Image default
ਤਾਜਾ ਖਬਰਾਂ

ਕ੍ਰਿਸ਼ੀ ਵਿਗਿਆਨ ਕੇਂਦਰ ਫਰੀਦਕੋਟ ਵਲੋਂ ਕਿਸਾਨ ਮੇਲਾ ਲਗਾਇਆ

ਕ੍ਰਿਸ਼ੀ ਵਿਗਿਆਨ ਕੇਂਦਰ ਫਰੀਦਕੋਟ ਵਲੋਂ ਕਿਸਾਨ ਮੇਲਾ ਲਗਾਇਆ
ਫਰੀਦਕੋਟ, 30 ਮਾਰਚ – (ਗੁਰਮੀਤ ਸਿੰਘ ਬਰਾੜ) ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਸਹਿਯੋਗ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ ਫਰੀਦਕੋਟ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਤਹਿਤ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਤਕਰੀਬਨ 460 ਅਗਾਂਹ ਵਧੂ ਕਿਸਾਨਾਂ, ਨੌਜਵਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੀ ਪ੍ਰਧਾਨਗੀ ਕਰਦਿਆਂ, ਵਧੀਕ ਨਿਰਦੇਸ਼ਕ, ਪਸਾਰ ਸਿੱਖਿਆ, ਪੀ ਏ ਯੂ, ਲੁਧਿਆਣਾ ਦੇ ਡਾ. ਗੁਰਮੀਤ ਸਿੰਘ ਬੁੱਟਰ ਨੇ ਹਾਜਰ ਕਿਸਾਨਾਂ ਨਾਲ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵਿਸਥਾਰ ਸਹਿਤ ਗੱਲਬਾਤ ਕੀਤੀ। ਉਹਨਾਂ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਉਦੇਸ਼ਾਂ ਦੀ ਗੱਲ ਕਰਦਿਆਂ ਖੇਤੀ ਵਿੱਚ ਨਵੀਆਂ ਤਕਨੀਕਾਂ ਦੀ ਵਰਤੋਂ ਕਰਨ ਲਈ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਨਾਲ ਜੁੜਨ ਬਾਰੇ ਅਤੇ ਘਟ ਰਹੇ ਕੁਦਰਤੀ ਸ੍ਰੋਤਾਂ ਦੀ ਸੰਭਾਲ ਲਈ ਇਕੱਜੁੱਟ ਹੋ ਕੇ ਹੰਭਲਾ ਮਾਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਹਨਾਂ ਨੇ ਝੋਨੇ ਅਤੇ ਹੋਰ ਫਸਲਾਂ ਦੀਆਂ ਯੂਨੀਵਰਸਿਟੀ ਦੀਆਂ ਪ੍ਰਮਾਣਿਤ ਕਿਸਮਾਂ ਬੀਜਣ ਦੀ ਵੀ ਸ਼ਿਫਾਰਸ਼ ਕੀਤੀ। ਇਸ ਕਿਸਾਨ ਮੇਲੇ ਵਿੱਚ ਜਿਲ੍ਹਾ ਪੱਧਰ ਦੇ ਵੱਖ-ਵੱਖ ਵਿਭਾਗਾਂ ਜਿਵੇਂ ਡੇਅਰੀ ਡਿਵੇਲਪਮੈਂਟ, ਮੱਛੀ ਪਾਲਣ, ਪਸ਼ੂ ਪਾਲਣ, ਬਾਗਬਾਨੀ, ਖੇਤੀਬਾੜੀ ਅਤੇ ਆਤਮਾ ਤੋਂ ਮਾਹਿਰਾਂ ਨੇ ਸ਼ਮੂਲੀਅਤ ਕੀਤੀ ਅਤੇ ਆਪਣੇ ਵਿਭਾਗਾਂ ਦੀਆਂ ਗਤੀਵਿਧੀਆਂ ਬਾਰੇ ਆਏ ਹੋਏ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਜਾਣਕਾਰੀ ਦਿੱਤੀ।