ ਨੇ ਇਹ ਕਿਹਾ ਕਿ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.) ਅਤੇ ਪੇਂਡੂ ਖੇਤਰਾਂ ਦੇ ਹੋਰ ਅਗਾਂਹਵਧੂ ਕਿਸਾਨ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਜਾਂ ਹੋਰ ਅਦਾਰੇ ਕਾਮਨ ਹਾਇਰਿੰਗ ਸੈਂਟਰ (ਸੀ.ਐੱਚ.ਸੀ.) ਸਕੀਮ ਅਧੀਨ ਖੇਤੀ ਸੰਦਾਂ ਦੀ ਖਰੀਦ ‘ਤੇ 80 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਅਗਾਂਹਵਧੂ ਕਿਸਾਨ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਬੇਲਰ ਅਤੇ ਸੁਪਰਸੀਡਰ ਵਰਗੇ ਖੇਤੀ ਸੰਦਾਂ ਦੀ ਖਰੀਦ ‘ਤੇ 50 ਫੀਸਦੀ ਸਬਸਿਡੀ ਦੇ ਪਾਤਰ ਹੋਣਗੇ।
ਇਹ ਵੀ ਪੜ੍ਹੋ- SGPC ਨੇ ਸ੍ਰੀ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ‘ਤੇ ਰੋਕ ਦਾ ਲਿਆ ਸਖ਼ਤ ਨੋਟਿਸ, ਮੰਗਿਆ ਸਪੱਸ਼ਟੀਕਰਨ
ਮੁੱਖ ਮੰਤਰੀ ਨੇ ਇਹ ਉਮੀਦ ਜ਼ਾਹਰ ਕੀਤੀ ਕਿ ਇਹ ਸਕੀਮ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਮਦਦ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਕੀਮ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਚੋਣ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਦਦਗਾਰ ਹੋਵੇਗੀ। ਮੁੱਖ ਮੰਤਰੀ ਮਾਨ ਨੇ ਕਿਸਾਨਾਂ ਦੀ ਭਲਾਈ ਨੂੰ ਹਰ ਸੰਭਵ ਤਰੀਕੇ ਨਾਲ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਲੈਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ- ਪਾਕਿਸਤਾਨ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਭਾਰਤ ਵਿੱਚ ਨਹੀਂ ਹੋਵੇਗੀ ਰਿਲੀਜ਼
ਮੁੱਖ ਮੰਤਰੀ ਨੇ ਇਹ ਕਿਹਾ ਕਿ ਖੇਤੀ ਰਹਿੰਦ-ਖੂੰਹਦ ਦੀ ਸਪਲਾਈ ਲੜੀ ਵਿੱਚ ਉਦਯੋਗਾਂ ਅਤੇ ਕਿਸਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਘਟਾਉਣ ਲਈ ਬਾਇਓ-ਊਰਜਾ ਪਲਾਂਟਾਂ ਦਾ ਸਮਰਥਨ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਪਹਿਲਕਦਮੀ ਬਾਇਓਮਾਸ ਸਪਲਾਈ ਚੇਨ ਰਾਹੀਂ ਬਾਇਓ-ਊਰਜਾ ਉਦਯੋਗ ਤੱਕ ਖੇਤੀ ਰਹਿੰਦ-ਖੂੰਹਦ ਦੀ ਪਹੁੰਚ ਨੂੰ ਯਕੀਨੀ ਬਣਾ ਕੇ ਇਸ ਪ੍ਰਦੂਸ਼ਣ ਤੋਂ ਬਚਣ ਵਿੱਚ ਮਦਦ ਕਰੇਗੀ। ਸੀਐਮ ਮਾਨ ਨੇ ਕਿਹਾ ਕਿ ਬਿਜਲੀ ਉਤਪਾਦਨ ਯੂਨਿਟ, ਕੰਪਰੈੱਸਡ ਬਾਇਓਗੈਸ (ਸੀਬੀਜੀ) ਪਲਾਂਟ, 2ਜੀ ਈਥਾਨੌਲ ਫੈਕਟਰੀਆਂ ਫਸਲਾਂ ਦੀ ਰਹਿੰਦ-ਖੂੰਹਦ ਅਤੇ ਬਾਇਓ-ਇੰਧਨ ਦੇ ਆਧਾਰ ‘ਤੇ ਆਪਣੀ ਸਪਲਾਈ ਚੇਨ ਨੂੰ ਮਜ਼ਬੂਤ ਕਰ ਸਕਦੀਆਂ ਹਨ, ਜਿਸ ਨਾਲ ਉਦਯੋਗ ਨੂੰ ਪੂਰਾ ਫਾਇਦਾ ਹੋਵੇਗਾ।
ਇਹ ਵੀ ਪੜ੍ਹੋ- ਈਮੇਲ ਰਾਹੀਂ ਮਿਲੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਪੁਲਿਸ ਨੇ ਜਾਂਚ ਕੀਤੀ ਸ਼ੁਰੂ
ਮੁੱਖ ਮੰਤਰੀ ਨੇ ਇਹ ਕਿਹਾ ਕਿ ਪਰਾਲੀ ਦੀ ਵਰਤੋਂ ਕਰਨ ਵਾਲੇ ਵੱਖ-ਵੱਖ ਉਦਯੋਗਾਂ ਦੇ ਆਲੇ-ਦੁਆਲੇ ਕਲੱਸਟਰ ਅਧਾਰਤ ਪਹੁੰਚ ਰਾਹੀਂ ਸਪਲਾਈ ਚੇਨ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਪਲਾਈ ਚੇਨ ਦੇ ਲਾਭਪਾਤਰੀ ਪਰਾਲੀ ਨੂੰ ਇਕੱਠਾ ਕਰਨਗੇ, ਸੰਕੁਚਿਤ ਕਰਨਗੇ ਅਤੇ ਸਟੋਰ ਕਰਨਗੇ ਅਤੇ ਇਸ ਨੂੰ ਲੋੜ ਅਨੁਸਾਰ ਵੱਖ-ਵੱਖ ਖਪਤਕਾਰਾਂ ਜਾਂ ਜਾਂ ਉਦਯੋਗਾਂ ਨੂੰ ਉਪਲਬਧ ਕਰਵਾਉਣਗੇ। ਸੀਐਮ ਮਾਨ ਨੇ ਕਿਹਾ ਕਿ ਮਸ਼ੀਨਰੀ ਲਈ ਕਰਜ਼ੇ ਦੀ ਅਦਾਇਗੀ ਦੀ ਮਿਆਦ ਪੰਜ ਸਾਲ ਹੋਵੇਗੀ ਅਤੇ ਕਰਜ਼ੇ ਦੀ ਅਦਾਇਗੀ 30 ਜੂਨ ਅਤੇ 31 ਜਨਵਰੀ ਨੂੰ 10 ਛਿਮਾਹੀ ਕਿਸ਼ਤਾਂ ਵਿੱਚ ਕੀਤੀ ਜਾਵੇਗੀ।
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।