ਕ੍ਰਿਸ਼ਨਾਂਵੰਤੀ ਸੇਵਾ ਸੁਸਾਇਟੀ ਦੀ ਮੀਟਿੰਗ ’ਚ ਖੂਨਦਾਨ ਕੈਂਪ ਲਗਾਉਣ ਦਾ ਫ਼ੈਸਲਾ
ਖੂਨਦਾਨੀ, ਖੂਨਦਾਨ ਕਰਕੇ ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ ਨੂੰ ਸੱਚੀ ਸ਼ਰਧਾਂਜ਼ਲੀ ਭੇਟ ਕਰਨ: ਪਿ੍ਰੰ.ਅਰੋੜਾ
ਫ਼ਰੀਦਕੋਟ, 15 ਮਾਰਚ -ਕਿ੍ਰਸ਼ਨਾਂਵੰਤੀ ਸੇਵਾ ਸੁਸਾਇਟੀ ਫ਼ਰੀਦਕੋਟ ਦੀ ਅਹਿਮ ਮੀਟਿੰਗ ਬਾਈਟਸ ਬਾਏ ਬਾਂਸਲ ਰੈਂਸਟੋਰੈਂਟ ਫ਼ਰੀਦਕੋਟ ਵਿਖੇ ਸੁਸਾਇਟੀ ਦੇ ਪ੍ਰਧਾਨ ਪਿ੍ਰੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਸਰਵਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਸ਼ਹੀਦੇ-ਆਜ਼ਮ-ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਵਿਸ਼ਾਲ ਖੂਨਦਾਨ ਕੈਂਪ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਦੀ ਬਲੱਡ ਬੈਂਕ ਫ਼ਰੀਦਕੋਟ ਵਿਖੇ ਲਗਾਇਆ ਜਾਵੇਗਾ। ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਸ਼੍ਰੀ ਅਰੋੜਾ ਨੇ ਦੱਸਿਆ ਕੈਂਪ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਲਗਾਇਆ ਜਾਵੇਗਾ। ਖੂਨਦਾਨੀਆਂ ਨੂੰ ਰਿਫ਼ੈਸ਼ਮੈਂਟ, ਸਰਟੀਫ਼ਕੇਟ, ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨਾਂ ਕਿਹਾ ਖੂਨਦਾਨ ਕਰਨ ਦੇ ਇੱਛਕ, ਖੂਨਦਾਨੀ, ਖੂਨਦਾਨ ਕਰਕੇ ਸ਼ਹੀਦੇ-ਆਜ਼ਮ ਸ.ਭਗਤ ਸਿੰਘ ਨੂੰ ਸੱਚੀ-ਸੁੱਚੀ ਸ਼ਰਧਾਂਜ਼ਲੀ ਦੇ ਸਕਦੇ ਹਨ। ਉਨਾਂ ਕਿਹਾ ਖੂਨਦਾਨੀ ਖਾਲੀ ਪੇਟ ਨਾ ਆਉਣ। ਇਸ ਮੀਟਿੰਗ ’ਚ ਸਰਪ੍ਰਸਤ ਸੁਰਿੰਦਰ ਅਰੋੜਾ, ਸਕੱਤਰ ਹਰਜੀਤ ਸਿੰਘ, ਸੁਖਜਿੰਦਰ ਸਿੰਘ, ਸਿਕੰਦਰ ਸ਼ਰਮਾ, ਬਲਵਿੰਦਰ ਸਿੰਘ ਬਿੰਦੀ, ਜਸਵਿੰਦਰ ਸਿੰਘ ਕੈਂਥ, ਸੁਖਵਿੰਦਰ ਸਿੰਘ ਸ਼ੇਰਗਿੱਲ, ਰਾਜਿੰਦਰ ਬਾਂਸਲ ਆੜੀ, ਭਾਰਤ ਭੂਸ਼ਨ ਜਿੰਦਲ ਹਾਜ਼ਰ ਸਨ।
ਕ੍ਰਿਸ਼ਨਾਂਵੰਤੀ ਸੇਵਾ ਸੁਸਾਇਟੀ ਦੀ ਮੀਟਿੰਗ ’ਚ ਖੂਨਦਾਨ ਕੈਂਪ ਲਗਾਉਣ ਦਾ ਫ਼ੈਸਲਾ
previous post