ਇਸ ਮੌਕੇ ਵੱਖ-ਵੱਖ ਤਕਨੀਕੀ ਮਾਹਿਰਾਂ ਨੇ ਹਾਜਰ ਕਿਸਾਨਾਂ ਨੂੰ ਪ੍ਰਦੂਸ਼ਿਤ ਆਬੋ-ਹਵਾ ਦੇ ਦੁਰਪ੍ਰਭਾਵ, ਭੂਮੀ ਦੀ ਸਿਹਤ ਸੰਭਾਲ, ਬਦਲਦੇ ਮੌਸਮੀ ਪ੍ਰਭਾਵਾਂ ਦੇ ਮੱਦੇ ਨਜਰ ਬਦਲਵੇਂ ਖੇਤੀ ਪ੍ਰਬੰਧ ਵਜੋਂ ਫਸਲੀ ਵਿਭਿੰਨਤਾ ਦੇ ਨਾਲ ਨਾਲ ਵਧਦੀਆਂ ਖੇਤੀ ਲਾਗਤਾਂ ਪ੍ਰਤੀ ਸੁਚੇਤ ਕਰਦਿਆਂ ਖੇਤੀ ਰਸਾਇਣਾਂ ਦੀ ਸੰਜਮੀ ਵਰਤੋਂ, ਖੇਤੀ ਆਮਦਨ ਵਧਾਉਣ ਲਈ ਫੂਡ ਪ੍ਰੋਸੈਸਿੰਗ ਅਤੇ ਗੁਣਵੱਤਾ ਵਧਾਉਣ ਅਤੇ ਹਾੜੀ ਦੀਆਂ ਫਸਲਾਂ ਦੇ ਸੁਚੱਜੇ ਪ੍ਰਬੰਧ ਲਈ ਪ੍ਰੇਰਿਤ ਕੀਤਾ। ਇਸ ਉਦੇਸ਼ ਦੀ ਪੁਰਤੀ ਲਈ ਕਿਸਾਨ ਮੇਲਿਆਂ ਦੁਆਰਾ ਦੱਸੀਆਂ ਤਕਨੀਕਾਂ ਤੋਂ ਲਾਹਾ ਲੈਣ ਦੀ ਅਪੀਲ ਕੀਤੀ।ਇਸ ਦੌਰਾਨ ਫਾਰਮ ਸਲਾਹਕਾਰ ਸੇਵਾ ਕੇਂਦਰ ਫਰੀਦਕੋਟ ਤੋਂ ਡਾ ਹਰਿੰਦਰ ਸਿੰਘ [ਡੀ.ਈ.ਐਸ] ਨੇ ਝੋਨੇ ਦੀਆਂ ਥੋੜਾ ਸਮਾਂ ਲੈਣ ਵਾਲੀਆਂ ਕਿਸਮਾਂ ਦੇ ਨਾਲ-ਨਾਲ ਸਾਉਣੀ ਦੌਰਾਨ ਸਮੁੱਚੇ ਫਸਲ ਪ੍ਰਬੰਧ ਬਾਰੇ ਅਗਾਂਊ ਜਾਣਕਾਰੀ ਦਿੱਤੀ।ਡਾ. ਸੁਨੀਤ ਪੰਧੇਰ, ਕੀਟ ਵਿਗਿਆਨੀ, ਖੇਤਰੀ ਖੋਜ ਕੇਂਦਰ, ਫਰੀਦਕੋਟ ਨੇ ਸਾਉਣੀ ਦੀਆਂ ਫਸਲਾਂ ਦੇ ਕੀੜੇ-ਮਕੌੜਿਆਂ ਦੀ ਪ੍ਰੰਬਧਨ ਸਬੰਧੀ ਜਾਣਕਾਰੀ ਦਿੱਤੀ। ਡਾ. ਕੁਲਵੀਰ ਸਿੰਘ, ਫਸਲ ਵਿਗਿਆਨੀ, ਖੇਤਰੀ ਖੋਜ ਕੇਂਦਰ, ਫਰੀਦਕੋਟ ਨੇ ਨਰਮੇ ਦੀ ਸੁਚੱਜੀ ਕਾਸ਼ਤ ਸਬੰਧੀ ਵਿਸਥਾਰ ਸਹਿਤ ਦੱਸਿਆ। ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲਾਂ ਵੀ ਲਗਾਈਆਂ ਗਈਆਂ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਾ. ਗੁਰਦਰਸ਼ਨ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।

Related posts

ਉਸਾਰੀ ਕਿਰਤੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਿਧਾਇਕ ਸ੍ਰੀ ਸੇਖੋਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

punjabdiary

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਟਰਾਂਸਪੋਰਟ ਵਿਭਾਗ ਨੇ ਨੋਟਿਸ ਕੀਤਾ ਜਾਰੀ, ਮੰਤਰੀ ਵਾਲੀ ਗੱਡੀ ਕਰੋ ਵਾਪਸ

punjabdiary

ਸਪੀਕਰ ਸੰਧਵਾਂ ਨੇ ਲੋਕਾਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਦਿੱਤੀਆਂ ਵਧਾਈਆਂ

Balwinder hali

Leave a Comment